ਸੰਗਰੂਰ, 1 ਜਨਵਰੀ (ਸੂਰਜ ਭਾਨ ਗੋਇਲ)- ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ਼ ਦੇ ਆਡੀਟੋਰੀਅਮ ਹਾਲ ਵਿਖੇ ਨਵੇਂ ਸਾਲ ਦੀ ਆਮਦ ’ਤੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਸਿਜ਼ ਯੂਨੀਅਨ (ਰਜਿ:) ਸੰਗਰੂਰ ਵੱਲੋਂ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਪੰਜਾਬ ਸਟੇਟ ਮਨਿਸਟੀਰੀਅਲ ਦੇ ਪ੍ਰਧਾਨ ਅਤੇ ਸਟਾਫ਼ ਮੈਬਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਸ੍ਰੀ ਰਾਹੁਲ ਨੇ ਸਮੂਹ ਜੱਥੇਬੰਦੀਆਂ ਦੇ ਆਗੂਆਂ ਨੂੰ ਸਾਲ 2012 ਵਿੱਚ ਜ਼ਿਲ•ੇ ਅੰਦਰ ਹਰੇਕ ਕੰਮ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਕਰਨ ’ਤੇ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਮੈਨੂੰ ਆਪਣੇ ਜ਼ਿਲ•ੇ ਦੇ ਸਮੂਹ ਅਧਿਕਾਰੀਆਂ ’ਤੇ ਭਰੋਸਾ ਹੈ ਕਿ ਉਹ ਪਿਛਲੇ ਸਾਲ ਤੋਂ ਵੀ ਵੱਧ ਕੇ ਜਨਹਿੱਤ ਦੇ ਕੰਮਾਂ ਨੂੰ ਪਹਿਲਕਦਮੀ ਨਾਲ ਪੂਰਾ ਕਰਨ ’ਚ ਯੋਗਦਾਨ ਪਾਉਣਗੇ। ਇਸ ਤੋਂ ਇਲਾਵਾ ਸ੍ਰੀ ਕੁਮਾਰ ਰਾਹੁਲ ਨੇ ਮਨਿਸਟੀਰੀਅਲ ਸਟਾਫ਼ ਦਾ ਸਾਲ 2013 ਦਾ ਕੈ¦ਡਰ ਜਾਰੀ ਕੀਤਾ। ਸਮਾਗਮ ਦੌਰਾਨ ਬਸੰਤ ਵੈਲੀ ਪਬਲਿਕ ਸਕੂਲ ਦੇ ਬੱਚਿਆ ਵੱਲੋਂ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜਨਰਲ) ਈਸ਼ਾ ਸਿੰਗਲਾ, ਸਿਵਲ ਸਰਜਨ ਡਾ. ਐਚ.ਐਸ ਬਾਲੀ, ਜ਼ਿਲ•ਾ ਮਾਲ ਅਫ਼ਸਰ ਸ੍ਰੀ ਸਤਿੰਦਰ ਖੇੜਾ, ਜ਼ਿਲ•ਾ ਮੰਡੀ ਅਫ਼ਸਰ ਸੁਖਚੈਨ ਸਿੰਘ ਢੀਂਡਸਾ, ਸੁਰਿੰਦਰ ਕੁਮਾਰ ਬਾਲੀਆਂ ਜ਼ਿਲ•ਾ ਪ੍ਰਧਾਨ ਮਨਿਸਟਰੀਅਲ ਸਟੇਟ ਸਰਵਿਸ਼ਜ, ਰਾਕੇਸ਼ ਕੁਮਾਰ ਜੈਨ ਜ਼ਿਲ•ਾ ਜਨਰਲ ਸਕੱਤਰ ਅਤੇ ਸੂਬਾ ਸਕੱਤਰ, ਰਾਕੇਸ ਸ਼ਰਮਾ ਜ਼ਿਲ•ਾ ਵਿੱਤ ਸਕੱਤਰ ਅਤੇ ਹੋਰ ਅਹੁਦੇਦਾਰ ਅਤੇ ਸਮੂਹ ਮੈਂਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ਼ਜ ਯੂਨੀਅਨ ਹਾਜ਼ਰ ਸਨ।
Post a Comment