ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ‘ਤੇ ਥਿੰਦ ਵੱਲੋਂ ਪਾਬੰਦੀ

Friday, January 18, 20130 comments


ਮੋਗਾ, 18 ਜਨਵਰੀ, /ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਾਗੂ ਕੀਤੀ ਹੈ।  ਇਹ ਹੁਕਮ 28 ਫਰਵਰੀ ਤੱਕ ਲਾਗੂ ਰਹਿਣਗੇ। ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਥਿੰਦ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਮੋਗਾ ਵਿਚ ਅਕਸਰ ਅਤੇ ਖਾਸ ਕਰਕੇ ਬਸੰਤ ਪੰਚਮੀ ਦੇ ਮੌਕੇ ‘ਤੇ ਕਾਫੀ ਮਾਤਰਾ ਵਿੱਚ ਪੰਤਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ ਕਿ ਜੋ ਕਿ ਸੰਥੈਟਿਕ /ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫੀ ਮਜਬੂਤ ਹੰਦੀ ਹੈ। ਇਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟਣ, ਸਾਈਕਲ ਅਤੇ ਸਕੂਟਰ ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿਚ ਐਕਸੀਡੈਂਟ ਹੋਣ ਦਾ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ‘ਤੇ ਉਨ੍ਹਾਂ ਦੇ ਰੁੱਖਾਂ ਉ¤ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ /ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।ਇਸ ਲਈ ਉਪਰੋਕਤ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਥਿੰਦ ਵੱਲੋਂ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਹੈ। 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger