Tuesday, January 29, 20130 comments


ਹੁਸ਼ਿਆਰਪੁਰ, 29 ਜਨਵਰੀ:/ ਸਕੂਲਾਂ ਵਿੱਚ ਦੋ ਪਹੀਆ ਵਾਹਨਾਂ ਤੇ ਆਉਣ ਵਾਲੇ ਬੱਚਿਆਂ ਦੀ ਸੂਚੀ ਤਿਆਰ ਕਰਨ ਦੇ ਨਾਲ-ਨਾਲ ਸਕੂਲਾਂ ਦੇ ਬਾਹਰ ਟਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀ ਮਨਸਵੀ ਕੁਮਾਰ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤੀ।  ਐਸ.ਡੀ.ਐਮ. ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਐਸ ਪੀ (ਐਚ) ਏ ਐਸ ਧਾਮੀ,  ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਪੀ ਐਸ ਗਿੱਲ, ਸਹਾਇਕ ਜਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਜੀ ਐਮ ਪੰਜਾਬ ਰੋਡਵੇਜ਼ ਹਰਜਿੰਦਰ ਸਿੰਘ ਮਿਨਹਾਸ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਟੀ ਆਰ ਕਤਨੌਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਕੌਰ, ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ,  ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਮੈਂਬਰ ਅਤੇ ਸਕੂਲ / ਕਾਲਜਾਂ ਦੇ ਮੁੱਖੀ ਇਸ ਮੀਟਿੰਗ ਵਿੱਚ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਕੂਲਾਂ ਵਿੱਚ ਦੋ ਪਹੀਆ ਵਾਹਨ ਤੇ ਆਉਣ ਵਾਲੇ ਬੱਚਿਆਂ ਦੀ ਸੂਚੀ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਤਿਆਰ ਕਰਕੇ ਦੇਣ ਅਤੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਵਾਹਨ ਚਲਾਉਂਦੇ ਸਮੇਂ ਹੈਲਮਟ ਦਾ ਪ੍ਰਯੋਗ ਜ਼ਰੂਰ ਕਰਨ।  ਉਨ੍ਹਾਂ ਟਰੈਫਿਕ ਪੁਲਿਸ ਨੂੰ ਸਕੂਲਾਂ ਦੇ ਬਾਹਰ ਨਾਕੇ ਲਗਾ ਕੇ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਜੱਸਾ ਸਿੰਘ ਰਾਮਗੜੀਆ ਚੋਂਕ, ਕਮਾਲਪੁਰ ਚੋਂਕ, ਫਗਵਾੜਾ ਬਾਈਪਾਸ ਚੋਂਕ ਅਤੇ ਪ੍ਰਭਾਤ ਚੋਂਕ ਦੀਆਂ ਖਰਾਬ ਪਈਆਂ ਟਰੈਫਿਕ ਲਾਈਟਾਂ ਨੂੰ ਠੀਕ ਕਰਾਉਣ ਲਈ ਕਿਹਾ। ਉਨ੍ਹਾਂ ਸ਼ਹਿਰ ਵਿੱਚ ਜ਼ਿਆਦਾ ਭੀੜ ਵਾਲੇ ਇਲਾਕਿਆਂ ਵਿੱਚ ਹੋਣ ਵਾਲੀਆਂ ਅਣਸੁਖਾਵੀਂਆਂ ਘਟਨਾਵਾਂ ਨੂੰ ਰੋਕਣ ਲਈ ਸੜਕ ਤੇ ਪੀਲੀ ਧਾਰੀਦਾਰ ਲਕੀਰ ਬਣਾਉਣ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਉਪ ਮੰਡਲ ਮੈਜਿਸਟਰੇਟ, ਕਾਰਜ ਸਾਧਕ ਅਫ਼ਸਰ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਨ ਲਈ ਕਿਹਾ।  ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਿਸ਼ਚਿਤ ਕੀਤੀਆਂ ਗਈਆਂ ਥਾਵਾਂ ਤੇ ਹੀ ਰੇਹੜੀਆਂ ਲਗਾਈਆਂ ਜਾਣ। ਉਨ੍ਹਾਂ ਹੁਸ਼ਿਆਰਪੁਰ ਦੇ ਸਾਰੇ ਚੋਂਕਾਂ ਅਤੇ ਸੜਕਾਂ ਵਿੱਚ ਰਿਫਲੈਕਟਰ ਲਗਾਉਣ ਸਬੰਧੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਗੱਡੀ ਗਲਤ ਓਵਰਟੇਕ ਕਰਦੀ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇ। ਘੰਟਾ ਘਰ ਚੋਂਕ ਵਿੱਚ ਟਰੈਫਿਕ ਕੰਟਰੋਲ ਲਈ ਜੈਬਰਾ ਕਰਾਸਿੰਗ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਵਾਲਿਆਂ ਦੀ ਰੋਕਥਾਮ ਲਈ ਜਲਦੀ ਅਲਕੋਹਲ ਟੈਸਟਿੰਗ ਵੀ ਸ਼ੁਰੂ ਕੀਤੀ ਜਾਵੇਗੀ।  ਜਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਪੀ ਐਸ ਗਿੱਲ ਨੇ ਵਿਸ਼ਵਾਸ਼ ਦੁਆਇਆ ਕਿ ਜ਼ਿਲ੍ਹੇ ਵਿੱਚ ਟਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਮੈਂਬਰਾਂ ਵੱਲੋਂ ਟਰੈਫਿਕ ਸਮੱਸਿਆ ਦੇ ਹੱਲ ਲਈ ਦਿੱਤੇ ਸੁਝਾਵਾਂ ਤੇ ਵੀ ਗੌਰ ਕੀਤਾ ਜਾਵੇਗਾ। 


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger