ਮਾਨਸਾ, 21 ਜਨਵਰੀ ( ) : ਸਥਾਨਕ ਜ਼ਿਲ•ਾ ਪ੍ਰੀਸ਼ਦ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਹੁਦਾ ਸੰਭਾਲ ਲਿਆ ਹੈ। ਉਹ ਪਹਿਲਾਂ ਐਸ.ਡੀ.ਐਮ. ਮਾਨਸਾ ਵਜੋਂ ਸੇਵਾ ਨਿਭਾਅ ਰਹੇ ਸਨ। ਸ਼੍ਰੀ ਸ਼ਰਮਾ ਨੇ ਅੱਜ ਇਥੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਜਨਤਕ ਹਿੱਤ ਦੀਆਂ ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਣਾ ਹੀ ਉਨ•ਾਂ ਦਾ ਮੁੱਖ ਨਿਸ਼ਾਨਾ ਹੋਵੇਗਾ। ਉਨ•ਾਂ ਕਿਹਾ ਕਿ ਉਹ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤਹਿਤ ਸਰਕਾਰੀ ਦਫ਼ਤਰਾਂ ਵਿਚ ਜ਼ਿਲ•ਾ ਵਾਸੀਆਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦੇਣਗੇ। 2009 ਬੈਚ ਦੇ ਆਈ.ਏ.ਐਸ. ਅਧਿਕਾਰੀ ਨੇ ਕਿਹਾ ਕਿ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ•ਾ ਪ੍ਰਸਾਸ਼ਨ ਨੂੰ ਹੋਰ ਚੁਸਤ ਦਰੁਸਤ ਕਰਨ ਸਮੇਤ ਆਮ ਜਨਤਾ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਅਤੇ ਸਮੇਂ-ਸਿਰ ਜਨਤਾ ਦੇ ਕੰਮ ਕਰਨਾ, ਉਨ•ਾਂ ਦੀਆਂ ਪਹਿਲਕਦਮੀਆਂ ਹੋਣਗੀਆਂ। ਉਨ•ਾਂ ਕਿਹਾ ਕਿ ਉਨ•ਾਂ ਦੇ ਦਫ਼ਤਰ ਨਾਲ ਸਬੰਧਤ ਕੰਮ ਕਰਵਾਉਣ ਜਾਂ ਕਿਸੇ ਸਮੱਸਿਆ ਲਈ ਕੋਈ ਵੀ ਵਿਅਕਤੀ ਬਿਨ•ਾਂ ਝਿਜਕ ਜ਼ਿਲ•ਾ ਪ੍ਰੀਸ਼ਦ ਕੰਪਲੈਕਸ ਵਿਖੇ ਉਨ•ਾਂ ਦੇ ਦਫ਼ਤਰ ਆ ਕੇ ਸੰਪਰਕ ਕਰ ਸਕਦਾ ਹੈ। ਆਪਣੀ ਮਾਤ ਭਾਸ਼ਾ ਪੰਜਾਬੀ ਵਿਚ ਆਈ.ਏ.ਐਸ. ਦੀ ਪ੍ਰੀਖਿਆ ਪਾਸ ਕਰਨ ਵਾਲੇ ਪਹਿਲੇ ਅਧਿਕਾਰੀ ਸ਼੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ•ੇ ਵਿਚ ‘ਪੰਜਾਬੀ’ ਨੂੰ ਪ੍ਰਫੁਲਤ ਕਰਨ ਦੇ ਵੀ ਯਤਨ ਕੀਤੇ ਜਾਣਗੇ।

Post a Comment