ਸੰਗਰੂਰ, 26 ਜਨਵਰੀ (ਸੂਰਜ ਭਾਨ ਗੋਇਲ)-ਸਹੀ ਰੂਪ ਵਿੱਚ ਦੇਸ਼ ਦਾ ਵਿਕਾਸ ਕਰਨ ਦੇ ਨਾਲ-ਨਾਲ ਗਣਰਾਜ ਦਾ ਆਨੰਦ ਤਾਂ ਹੀਂ ਮਾਣਿਆ ਜਾ ਸਕਦਾ ਹੈ, ਜੇਕਰ ਕੌਮੀ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਹਰ ਦੇਸ਼ ਵਾਸੀ ਵੱਲੋਂ ਯਤਨ ਕੀਤੇ ਜਾਣ। ਇਹ ਵਿਚਾਰ ਸ. ਸਿਕੰਦਰ ਸਿੰਘ ਮਲੂਕਾ, ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਬਾਰੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਨੇ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ•ਾ ਪੱਧਰੀ ਗਣਤੰਤਰ ਦਿਵਸ ਮੌਕੇ ਆਪਣਾ ਸੰਦੇਸ਼ ਜਾਰੀ ਕਰਦਿਆਂ ਪੇਸ਼ ਕੀਤੇ। ਬਹੁਤ ਹੀ ਖੂਬਸੂਰਤ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਏ ਗਏ ਇਸ ਸਮਾਗਮ ਦੌਰਾਨ ਸ. ਮਲੂਕਾ ਨੇ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਤੋਂ ਸਲਾਮੀ ਲੈਣ ਦੀ ਰਸਮ ਨਿਭਾਈ। ਉਨ•ਾਂ ਗਣਤੰਤਰ ਦਿਵਸ ਦੀ 63ਵੀਂ ਵਰੇ•ਗੰਢ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਵੀ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ।
ਸਾਡੇ ਗੁਰੂ ਸਾਹਿਬਾਨ ਨੇ ਜਿਥੇ ਇਸ ਧਰਤੀ ’ਤੇ ਜਬਰ ਵਿਰੁੱਧ ਜੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀ, ਉਥੇ ਉਹਨਾਂ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਬਰਾਬਰੀ ਦਾ ਸੰਦੇਸ਼ ਵੀ ਦਿੱਤਾ ਸੀ। ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬਬਰ ਅਕਾਲੀ ਲਹਿਰ, ਪਗੜੀ ਸੰਭਾਲ ਲਹਿਰ, ਭਾਰਤ ਛੱਡੋ ਅੰਦੋਲਨ ਵਰਗੀਆਂ ਮਹਾਨ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ੍ਰ: ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਵਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਖੀਰ 26 ਜਨਵਰੀ 1950 ਨੂੰ ਭਾਰਤੀ ਸਵਿਧਾਨ ਲਾਗੂ ਹੋ ਜਾਣ ਨਾਲ ਸਾਡਾ ਦੇਸ਼ ਸਹੀ ਮਾਇਨਿਆਂ ਵਿੱਚ ਗਣਰਾਜ ਬਣਿਆ।
ਪਰ ਸਾਡੇ ਮਹਾਨ ਆਗੂਆਂ ਵਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੇ ਆਵਾਮ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ ਸਾਲਾਂ ਵਿੱਚ ਰਾਜ ਦੇ ਆਵਾਮ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਸਿਰ ਤੋੜ ਯਤਨ ਕੀਤੇ ਹਨ। ਉਨ•ਾਂ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਸੰਗਰੂਰ ਵਿਖੇ ਪੀ. ਜੀ. ਆਈ. ਦਾ ਸੈਟੇਲਾਈਟ ਕੇਂਦਰ ਸਥਾਪਤ ਕਰਨ ਨੂੰ ਮਨਜੂਰੀ ਦਿਵਾਉਣ ਪਿੱਛੇ ਵੀ ਸਾਡੀ ਸਰਕਾਰ ਵੱਲੋਂ ਕੀਤੀਆਂ ਅਣਥੱਕ ਕੋਸ਼ਿਸ਼ਾਂ ਹੀ ਹਨ। ਜਲਦੀ ਹੀ ਇਥੇ 300 ਬਿਸਤਰਿਆਂ ਦਾ ਕੈਂਸਰ ਹਸਪਤਾਲ ਸਥਾਪਤ ਕੀਤਾ ਜਾਵੇਗਾ, ਜੋ ਕਿ ਬਾਅਦ ਵਿੱਚ 