ਸੰਗਰੂਰ, 25 ਜਨਵਰੀ (ਸੂਰਜ ਭਾਨ ਗੋਇਲ)-ਸਥਾਨਕ ਆਂਗਨਵਾੜੀ ਸੈਂਟਰ ਬਰੋਟੇ ਵਾਲਾ ਪ੍ਰਾਇਮਰੀ ਸਕੂਲ ਪ੍ਰੇਮ ਬਸਤੀ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਤਹਿਤ ਚਾਈਲਡ ਡਿਵੈਲਪਮੈਂਟ ਪ੍ਰੋਜੈਕਟ ਅਫ਼ਸਰ (ਸੰਗਰੂਰ) ਵੱਲੋਂ ਬਲਾਕ ਪੱਧਰ ਦਾ ਬਾਲੜੀ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਜ਼ਿਲ੍ਰਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਤਾਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਅਵਤਾਰ ਕੌਰ ਨੇ ਹਰੇਕ ਵਰਗ ਦੇ ਲੋਕਾਂ ਨੂੰ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਨਮਾਨ ਦੇਣ ਦੀ ਅਪੀਲ ਕੀਤੀ। ਉਨ•ਾਂ ਕਿਹਾ ਲੜਕੀਆਂ ਦੀ ਲੜਕਿਆਂ ਦੇ ਮੁਕਾਬਲੇ ਘੱਟ ਗਿਣਤੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਉਨ•ਾਂ ਕਿਹਾ ਭਰੂਣ ਹੱਤਿਆ ਕਰਨਾ ਇਕ ਅਪਰਾਧ ਹੈ, ਸਾਨੂੰ ਅਜਿਹੇ ਅਪਰਾਧ ਨੂੰ ਨੱਥ ਪਾਉਣ ਲਈ ਆਪਣੇ ਸਮਾਜ ਅਤੇ ਆਲੇ ਦੁਆਲੇ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸੰਬੰਧਤ ਏੇਰੀਆ ਸੁਪਰਵਾਈਜ਼ਰ ਗੁਰਿੰਦਰ ਪਾਲ ਕੌਰ ਵੱਲੋਂ ਲੜਕੀਆਂ ਲਈ ਚਲਾਈਆਂ ਨਵੀਆਂ ਸਕੀਮਾਂ ਬੇਬੇ ਨਾਨਕੀ, ਲਾਡਲੀ ਬੇਟੀ, ਕਲਿਆਣ ਯੋਜਨਾ ਸੰਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ। ਸਮਾਰੋਹ ਦੌਰਾਨ ਲੜਕੀਆਂ ਨੂੰ ਵਿੇਸ਼ਸ ਤੌਰ ’ਤੇ ਉਪਹਾਰ ਦੇ ਕੇ ਸਨਮਾਨਿਤ ਕੀਤਾ ਗਿਆ।
Post a Comment