ਖੰਨਾ, 15 ਜਨਵਰੀ (ਥਿੰਦ ਦਿਆਲਪੁਰੀਆ) ਸਦਰ ਖੰਨਾ ਪੁਲਿਸ ਨੇ ਪਿੰਡ ਲਲਹੇੜੀ ਵਿਖੇ ਇੱਕ ਘਰ ਵਿੱਚੋਂ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਰੋਸ਼ੋ ਖਾਨ ਨੇ ਪੁਲਿਸ ਨੂੰ ਦੱਸਿਆ ਕਿ ਹਰ ਰੋਜ਼ ਵਾਂਗ ਉਸ ਦੇ ਪਰਿਵਾਰ ਦੇ ਮੈਂਬਰ ਆਪੋਂ ਆਪਣੇ ਕੰਮਾਂ ’ਤੇ ਗਏ ਹੋਏ ਸਨ ਕਿ ਜਦੋਂ ਉਹਨਾਂ ਨੇ ਵਾਪਸ ਆ ਕੇ ਦੇਖਿਆ ਕਿ ਕਥਿਤ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਦੇ ਤਾਲੇ ਤੋੜ ਕੇ ਘਰ ਦੀ ਅਲਮਾਰੀ ਵਿੱਚੋਂ ਸੋਨੇ ਦੇ ਗਹਿਣੇ ਅਤੇ 17 ਹਜ਼ਾਰ ਰੁਪਏ ਨਗਦ ਚੋਰੀ ਕਰ ਲਏ ਹਨ। ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Post a Comment