ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ-ਜੀ.ਐਸ. ਬੱਲ

Saturday, January 12, 20130 comments


ਨਾਭਾ, 12 ਜਨਵਰੀ (ਜਸਬੀਰ ਸਿੰਘ ਸੇਠੀ)-ਕੋਤਵਾਲੀ ਪੁਲਿਸ ਵੱਲੋਂ ਇੰਚਾਰਜ ਇੰਸਪੈਕਟਰ ਗੁਰਿੰਦਰ ਸਿੰਘ ਬੱਲ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਚੋਕਾਂ ਵਿਚ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਬਹੁ-ਗਿਣਤੀ ਵਿਚ ਚਲਾਣ ਕੱਟੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਬੱਲ ਨੇ ਕਿਹਾ ਕਿ ਜੋ ਵੀ ਵਿਅਕਤੀ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰੇਗਾ ਉਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਦਿਲਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਉਸਦੇ ਵਹਿਕਲ ਦਾ ਚਲਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜਿਆਦਾਤਰ ਵਹਿਕਲ ਚਲਾਉਣ ਵਾਲੇ ਵਿਅਕਤੀ ਬਿਨ੍ਹਾਂ ਲਾਇਸੰਸ ਜਾਂ ਬਿਨ੍ਹਾਂ ਕਾਗਜਾਤ ਪਾਏ ਗਏ ਹਨ। ਸ. ਬੱਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਹਿਕਲ ਨਾ ਚਲਾਉਣ ਦੇਣ ਕਿਉਂ ਜੋ ਅਨਟ੍ਰੇਂਡ ਬੱਚੇ ਜਿਆਦਾਤਰ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਕਿਉਂ ਜੋ ਉਨ੍ਹਾਂ ਕੋਲ ਵਹਿਕਲ ਚਲਾਉਣ ਲਈ ਮਾਨਤਾ ਪ੍ਰਾਪਤ ਲਾਇੰਸਸ ਨਹੀਂ ਹੁੰਦਾ, ਇਸ ਲਈ ਪਬਲਿਕ ਨੂੰ ਟ੍ਰੇਫਿਕ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ। 
 ਨਾਭਾ ਦੇ ਪਟਿਆਲਾ ਗੇਟ ਸਥਿੱਤ ਕੋਤਵਾਲੀ ਦੇ ਇਚਾਰਜ ਇੰਸ: ਜੀ.ਐਸ. ਬੱਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਣ ਕੱਟਦੇ ਹੋਏ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger