ਨਾਭਾ, 12 ਜਨਵਰੀ (ਜਸਬੀਰ ਸਿੰਘ ਸੇਠੀ)-ਅੱਜ ਸਮਾਜ ਵਿਚ ਲੜਕੀਆਂ ਦੀ ਲੋਹੜੀ ਮਨਾਉਣਾ ਬਹੁਤ ਜਰੂਰੀ ਹੈ, ਕਿਉਂਕਿ ਇਸ ਤਰ੍ਹਾਂ ਲੜਕੀਆਂ ਦੀ ਲੋਹੜੀ ਮਨਾਉਣ ਨਾਲ ਸਾਰੇ ਸਮਾਜ ਵਿਚ ਔਰਤਾਂ ਨੂੰ ਇੱਜਤ-ਮਾਣ ਮਿਲਦਾ ਹੈ ਅਤੇ ਔਰਤਾਂ ਦੀ ਸੁਰੱਖਿਆ ਨੂੰ ਸਮਾਜ ਵਿਚ ਯਕੀਨੀ ਬਣਾਇਆ ਜਾ ਸਕਦਾ ਹੈ। ਅੱਜ ਨਾਭਾ ਸ਼ਹਿਰ ਦੇ ਨੇੜਲੇ ਪਿੰਡ ਕੈਦੂਪੁਰ ਡੇਰਾ ਸਾਲੂਆਣਾ ਵਿਖੇ ਇੱਕ ਲੜਕੀ ਦੀ ਲੋਹੜੀ ਬੜੀ ਧੂਮ-ਧਾਮ ਨਾਲ ਮਨਾਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਦੀ ਵੈਲਫੇਅਰ ਸੁਸਾਇਟੀ ਦੇ ਸਰਗਰਮ ਮੈਂਬਰ ਵਿਜੈ ਕੈਦੂਪੁਰ ਤੇ ਜਸ਼ਨਦੀਪ ਕੈਦੂਪੁਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਇੱਕ ਨਵੀਂ ਸੇਧ ਦੇਣ ਲਈ ਅਜਿਹੇ ਸਮਾਗਮ ਕਰਾਉਣੇ ਅਤਿ ਜਰੂਰੀ ਹਨ ਤਾਂ ਕਿ ਸਮਾਜ ਅੰਦਰ ਕੁੜੀਆਂ ਨੂੰ ਬਰਾਬਰ ਦਾ ਹੱਕ ਮਿਲ ਸਕੇ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਪੂਰੇ ਪੰਜਾਬ ਅੰਦਰ ਸਮਾਜਿਕ ਬੁਰਾਈਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਪੰਜਾਬ ਦੇ ਮਾਹੌਲ ਨੂੰ ਖੁਸ਼ਹਾਲ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇੱਕ ਸਮਾਜਿਕ ਕਾਰਜਾਂ ਰਾਹੀਂ ਲੋਕਾਂ ਨੂੰ ਸਮਾਜਿਕ ਬੁਰਾਈਆ ਦੇ ਖਾਤਮੇ ਨੂੰ ਖਤਮ ਕਰਨ ਲਈ ਸੱਦਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇਂ ਸਮੇਂ ਤੋਂ ਪਟਿਆਲਾ ਦਿਹਾਤੀ ਹਲਕੇ ਵਿਚ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਸ. ਸਤਵੀਰ ਸਿੰਘ ਖੱਟੜਾ ਦੀ ਅਗਵਾਈ ਹੇਠ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਇਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਮੁਹਿੰਮ ਦੇ ਰਾਹੀਂ ਲੋਕਾਂ ਨੂੰ ਜਿੱਥੇ ਹਰ ਪੱਖੋਂ ਮੱਦਦ ਦਿੱਤੀ ਜਾਂਦੀ ਹੈ ਉ¤ਥੇ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੇਲ ਸਿੰਘ ਦਾਸ, ਅਵਤਾਰ ਦਾਸ, ਲੱਖੀ, ਬੱਬੀ ਦਾਸ, ਦਰਸ਼ਨ ਦਾਸ, ਰਾਮ ਦਾਸ, ਬਲਜੀਤ ਸਿੰਘ ਦਾਸ, ਜੋਤੀ ਆਦਿ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਦੇ ਸਰਗਰਮ ਮੈਂਬਰ ਵੱਡੀ ਗਿਣਤੀ ਵਿਚ ਹਾਜਰ ਸਨ।

Post a Comment