ਮਾਨਸਾ 19ਜਨਵਰੀ ( ਆਹਲੂਵਾਲੀਆ)-ਬਾਬਾ ਬੰਦਾ ਸਿੰਘ ਬਹਾਦਰ ਨਗਰ ਕਮੇਟੀ ਮਾਨਸਾ ਖੁਰਦ ਵੱਲੋਂ ਸਰਬੱਤ ਦੇ ਭਲੇ ਲਈ ਅਖੰਡ ਪਾਠ ਕਰਵਾਇਆ ਗਿਆ। ਇਸ ਮੌਕੇ ਅਕਾਲੀ ਆਗੂ ਨਰੇਸ਼ ਮਿੱਤਲ, ਸੀ. ਪੀ. ਆਈ. ਆਗੂ ਕਾਮਰੇਡ ਹਰਦੇਵ ਸਿੰਘ ਅਰਸੀ, ਸਾਬਕਾ ਵਿਧਾਇਕ ਕਾਮਰੇਡ ਬੂਟਾ ਸਿੰਘ, ਕਾ: ਕ੍ਰਿਸ਼ਨ ਚੌਹਾਨ, ਯੂਥ ਕਾਂਗਰਸ ਦੇ ਸਾਬਕਾ ਜ਼ਿਲ•ਾ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ, ਜਗਮੀਤ ਸਿੰਘ ਝਲਬੂਟੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਕਮੇਟੀ ਪ੍ਰਧਾਨ ਸੁਖਦੇਵ ਸਿੰਘ, ਕਮੇਟੀ ਮੈਂਬਰ ਬਲਕਾਰ ਸਿੰਘ, ਮਨਪ੍ਰੀਤ ਮਨੀ, ਰਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ ਤਾਰੀ, ਵਿਕਰਮ ਸਿੰਘ ਵਿੱਕੀ, ਜਸਪ੍ਰੀਤ ਜੱਸੀ, ਲਵਪ੍ਰੀਤ ਸਿੰਘ, ਸਤਨਾਮ ਸਿੰਘ ਗੋਗੀ, ਨੀਲਾ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Post a Comment