500 ਬਿਸਤਰਿਆਂ ਤੱਕ ਵਧਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਜਿੱਥੇ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਹਰ ਯਤਨ ਕੀਤੇ ਹਨ, ਉਥੇ ਨਾਲ ਹੀ ਰਾਜ ਸਰਕਾਰ ਨੇ ਤਕਨੀਕੀ ਸਿੱਖਿਆ ’ਤੇ ਵੀ ਜ਼ੋਰ ਦਿੱਤਾ ਹੈ। ਉਨ•ਾਂ ਸੂਬਾ ਵਾਸੀਆਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਐ¤ਨ. ਸੀ. ਸੀ. ਕੈਡਿਟਸ, ਵੱਖ-ਵੱਖ ਸਕੂਲਾਂ ਦੀ ਟੁਕੜੀਆਂ ਨੇ ਪੁਲਿਸ ਅਧਿਕਾਰੀ ਸ. ਗੁਰਪ੍ਰੀਤ ਸਿੰਘ ਦੀ ਅਗਵਾਈ ’ਚ ਸ਼ਾਨਦਾਰ ਮਾਰਚ ਪਾਸਟ ਕੀਤਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸ਼ਾਨਦਾਰ ਪੀ. ਟੀ. ਸ਼ੋਅ ਅਤੇ ਮਨੋਰੰਜਨ ਪ੍ਰੋਗਰਾਮ ਪੇਸ਼ ਕੀਤਾ ਗਿਆ। ਦਸ਼ਮੇਸ਼ ਗੱਤਕਾ ਕਲੱਬ, ਚੱਠੇ ਸ਼ੇਖਵਾਂ ਦੀ ਟੀਮ ਵੱਲੋਂ ਪੇਸ਼ ਕੀਤਾ ਗਿਆ ਗੱਤਕਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ। ਪੰਜਾਬ ਦੇ ਹਰ ਖੇਤਰ ਵਿੱਚ ਹੋਏ ਸਰਬਪੱਖੀ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਦੇਖਣਯੋਗ ਸਨ। ਪ੍ਰਸਿੱਧ ਬੁਲਾਰੇ ਯਾਦਵਿੰਦਰ ਸਿੰਘ ਸਿੱਧੂ ਵੱਲੋਂ ਬੜੇ ਹੀ ਸ਼ਾਨਦਾਰ ਲਹਿਜ਼ੇ ’ਚ ਸਟੇਜ਼ ਦਾ ਸੰਚਾਲਨ ਕੀਤਾ ਗਿਆ। ਇਸ ਮੌਕੇ ਹਾਜ਼ਰ ਆਜ਼ਾਦੀ ਘੁਲਾਟੀਆਂ, ਉਨ•ਾਂ ਦੇ ਪਰਿਵਾਰ ਵਾਲਿਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਰੈ¤ਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਗਈ। ਖੂਨ ਦਾਨ ਕੈਂਪ ਦੌਰਾਨ ਕਈ ਦਾਨੀਆਂ ਨੇ ਖੂਨ ਦਾਨ ਕੀਤਾ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਦਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਅਤੇ ਪ੍ਰਸਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ, ਜ਼ਿਲ•ਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ, ਜ਼ਿਲ•ਾ ਸੈਸ਼ਨ ਜੱਜ ਸ੍ਰੀ ਐ¤ਮ. ਐ¤ਸ. ਚੌਹਾਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਗੁਰਿੰਦਰਪਾਲ ਸਿੰਘ ਸਹੋਤਾ, ਵਧੀਕ ਡਿਪਟੀ ਕਮਿਸ਼ਨਰ ਸ. ਜਤਿੰਦਰ ਸਿੰਘ ਤੁੰਗ, ਸਹਾਇਕ ਕਮਿਸ਼ਨਰ (ਜਨਰਲ) ਮਿਸ ਈਸ਼ਾ ਸਿੰਗਲ, ਜ਼ਿਲ•ਾ ਵਣ ਅਫ਼ਸਰ ਸ੍ਰੀਮਤੀ ਸ਼ੈਲਿੰਦਰ ਕੌਰ, ਜ਼ਿਲ•ਾ ਟਰਾਂਸਪੋਰਟ ਅਫ਼ਸਰ ਸ. ਗੁਰਪ੍ਰੀਤ ਸਿੰਘ ਥਿੰਦ, ਸਿਵਲ ਸਰਜਨ ਸ. ਐ¤ਚ. ਐ¤ਸ. ਬਾਲੀ, ਐ¤ਸ. ਪੀ. (ਡੀ) ਸ. ਪਰਮਜੀਤ ਸਿੰਘ ਗੋਰਾਇਆ, ਡੀ. ਐ¤ਸ. ਪੀ. ਸ. ਸਵਰਨ ਸਿੰਘ ਖੰਨਾ, ਡੀ. ਐ¤ਸ. ਪੀ. ਸ. ਗੁਰਪ੍ਰੀਤ ਸਿੰਘ ਢੀਂਡਸਾ ਸਮੇਤ ਸ਼ਹਿਰ ਦੇ ਵੱਖ ਵਰਗਾਂ ਦੇ ਪਤਵੰਤੇ ਸੱਜਣ ਅਤੇ ਬੱਚੇ ਹਾਜ਼ਰ ਸਨ।
ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਗਣਤੰਤਰ ਦਿਵਸ ਸੰਬੰਧੀ ਕਰਾਏ ਗਏ ਜ਼ਿਲ•ਾ ਪੱਧਰੀ ਸਮਾਗਮ ਦੀਆਂ ਝਲਕੀਆਂ।


Post a Comment