ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮਾਸਿਕ ਮੀਟਿੰਗਾਂ ਦਾ ਆਯੋਜਨ ਕੀਤਾ

Friday, January 18, 20130 comments


ਹੁਸ਼ਿਆਰਪੁਰ, 18 ਜਨਵਰੀ:/ਡਿਪਟੀ ਕਮਿਸ਼ਨਰ ਸ੍ਰੀ ਮਨਸਵੀ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਮਾਸਿਕ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਸਹਾਇਕ ਕਮਿਸ਼ਨਰ ਪਰਮਦੀਪ ਸਿੰਘ,ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਐਸ ਡੀ ਐਮ ਗੜ੍ਹਸ਼ੰਕਰ ਰਣਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਇਨ੍ਹਾਂ ਮੀਟਿੰਗਾਂ ਵਿੱਚ ਹਾਜ਼ਰ ਸਨ।ਅੱਜ ਦੀਆਂ ਮੀਟਿੰਗਾਂ ਵਿੱਚ ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀ ਮੀਟਿੰਗ ਦੌਰਾਨ ਪਿੰਡਾਂ ਵਿੱਚ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ । ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂਨਾਲ ਬੀ ਆਰ ਜੀ ਐਫ ਸਕੀਮ ਤਹਿਤ ਚਲ ਰਹੇ ਵਿਕਾਸ ਕਾਰਜਾਂ, ਐਮ ਪੀ ਲੈਡ ਸਕੀਮ, ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। 

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger