ਮਲੇਰਕੋਟਲਾ, 16 ਜਨਵਰੀ (ਸੂਰਜ ਭਾਨ ਗੋਇਲ)-ਅੰਗਰੇਜ਼ਾਂ ਵਿਰੁਧ ਅਜ਼ਾਦੀ ਸੰਘਰਸ਼ ਵਿੱਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਵਿਸ਼ਾਲ ਸ਼ਹੀਦੀ ਸਮਾਗਮ ਦਾ ਆਯੋਜਨ ਮਿਤੀ 17 ਜਨਵਰੀ, 2013 ਨੂੰ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਅੱਜ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਮਨਾਏ ਜਾ ਰਹੇ ਇਸ ਸ਼ਹੀਦੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ•ਾਂ ਦੱਸਿਆ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦੇਸ਼ ਦੀ ਅਜ਼ਾਦੀ ਲਈ ਲੜੇ ਗਏ ਯੁੱਧ ਅਤੇ ਵਿਸ਼ਵ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਦੀ ਮਿਸਾਲ ਪੈਦਾ ਕਰਨ ਵਾਲੇ 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ, ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਸਾਹਿਬਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ। ਉਨ•ਾਂ ਦੱਸਿਆ ਕਿ ਇਸ ਸੰਬੰਧੀ ਨਾਮਧਾਰੀ ਟਰੱਸਟ ਅਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਅਤੇ ਨਤਮਸਤਕ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਉਨ•ਾਂ ਸਾਰੇ ਅਧਿਕਾਰੀਆਂ ਤੋਂ ਤਿਆਰੀਆਂ ਸੰਬੰਧੀ ਜਾਣਕਾਰੀ ਲਈ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਜ਼ਿਲ•ਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸਮਾਗਮ ਲਈ ਸੁਰੱਖਿਆ ਦੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਉਨ•ਾਂ ਸ਼ਮੂਲੀਅਤ ਕਰਨ ਵਾਲੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ ਤਾਂ ਜੋ ਕਿਸੇ ਵੀ ਤਰ•ਾਂ ਦੀ ਸਮੱਸਿਆ ਦਰਪੇਸ਼ ਨਾ ਆਵੇ। ਇਸ ਮੌਕੇ ਨਾਮਧਾਰੀ ਸੁਰਿੰਦਰ ਸਿੰਘ ਜੀ, ਨਾਮਧਾਰੀ ਸੰਤੋਖ ਸਿੰਘ, ਐ¤ਸ. ਡੀ. ਐ¤ਮ. ਸ੍ਰੀ ਰਾਜੇਸ਼ ਤ੍ਰਿਪਾਠੀ, ਡੀ. ਐ¤ਸ. ਪੀ. ਬਿਮਲ ਕੁਮਾਰ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਅੱਜ ਜ਼ਿਲ•ਾ ਸੰਗਰੂਰ ਵਿੱਚ ਛੁੱਟੀ ਰਹੇਗੀ
ਰਾਜ ਪੱਧਰੀ ਸਮਾਰੋਹ ਵਿੱਚ ਹਰ ਵਰਗ ਦੀ ਸੰਗਤ ਦੀ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਮਿਤੀ 17 ਜਨਵਰੀ ਦਿਨ ਵੀਰਵਾਰ ਨੂੰ ਪੂਰੇ ਜ਼ਿਲ•ੇ ਵਿੱਚ ਛੁੱਟੀ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਜਾਰੀ ਹੁਕਮ ’ਚ ਦੱਸਿਆ ਗਿਆ ਹੈ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਹੋਵੇਗੀ ਅਤੇ ਇਸ ਦਿਨ ਜ਼ਿਲ•ਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਨਿੱਜੀ ਵਿਦਿਅਕ ਅਦਾਰੇ, ਦਫ਼ਤਰ, ਬੈਂਕਾਂ ਅਤੇ ਹੋਰ ਅਦਾਰੇ ਮੁਕੰਮਲ ਬੰਦ ਰਹਿਣਗੇ।
ਨਾਮਧਾਰੀ ਸਮਾਰਕ, ਮਲੇਰਕੋਟਲਾ ਵਿਖੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਅਤੇ ਹੋਰ। ਨਾਲ ਨਾਮਧਾਰੀ ਸੁਰਿੰਦਰ ਸਿੰਘ ਵੀ ਨਜ਼ਰ ਆ ਰਹੇ ਹਨ।


Post a Comment