ਸ੍ਰੀ ਮੁਕਤਸਰ ਸਾਹਿਬ, 14 ਜਨਵਰੀ/ਹਲਕਾ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ ਨੇ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਹਾਜਰੀ ਵਿਚ ਇੱਥੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਭਾਲ ਲਿਆ। ਇਸ ਮੌਕੇ ਤੇ ਨਵਨਿਯੁਕਤ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਉਸ ਤੇ ਖਰਾ ਉਤਰਣਗੇ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਦੇ ਉਪਮੁੱਖ ਮੰਤਰੀ ਸ: ਬਾਦਲ ਨੇ ਉਨ੍ਹਾਂ ਨੂੰ ਕੁਰਸੀ ਤੇ ਬਿਠਾ ਕੇ ਉਨ੍ਹਾਂ ਦਾ ਮੁੰਹ ਮਿੱਠਾ ਕਰਵਾਇਆ ਅਤੇ ਇਹ ਅਹੁਦਾ ਸੰਭਾਲਣ ਤੇ ਵਧਾਈ ਦਿੱਤਾ। ਇਸ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਬਾਦਲ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਪਰਮਜੀਤ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ: ਸੰਤ ਸਿੰਘ ਬਰਾੜ, ਜੱਥੇਦਾਰ ਨਵਤੇਜ ਸਿੰਘ ਕਾਊਣੀ, ਸ: ਬਸੰਤ ਸਿੰਘ ਕੰਗ, ਸ: ਰਾਮ ਸਿੰਘ ਆਰੇ ਵਾਲਾ, ਜੱਥੇਦਾਰ ਗੁਰਪਾਲ ਸਿੰਘ ਗੋਰਾ, ਜੱਥੇਦਾਰ ਸਰੂਪ ਸਿੰਘ, ਸ੍ਰੀ ਰਾਜ ਰੱਸੇਵੱਟ, ਸ: ਗੁਰਜੀਤ ਸਿੰਘ ਨਿੱਪੀ, ਸ੍ਰੀ ਸ਼ਰੋਜ਼ ਸਿੰਘ ਸਰਪੰਚ, ਸ: ਪ੍ਰੀਤ ਸਿੰਘ ਸੰਮੇਵਾਲੀ, ਸ: ਭੁਪਿੰਦਰ ਸਿੰਘ ਖੁੱਡੇਹਲਾਲ, ਸ: ਕੁਲਬੀਰ ਸਿੰਘ ਕੋਟਭਾਈ, ਸ: ਹੀਰਾ ਸਿੰਘ ਚੜੇਵਾਨ, ਸ: ਮਨਜੀਤ ਸਿੰਘ ਸੰਧੂ, ਸ: ਜਸਕਰਨ ਸਿੰਘ ਚਿੱਬੜਾਬਾਲੀ, ਰੁਪਿੰਦਰ ਸੇਖੋਂ ਆਦਿ ਵੀ ਹਾਜਰ ਸਨ।

Post a Comment