ਹੁਸ਼ਿਆਰਪੁਰ 19 ਜਨਵਰੀ (ਨਛਤਰ ਸਿੰਘ /ਇਥੋਂ ਥੋੜੀ ਦੂਰੀ ’ਤੇ ਸਥਿਤ ਮਾਊਂਟ ਵਿਊ ਕਾਨਸੈਂਟ ਸਕੂਲ ਪਿੰਡ ਜਹਾਨਖੇਲਾਂ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ’ਚ ਗੁਰੂ ਜੀ ਦੀ ਜੀਵਣੀ ਨਾਲ ਸੰਬੰਧਿਤ ਧਾਰਮਿਕ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਡਾਇਰੈਕਟਰ ਹਰਦੇਵ ਸਿੰਘ ਕੋਂਸਲ ਵਲੋਂ ਕੀਤੀ ਗਈ। ਇਸ ਮੌਕੇ ’ਤੇ ਸਕੂਲ ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ , ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਬਣਾਈਆਂ ਗਈਆਂ। ਇਸ ਮੌਕੇ ਚਾਰੇ ਟੀਮਾਂ ਨੂੰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਬਾਰੇ ਪੁੱਛਿਆ ਗਿਆ। ਇਨ•ਾਂ ਮੁਕਾਬਲਿਆਂ ਦੌਰਾਨ ਬਾਬਾ ਜੋਰਾਵਰ ਸਿੰਘ ਜੀ ਟੀਮ ਨੇ ਪਹਿਲਾ, ਬਾਬਾ ਫਤਹਿ ਸਿੰਘ ਜੀ ਟੀਮ ਨੇ ਦੂਸਰਾ, ਬਾਬਾ ਜੁਝਾਰ ਸਿੰਘ ਜੀ ਨੇ ਤੀਸਰਾ ਅਤੇ ਬਾਬਾ ਅਜੀਤ ਸਿੰਘ ਜੀ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਹਰਦੇਵ ਸਿੰਘ ਕੋਂਸਲ ਵਲੋਂ ਜੇਤੂ ਟੀਮਾਂ ਨੂੰ ਕ੍ਰਮਵਾਰ 1100 , 500 , 200 ਅਤੇ 100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ । ਇਸ ਸਮਾਗਮ ਦੌਰਾਨ ਹਾਜ਼ਰ ਹੋਰ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਦੇ ਨਾਲ ਨਾਲ ਲਿਖਣਯੋਗ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਸਕੂਲ ਡਾਇਰੈਕਟਰ ਸ. ਕੌਂਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਕਮੇਟੀ ਵਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਹਰ ਹੀਲੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਛੋਟੀ ਉਮਰ ’ਚ ਹੀ ਬੱਚੇ ਗੁਰਬਾਣੀ ਦੇ ਲੜ ਲੱਗ ਸਕਣ। ਇਸ ਸਮਾਗਮ ਦੌਰਾਨ ਬੱਚਿਆਂ ਤੋਂ ਇਲਾਵਾ ਹੋਰ ਸੰਗਤਾਂ ਵਾਸਤੇ ¦ਗਰ ਵੀ ਲਗਾਇਆ ਗਿਆ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ , ਪਿੰ੍ਰਸੀਪਲ ਮੱਮਤਾ ਮੱਲੀ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Post a Comment