ਮੋਗਾ, 15 ਜਨਵਰੀ / ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮ ਸ੍ਰੀ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲੇ ‘ਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਸਬੰਧੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ‘ਚ ਜ਼ਿਲੇ ਦੇ ਸਬੰਧਿਤ ਅਫਸਰ ਹਾਜ਼ਰ ਸਨ। ਇਸ ਦੌਰਾਨ ਸ੍ਰੀ ਭੁਪਿੰਦਰ ਸਿੰਘ ਨੇ ਸ਼ਹਿਰ ‘ਚ ਸਫਾਈ ਪ੍ਰਬੰਧਾਂ ਤੇ ਆਵਾਰਾ ਪਸ਼ੂਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕੂੜਾ-ਕਰਕਟ ਨੂੰ ਲਗਾਈ ਜਾਣ ਵਾਲੀ ਅੱਗ ਨੂੰ ਰੋਕਿਆ ਜਾਵੇ ਅਤੇ ਅਸ਼ਲੀਲ ਪੋਸਟਰ ਲਗਾਉਣ ਵਾਲਿਆਂ ‘ਤੇ ਵੀ ਸਖਤੀ ਵਰਤੀ ਜਾਵੇ।ਉਨ੍ਹਾਂ ਨਸ਼ੀਲੀਆਂ ਦਵਾਈਆਂ ਦੀ ਰੋਕਥਾਮ ਬਾਰੇ ਵੀ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਸ਼ਹਿਰ ‘ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਪ੍ਰਤੀ ਉਨ੍ਹਾਂ ਸਖਤੀ ਵਰਤਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਵੀ ਬਖਸ਼ਿਆਂ ਨਾ ਜਾਵੇ। ਬਾਲ ਮਜ਼ਦੂਰੀ ਤੇ ਬੰਧੂਆਂ ਮਜ਼ਦੂਰਾਂ ਦਾ ਸਖਤ ਨੋਟਿਸ ਲੈਂਦਿਆਂ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਜ਼ੁਰਮ ਅਧੀਨ ਫੜਿਆ ਗਿਆ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਆਵਾਜ਼ ਪ੍ਰਦੂਸ਼ਣ ਤੇ ਪਟਾਖਿਆਂ ਸਬੰਧੀ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਅਮਲ ‘ਚ ਲਿਆਂਦਾ ਜਾਵੇ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ।
ਐਸ.ਡੀ.ਐਮ

Post a Comment