ਸਮਰਾਲਾ, 28 ਜਨਵਰੀ /ਨਵਰੂਪ ਧਾਲੀਵਾਲ/ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਵਿਕਾਸ ਦੀਆਂ ਦੀਆਂ ਲੀਹਾਂ ਪਾਉਣ ਉਪਰੰਤ ਸਮੁੱਚੇ ਪੰਜਾਬ ਵਿੱਚ ਸ਼ੋਮਣੀ ਅਕਾਲੀ ਦਲ ਬਾਦਲ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੇ ਹਨ। ਇਸੇ ਤਹਿਤ ਕੱਲ ਪਈਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸਮੂਹ ਦਿੱਲੀ ਦੇ ਸਿੱਖ ਵੋਟਰਾਂ ਵੱਲੋਂ ਵੀ ਸ਼ੋਮਣੀ ਅਕਾਲੀ ਦਲ ਬਾਦਲ ਵੱਲੋਂ ਸਮੁੱਚੇ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਇਸ ਵਾਰ ਸ਼ੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਫੈਸਲਾ ਕਰਕੇ ਆਪਣਾ ਵੋਟ ਅਧਿਕਾਰ ਵਰਤਿਆ। ਜਿਸਦਾ ਨਤੀਜਾ ਆਉਣ ਵਾਲੀ 30 ਜਨਵਰੀ ਨੂੰ ਸਭ ਦੇ ਸਾਹਮਣੇ ਹੋਵੇਗਾ। ਇਨ•ਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਸਮਰਾਲਾ ਦੇ ਮੈਂਬਰ ਸਰਬੰਸ ਸਿੰਘ ਮਾਣਕੀ ਕਿਹਾ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੱਲੀ ਚੋਣਾਂ ਵਿੱਚ ਲਗਾਈ ਡਿਊਟੀ ਦੌਰਾਨ ਉਨ•ਾਂ ਨੂੰ ਦਿੱਲੀ ਦੀਆਂ ਸੰਗਤਾਂ ਦਾ ਭਰਵਾਂ ਪਿਆਰ, ਸਤਿਕਾਰ ਮਿਲਿਆ ਜੋ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਸ ਵਾਰ ਦਿੱਲੀ ਵਿਖੇ ਸ਼੍ਰੋਮਣੀ ਅਕਾਲੀ ਬਾਦਲ ਦੇ ਉਮੀਦਵਾਰ ਹੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਾਂਗ ਸਮੁੱਚੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਾਗਡੋਰ ਸੰਭਾਲਣੇ।
Post a Comment