ਮਾਨਸਾ, 22 ਜਨਵਰੀ ( ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਨੇ ਬੱਚਤ ਭਵਨ ਵਿੱਚ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਭਾਗਾਂ ਦੇ ਅਧਿਕਾਰੀਆਂ ਜਾਂ ਮੁਲਾਜ਼ਮਾਂ ਦੀ ਕੰਮ ਵਿਚ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਕਈ ਵਾਰ ਇਕ ਮੁਲਾਜ਼ਮ ਦੀ ਅਣਗਹਿਲੀ ਕਾਰਨ ਹੀ ਪੂਰੇ ਮਹਿਕਮੇ ਨੂੰ ਸ਼ਰਮਸਾਰ ਹੋਣਾ ਪੈਂਦਾ ਹੈ, ਇਸ ਲਈ ਹਰ ਕੰਮ ਜ਼ਿੰਮੇਵਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤਾ ਜਾਵੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਵਾਲੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੰਚਾਇਆ ਜਾਵੇ ਤਾਂ ਜੋ ਜ਼ਿਲ•ਾ ਵਾਸੀ ਇਨ•ਾਂ ਸਕੀਮਾਂ ਦਾ ਲਾਹਾ ਲੈ ਸਕਣ। ਸ਼੍ਰੀ ਢਾਕਾ ਨੇ ਬਕਾਇਆਂ ਦੀ ਵਸੂਲੀ ’ਚ ਢਿਲਮੱਠ ਦੀ ਨੀਤੀ ਅਪਣਾ ਰਹੇ ਮਾਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਚੁਸਤੀ ਦਿਖਾਈ ਜਾਵੇ। ਉਨ•ਾਂ ਕਿਹਾ ਕਿ ਰੈਵਨਿਊ ਦਾ ਕੰਮ ਬਿਲਕੁੱਲ ਪਾਰਦਰਸ਼ੀ ਹੋਣਾ ਚਾਹੀਦਾ ਹੈ ਅਤੇ ਇਸ ਵਿਚ ਊਣਤਾਈ ਕਰਨ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸੂਚਨਾ ਦੇ ਅਧਿਕਾਰ ਸਬੰਧੀ ਹੋਈ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰ.ਟੀ.ਆਈ. ਤਹਿਤ ਮੰਗੀ ਗਈ ਸੂਚਨਾ ਸਮੇਂ-ਸਿਰ ਅਤੇ ਸਹੀ ਮੁਹੱਈਆ ਕਰਵਾਈ ਜਾਵੇ। ਉਨ•ਾਂ ਕਿਹਾ ਕਿ ਮਹਿਕਮਿਆਂ ਨੂੰ ਸੂਚਨਾ ਦੇ ਅਧਿਕਾਰ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਸੂਚਨਾ ਦੇਣ ਸਮੇਂ ਕਿਸੇ ਵੀ ਤਰ•ਾਂ ਦੀ ਅਣਗਹਿਲੀ ਦੀ ਗੁੰਜ਼ਾਇਸ਼ ਨਾ ਰਹਿ ਸਕੇ। ਉਨ•ਾਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵੀ ਸੇਵਾਵਾਂ ਸਮੇਂ-ਸਿਰ ਦੇਣ ਦੀ ਹਦਾਇਤ ਕੀਤੀ। ਉਨ•ਾਂ ਕਿਹਾ ਕਿ ਇਸ ਵਿਚ ਬਿਲਕੁੱਲ ਦੇਰੀ ਨਾ ਕੀਤੀ ਜਾਵੇ ਕਿਉਂਕਿ ਪੰਜਾਬ ਸਰਕਾਰ ਦਾ ਇਹ ਬਹੁਤ ਵੱਡਾ ਉਪਰਾਲਾ ਹੈ, ਜਿਸਨੂੰ ਸਾਰੇ ਵਿਭਾਗਾਂ ਨੇ ਇਕਜੁੱਟਤਾ ਨਾਲ ਜ਼ਿਲ•ੇ ਵਿਚ ਸਾਰਥਕ ਬਣਾਉਣਾ ਹੈ। ਉਨ•ਾਂ ਕਿਹਾ ਕਿ ਸਾਰੇ ਵਿਭਾਗ ਸੇਵਾਵਾਂ ਸਮੇਂ-ਸਿਰ ਦੇਣ ਨੂੰ ਯਕੀਨੀ ਬਣਾਉਣ ਅਤੇ ਇਸ ਵਿਚ ਕਿਸੇ ਵੀ ਵਿਅਕਤੀ ਦੀ ਖੱਜਲ-ਖੁਆਰੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਐਸ.ਡੀ.ਐਮ. ਸਰਦੂਲਗੜ• ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਮਾਨਸਾ ਸ਼੍ਰੀ ਰਾਜੀਵ ਕੁਮਾਰ ਵਰਮਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲ•ਾ ਮਾਲ ਅਫ਼ਸਰ ਸ਼੍ਰੀ ਰਾਜੇਸ਼ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਰਿੰਦਰ ਸਿੰਘ ਸਰਾਂ, ਜ਼ਿਲ•ਾ ਖੇਡ ਅਫ਼ਸਰ ਸ਼੍ਰੀ ਦਰਸ਼ਨ ਸਿੰਘ ਭੁੱਲਰ, ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਬੰਸ ਸਿੰਘ ਸੰਧੂ, ਜ਼ਿਲ•ਾ ਸਿੱਖਿਆ ਅਫ਼ਸਰ (ਅ) ਸ਼੍ਰੀ ਰਾਜਿੰਦਰ ਕੁਮਾਰ ਮਿੱਤਲ, ਬੀ.ਡੀ.ਪੀ.ਓਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਐਕਸੀਅਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।
ਮੀਟਿੰਗ ਦੌਰਾਨ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ।

Post a Comment