ਨਾਭਾ, 14 ਜਨਵਰੀ (ਜਸਬੀਰ ਸਿੰਘ ਸੇਠੀ)-ਸਿੱਖਾਂ ਦੇ ਦਸਵੇਂ ਗੁਰੂ ਸ੍ਰੀ. ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੂਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ, 17 ਜਨਵਰੀ ਨੂੰ ਨਗਰ ਕੀਰਤਨ ਸਜਾਏ ਜਾਣਗੇ ਅਤੇ 18 ਜਨਵਰੀ ਨੂੰ ਸ੍ਰੀ. ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਦਿਵਾਨ ਸਜਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ੍ਰੋਮਣੀ ਅਕਾਲੀ ਦਲ ਦਿਹਾਤੀ ਨਾਭਾ ਦੇ ਪ੍ਰਧਾਨ ਬਲਤੇਜ ਸਿੰਘ ਖੋਖ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਗਤਾਂ ਨੂੰ ਆਪਣੇ ਗੁਰੂਆਂ ਦੇ ਗੁਰਪੂਰਬ ਮਨਾਉਣ ਲਈ ਅਜਿਹੇ ਸਮਾਗਮਾਂ ਵਿਚ ਵੱਡੀ ਪੱਧਰ ਤੇ ਸ਼ਾਮਲ ਹੋਣਾ ਚਾਹੀਦਾ ਹੈ।
ਸ. ਬਲਤੇਜ ਸਿੰਘ ਖੋਖ

Post a Comment