ਮੋਗਾ, 16 ਜਨਵਰੀ, / ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਨੇ ਕਿਹਾ ਹੈ ਕਿ ਮੋਗਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਕ ਪ੍ਰੈ¤ਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਥਿੰਦ ਨੇ ਕਿਹਾ ਕਿ ਚੋਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆਂ ਕਿ ਚੋਣਾਂ ਸਬੰਧੀ ਨੋਟੀਫਿਕੇਸ਼ਨ 30 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ ਜਦਕਿ ਨਾਮਜਦਗੀ ਪੱਤਰ ਦਾਖਲ ਕਰਨ ਦੀ ਤਾਰੀਖ 6 ਫਰਵਰੀ ਤੇ ਪੜਤਾਲ 7 ਫਰਵਰੀ ਨੂੰ ਹੋਵੇਗੀ। ਨਾਮਜਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 9 ਫਰਵਰੀ ਹੈ। ਵੋਟਾਂ 23 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 28 ਫਰਵਰੀ ਨੂੰ ਹੋਵੇਗੀ। ਸ੍ਰੀ ਥਿੰਦ ਨੇ ਦੱਸਿਆ ਕਿ ਜ਼ਿਲੇ ‘ਚ ਚੋਣ ਜ਼ਾਬਤਾ 11 ਜਨਵਰੀ ਤੋਂ ਲਾਗੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆਂ ਕਿ ਚੋਣ ਜ਼ਾਬਤੇ ਸਬੰਧੀ ਰਾਜਸੀ ਪਾਰਟੀਆਂ ਨਾਲ ਮੀਟਿੰਗ ਕਰ ਲਈ ਗਈ ਹੈ ਅਤੇ ਹਦਾਇਤਾਂ ਸਬੰਧੀ ਪਾਰਟੀਆਂ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ। ਜ਼ਿਲਾ ਪੱਧਰ ‘ਤੇ ਚੋਣ ਜ਼ਾਬਤੇ ਤੇ ਸ਼ਿਕਾਇਤਾਂ ਲਈ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ ਜਿਸ ਦਾ ਨੋਡਲ ਅਫਸਰ ਸ੍ਰੀ ਕੁਲਵੰਤ ਸਿੰਘ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਲਗਾਇਆ ਗਿਆ ਹੈ। ਉਨ੍ਹਾਂ ਦੇ ਦਫਤਰ ਦਾ ਫੋਨ ਨੰਬਰ 01636-234092 ਹੈ। ਇਸ ਤੋਂ ਇਲਾਵਾ ਜ਼ਿਲਾ ਪੱਧਰ ‘ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦਾ ਵੀ ਗਠਨ ਕਰ ਦਿੱਤਾ ਗਿਆ ਹੈ ਜਿਸ ‘ਚ ਸ੍ਰੀਮਤੀ ਜੋਤੀ ਬਾਲਾ ਐਡੀਸ਼ਨਲ ਕਮਿਸ਼ਨਰ (ਜਨਰਲ), ਸ੍ਰੀ ਭੁਪਿੰਦਰ ਸਿੰਘ ਐਸ.ਡੀ.ਐਮ, ਸ੍ਰੀ ਨਰਿੰਦਰ ਪਾਲ ਸਿੰਘ ਸਹਾਇਕ ਲੋਕ ਸੰਪਰਕ ਅਫਸਰ, ਸ੍ਰੀਮਤੀ ਊਸ਼ਾ ਕੌਰ ਜਸ਼ਨ ਪ੍ਰਸਾਰ ਭਾਰਤੀ ਰਿਪੋਰਟਰ ਦੂਰਦਰਸ਼ਨ ਅਤੇ ਸੀਨੀਅਰ ਪੱਤਰਕਾਰ ਸ੍ਰੀ ਅਮਰ ਸਿੰਘ ਸ਼ਾਮਲ ਹਨ। ਸ੍ਰੀ ਥਿੰਦ ਨੇ ਦੱਸਿਆ ਕਿ ਜ਼ਿਲਾ ਪੱਧਰ ‘ਤੇ ਖਰਚਾ ਮੋਟੀਟਰਿੰਗ ਕਮੇਟੀ ਵੀ ਬਣਾ ਦਿੱਤੀ ਗਈ ਹੈ ਜਿਸਦਾ ਨੋਡਲ ਅਫਸਰ ਸ੍ਰੀਮਤੀ ਰਾਜਵਿੰਦਰ ਕੌਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਬਣਾਇਆਂ ਗਿਆ ਹੈ, ਜਿਨ੍ਹਾਂ ਦਾ ਫੋਨ ਨੰਬਰ 01636-238240 ਹੈ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆਂ ਕਿ ਚੋਣ ਰਿਟਰਨਿੰਗ ਅਫਸਰ ਡਾ. ਜੋਰਾਮ ਬੇਦਾ ਵਧੀਕ ਡਿਪਟੀ ਕਮਿਸ਼ਨਰ ਹਨ ਜਦਕਿ ਸਹਾਇਕ ਰਿਟਰਨਿੰਗ ਅਫਸਰ ਸ੍ਰੀ ਲਖਵੀਰ ਸਿੰਘ ਤਹਿਸੀਲਦਾਰ ਹਨ। ਉਨ੍ਹਾਂ ਦੱਸਿਆਂ ਕਿ ਚੰਡੀਗੜ੍ਹ ਮੁੱਖ ਚੋਣ ਦਫਤਰ ਵਿਖੇ ਮਿਸ ਕੁਸਮਜੀਤ ਕੌਰ ਸਿੱਧੂ ਦਾ ਫੋਨ ਨੰਬਰ 0172-2724038 ਤੇ 2742803 ਅਤੇ ਮੋਬਾਈਲ 98767-33110 ਹੈ। ਇਸੇ ਤਰ੍ਹਾਂ ਜ਼ਿਲਾ ਚੋਣ ਦਫਤਰ ਮੋਗਾ ਵਿਖੇ ਫੋਨ ਨੰਬਰ 01636-234073 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Post a Comment