ਮਾਨਸਾ, 01 ਜਨਵਰੀ ( ) : ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਕੂਲੀ ਬੱਸਾਂ ਨਾਲ ਵਾਪਰਦੇ ਸੜਕੀ ਹਾਦਸੇ ਰੋਕਣ ਅਤੇ ਆਵਾਜਾਈ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਰਾਹੁਲ ਨੇ ਜ਼ਿਲ੍ਹੇ ਦੇ ਸਮੂਹ ਗੈਰ-ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਹ ਜ਼ਿਮੇਵਾਰੀ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਹਰ ਪੱਖੋਂ ਯਕੀਨੀ ਬਣਾਈ ਜਾਵੇ, ਇਸ ਲਈ ਸਕੂਲ ਮੁਖੀ ਵੀ ਆਪਣੀ ਜ਼ਿਮੇਵਾਰੀ ਸਮਝਦੇ ਹੋਏ ਆਪਣੇ ਸਕੂਲਾਂ ਵਿੱਚ ਚੱਲਦੀਆਂ ਸਕੂਲੀ ਬੱਸਾਂ ਦੁਆਰਾ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਡਰਾਈਵਰਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ ਕਿ ਉਹ ਠੀਕ ਢੰਗ ਨਾਲ ਅਤੇ ਟ੍ਰੈਫਿਕ ਨਿਯਮਾਂ ਮੁਤਾਬਕ ਹੀ ਗੱਡੀ ਚਲਾ ਰਿਹਾ ਹੈ ਜਾਂ ਨਹੀਂ। ਡਿਪਟੀ ਕਮਿਸ਼ਨਰ ਨੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਦਾਰੇ ਵਿੱਚ ਵਿਦਿਆਰਥੀਆਂ ਨੂੰ ਲੈ ਆਉਣ ਤੇ ਲੈ ਕੇ ਜਾਣ ਲਈ ਵਰਤੇ ਜਾਂਦੇ ਵਾਹਨਾਂ ਦੇ ਡਰਾਇਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦੇਣ ਅਤੇ ਇਨ੍ਹਾਂ ਸਕੂਲੀ ਵਾਹਨਾਂ ਦੀ ਨਿਯਮਤ ਪੜਤਾਲ ਕਰਨੀ ਵੀ ਯਕੀਨੀ ਬਣਾਉਣ। ਉਨ੍ਹਾਂ ਨਾਲ ਹੀ ਕਿਹਾ ਕਿ ਨਿਯਮਾਂ ਦੀ ਉ¦ਘਣਾ ਕਰਨ ਵਾਲੇ ਅਦਾਰੇ ਵਿਰੁੱਧ ਪ੍ਰਸ਼ਾਸ਼ਨਿਕ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਰਾਹੁਲ ਨੇ ਕਿਹਾ ਕਿ 10ਵੀਂ ਕਲਾਸ ਤੋਂ ਉਪਰ ਦੇ ਵਿਦਿਆਰਥੀਆਂ ਨੂੰ ਵ¦ਟੀਅਰ ਬਣਾ ਕੇ ਟ੍ਰੈਫਿਕ ਸਬੰਧੀ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇ, ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਵਿੱਚ ਸਮਰੱਥਾ ਮੁਤਾਬਕ ਹੀ ਵਿਦਿਆਰਥੀ ਚੜ੍ਹਾਏ ਜਾਣ ਅਤੇ ਸੀਟਾਂ ਦੀ ਸਮਰੱਥਾ ਤੋਂ ਜ਼ਿਆਦਾ ਬੱਚੇ ਇਨ੍ਹਾਂ ਬੱਸਾਂ ’ਚ ਨਾ ਬਿਠਾਏ ਜਾਣ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਚੰਗੀ ਤਰ੍ਹਾਂ ਘੋਖ ਕਰਨ ਕਿ ਜਿਸ ਗੱਡੀ ਵਿਚ ਆਪਣੇ ਬੱਚੇ ਨੂੰ ਸਕੂਲ ਭੇਜਦੇ ਹਨ, ਉਸ ਬੱਸ ਵਿਚ ਸੀਟਾਂ ਤੋਂ ਵਧੇਰੇ ਬੱਚੇ ਨਾ ਬੈਠੇ ਹੋਣ। ਉਨ੍ਹਾਂ ਕਿਹਾ ਕਿ ਡਰਾਇਵਰ ਗੱਡੀ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ। ਇਸ ਤੋਂ ਇਲਾਵਾ ਇਨ੍ਹਾਂ ਸਕੂਲੀ ਵਾਹਨਾਂ ਵਿੱਚ ਮੁਢਲੀ ਸਹਾਇਤਾ ਵਾਲਾ ਸਮਾਨ ਲਾਜ਼ਮੀ ਹੋਣਾ ਚਾਹੀਦਾ ਹੈ। ਸ਼੍ਰੀ ਕੁਮਾਰ ਰਾਹੁਲ ਨੇ ਅਪੀਲ ਕਰਦਿਆਂ ਕਿਹਾ ਕਿ ਸਰਦੀਆਂ ਵਿਚ ਧੁੰਦ ਕਾਰਨ ਹਾਦਸੇ ਵਾਪਰਦੇ ਹਨ, ਇਸ ਲਈ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰਿਆਂ ਦੀ ਵਧੇਰੇ ਵਰਤੋਂ ਕੀਤੀ ਜਾਵੇ। ਉਨ੍ਹਾਂ ਟਰੈਕਟਰ-ਟਰਾਲੀਆਂ, ਦੋਪਹੀਆ ਵਾਹਨਾਂ ਅਤੇ ਸਾਈਕਲਾਂ ’ਤੇ ਰਿਫਲੈਕਟਰ ਲਾਉਣ ਲਈ ਵੀ ਕਿਹਾ ਤਾਂ ਜੋ ਧੁੰਦ ਵਿਚ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਹਰ ਨਾਗਰਿਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੇਗਾ ਤਾਂ ਹਾਦਸੇ ਘਟਣਗੇ।
Post a Comment