ਹੁਸ਼ਿਆਰਪੁਰ 19 ਜਨਵਰੀ (ਨਛ¤ਤਰ ਸਿੰਘ) ਸਾਹਿਬ-ਏ-ਕਮਾਲ, ਸਰਬੰਸ ਦਾਨੀ, ਸ਼ਮਸ਼ੀਰ-ਏ-ਬਹਾਦਰ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਅ¤ਜ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਮੁਹਲਾ ਨਿਉ ਗੋਬਿੰਦ ਨਗਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਸ਼ਾਇਆ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜੋਗਿੰਦਰ ਸਿੰਘ ਸੁਮਨ ਦੀ ਅਗਵਾਈ ਹੇਠ ਸਮੂਹ ਸੰਗਤਾਂ ਵਲੋਂ ਬਹੁਤ ਉਤਸ਼ਾਹ ਨਾਲ ਮਨਾਇਆ। ਸਭ ਦੋ ਪਹਿਲਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜੇ ਕੀਰਤ ਦੀਵਾਨ ਵਿਚ ਰਾਗੀਆਂ ਢਾਡੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਫਲਸਫੇ ਬਾਰੇ ਭਰਪੂਰ ਚਾਨਣਾ ਪਾਇਆ। ਇਸ ਮੌਕੇ ਸ੍ਰ. ਜੋਗਿੰਦਰ ਸਿੰਘ ਸੁਮਨ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਰਤਾਂਤ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਉਪਰੰਤ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੋਂ ਇਲਾਵਾ ਸੁਰਜੀਤ ਸਿੰਘ ਬੰਗੜ ਕੌਸਲਰ, ਬਾਬਾ ਬਲਦੇਵ ਸਿੰਘ ਮੁ¤ਖ ਗ੍ਰੰਥੀ , ਕਸ਼ਮੀਰ ਸਿੰਘ, ਬਲਦੇਵ ਸਿੰਖ ਬੈਂਕ ਵਾਲੇ, ਭੁਪਿੰਦਰ ਸਿੰਘ, ਹੈਡ ਮਾਸਟਰ ਪ੍ਰਮਜੀਤ ਸਿੰਘ, ਮਾਸਟਰ ਦਵਿੰਦਰ ਸਿੰਘ, ਸੁਖਦੇਵ ਸਿੰਘ, ਸ਼੍ਰੀ ਅਗਨੀਹੋਤਰੀ, ਪਰਮਜੀਤ ਕੌਰ, ਅਮਰ ਬਾਲਾ, ਅਨਹਦਜੋਤ ਸਿੰਘ, ਦਮਨ ਕੌਰ, ਆਗਿਆ ਕੌਰ, ਪਿੰ੍ਰ ਅਜਵਿੰਦਰ ਕੌਰ, ਡਾ. ਜਸਵੀਰ ਕੌਰ ਅਤੇ ਹੋਰ ਬਹੁਤ ਸਾਰੀਆਂ ਸੰਗਤਾਂ ਨੇ ਹਾਜਰੀਆਂ ਭਰੀਆਂ। ਇਸੇ ਤਰ•ਾਂ ਇਤਿਹਾਸਕ ਗੁਰਦੁਆਰਾ ਭਾਈ ਜੋਗਾ ਸਿੰਘ ਜੀ ਮੁਹਲਾ ਸ਼ੇਖਾਂ ਵਿਖੇ ਵੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਘੋਬਿੰਦ ਸਿੰਘ ਸਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ¤ਭ ਤੋ ਪਹਿਲਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜੇ ਕੀਰਤਨ ਦਰਬਾਰ ਵਿਚ ਗੁਰੂ ਘਰ ਦੇ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਰਸ ਭਿੰਨੇ ਕਾਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿ¤ਖ ਮਿਸ਼ਨਰੀ ਪ੍ਰਚਾਰਕ ਉਘੇ ਕਥਾਵਾਚਕ ਸ੍ਰ. ਨਛਤਰ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਜੀਵਨੀ ਵਾਰੇ ਭਰਪੂਰ ਜਾਨਣਾ ਪਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ•ਾਂ ਨੂੰ ਦੁਸ਼ਾਲਾ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁਟ ਵਰਤਾਏ ਗਏ।
Post a Comment