ਕੌਮੀ ਵੋਟਰ ਦਿਵਸ ਮੌਕੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਨੂੰ ਸਹੁੰ ਚੁਕਾਈ

Friday, January 25, 20130 comments


ਸ੍ਰੀ ਮੁਕਤਸਰ ਸਾਹਿਬ, 25 ਜਨਵਰੀ,  (           ): ਕੌਮੀ ਵੋਟਰ ਦਿਵਸ ਮੌਕੇ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਵੱਖ ਵੱਖ ਦਫ਼ਤਰਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੂੰ ਵੋਟ ਅਧਿਕਾਰ ਦੀ ਵਰਤੋਂ ਨਿਰਪੱਖਤਾ ਨਾਲ ਕਰਨ ਦੀ ਸਹੁੰ ਚੁਕਾਈ। ਉਨ੍ਹਾਂ ਨੇ ਸਹੁੰ ਚੁਕਾਈ ਕਿ ਅਸੀਂ ਲੋਕਤੰਤਰ ਵਿਚ ਪੂਰਨ ਵਿਸ਼ਵਾਸ ਰੱਖਣ ਵਾਲੇ ਭਾਰਤ ਦੇ ਨਾਗਰਿਗ ਆਪਣੇ ਦੇਸ਼ ਦੀਆਂ ਲੋਕਤੰਤਰੀ ਪਰਪੰਰਵਾਂ ਨੂੰ ਕਾਇਮ ਰੱਖਣ, ਸੁਤੰਤਰ, ਵਾਜਬ ਅਤੇ ਸਾਂਤੀਪੂਰਨ ਚੋਣਾਂ ਦੀ ਮਾਣ ਮਰਿਆਦਾ ਅਤੇ ਹਰੇਕ ਚੋਣ ਬਿਨ੍ਹਾਂ ਕਿਸੇ ਡਰ ਜਾਂ ਭਾਸ਼ਾ, ਸਮੁਦਾਇ, ਜਾਤ, ਧਰਮ, ਵਰਗ ਜਾਂ ਕਿਸੇ ਦਬਾਓ ਤੋਂ ਵੋਟ ਪਾਉਣ ਦਾ ਪ੍ਰਣ ਕਰਦੇ ਹਾਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ.ਐਸ. ਬਾਠ, ਸਹਾਇਕ ਕਮਿਸ਼ਨਰ ਸਿਕਾਇਤਾਂ ਮੈਡਮ ਰਾਜਦੀਪ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸ਼ਕੀਲ ਸਿੰਘ, ਡਿਪਟੀ ਈ.ਐਸ.ਏ. ਸ੍ਰੀ ਅਸ਼ੋਕ ਕੁਮਾਰ ਚਟਾਣੀ, ਸੁਵਿਧਾ ਕੇਂਦਰ ਇੰਚਾਰਜ ਸ੍ਰੀ ਰਾਜੀਵ ਗੁਪਤਾ, ਸੁਪਰਡੈਂਟ ਸ: ਨੱਛਤਰ ਸਿੰਘ, ਪੀ.ਏ. ਸ: ਗੁਰਮੀਤ ਸਿੰਘ ਆਦਿ ਵੀ ਹਾਜਰ ਸਨ। 

     ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਅਧਿਕਾਰੀ ਕਰਮਚਾਰੀਆਂ ਨੂੰ ਸਹੁੰ ਚੁਕਾਉਂਦੇ ਹੋਏ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger