ਨਾਭਾ, 22 ਜਨਵਰੀ (ਜਸਬੀਰ ਸਿੰਘ ਸੇਠੀ)-ਨਾਭਾ ਨੇੜਲੇ ਪਿੰਡ ਸਾਧੋਹੇੜੀ ਵਿਖੇ ਮੁਸਲਮਾਨ ਭਾਈਚਾਰੇ ਦੇ ਕਬਰ ਸਥਾਨ ਦੀ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਸਲਮਾਨ ਭਾਈਚਾਰੇ ਦੇ ਆਗੂ ਹਰਨੇਕ ਖਾਂ ਨੇ ਦੱਸਿਆ ਕਿ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਦੇ ਯਤਨਾਂ ਸਦਕਾ ਭਾਈਚਾਰੇ ਦੀ ¦ਬੇ ਸਮੇਂ ਤੋਂ ਲਟਕਦੀ ਮੰਗ ਨੂੰ ਪੂਰਾ ਕਰਵਾਇਆ, ਜਿਨ•ਾਂ ਨੇ ਕਬਰ ਸਥਾਨ ਦੀ ਚਾਰ ਦੀਵਾਰੀ ਵਾਸਤੇ ਵਿਦੇਸ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੇ ਐਮ.ਪੀ. ਕੋਟੇ ’ਚੋਂ 1 ਲੱਖ ਰੁਪਏ ਦੀ ਗ੍ਰਾਂਟ ਦਿਵਾਈ ਗਈ। ਉਨ•ਾਂ ਦੱਸਿਆ ਕਿ ਪਿਛਲੇ ਦਿਨੀਂ ਹੀ ਗ੍ਰਾਂਟ ਦਾ ਪੈਸਾ ਪਹੁੰਚ ਗਿਆ ਸੀ। ਅੱਜ ਉਸ ਪੈਸੇ ਨਾਲ ਚਾਰ ਦੀਵਾਰੀ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ•ਾਂ ਨੇ ਸ੍ਰੀਮਤੀ ਪ੍ਰਨੀਤ ਕੌਰ ਅਤੇ ਹਲਕਾ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਵੀਨ ਖਾਂ, ਸੰਮਸਾਦ ਖਾਂ, ਰਵੀ ਖਾਂ, ਸੋਨੀ ਖਾਂ, ਸਲੀਮ ਖਾਨ, ਨਿੱਕਾ ਖਾਂ, ਰਜਮਾਨ ਖਾਂ ਆਦਿ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕ ਹਾਜਰ ਸਨ।

Post a Comment