ਜ਼ਿਲਾ ਪ੍ਰਸ਼ਾਸ਼ਨ ਨੇ ਆਜ਼ਾਦੀ ਸੰਘਰਸ਼ ਦੇ ਸ਼ਹੀਦਾਂ ਨੂੰ ਯਾਦ ਕੀਤਾ

Wednesday, January 30, 20130 comments


ਮੋਗਾ, 30 ਜਨਵਰੀ, / ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ‘ਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ ਅਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਐਸ.ਐਸ.ਪੀ. ਸ੍ਰੀ ਆਸ਼ੀਸ਼ ਚੌਧਰੀ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।  ਥਿੰਦ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਬਣਦਾ ਹੈ । ਜ਼ਿਕਰਯੋਗ ਹੈ ਕਿ 30 ਜਨਵਰੀ ਵਾਲੇ ਦਿਨ ਹੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਵੀ ਬਰਸੀ ਹੁੰਦੀ ਹੈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ  ਦੀ  65ਵੀਂ ਬਰਸੀ  ਮੌਕੇ ਮੋਗਾ ਜ਼ਿਲਾ ਪ੍ਰਸ਼ਾਸ਼ਨ ਵੱਲੋ ਉਨ੍ਹਾਂ ਨੂੰ ਵੀ ਸ਼ਰਧਾਜ਼ਲੀ ਭੇਂਟ ਕੀਤੀ ਗਈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਡਾ. ਜੋਰਾਮ ਬੇਦਾ, ਜੀ.ਏ. ਟੂ ਡੀਸੀ ਮੈਡਮ ਜੋਤੀ ਮੱਟੂ, ਸਿਵਲ ਸਰਜਨ ਡਾ. ਸੁਬੋਧ ਗੁਪਤਾ, ਜ਼ਿਲਾ ਟਰਾਂਸਪੋਰਟ ਅਫਸਰ ਸ੍ਰੀ ਗੁਰਤੇਜ ਸਿੰਘ, ਈ.ਓ. ਸ੍ਰੀ ਕੇ.ਐਸ. ਬਰਾੜ, ਜ਼ਿਲਾ ਖਜ਼ਾਨਾ ਅਫਸਰ ਸ੍ਰੀ ਕ੍ਰਿਸ਼ਨ ਹਾਂਡਾ, ਸਮਾਜਿਕ ਸੁਰੱਖਿਆ ਅਫਸਰ ਸ੍ਰੀ ਅਜੈਬ ਸਿੰਘ, ਜ਼ਿਲਾ ਸਿੱਖਿਆ ਅਫਸਰ (ਅ) ਸ੍ਰੀ ਜਸਪਾਲ ਸਿੰਘ ਔਲਖ, ਨਾਇਬ ਤਹਿਸੀਲਦਾਰ ਸ੍ਰੀ ਮਦਨ ਮੋਹਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ। 

 ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਹੋਏ ਸਮਾਗਮ ਦਾ ਦ੍ਰਿਸ਼।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger