ਸ੍ਰੀ ਮੁਕਤਸਰ ਸਾਹਿਬ 23 ਜਨਵਰੀ / ਗਣਤੰਤਰਤਾ ਦਿਵਸ ਮੌਕੇ ਤੇ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਸਮਾਗਮ ਦੀ ਰਿਹਰਸਲ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਸੁਰਜੀਤ ਸਿੰਘ ਐਸ.ਐਸ.ਪੀ. ਅਤੇ ਸ੍ਰੀ ਐਨ.ਐਸ. ਬਾਠ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਵੀ.ਪੀ.ਸਿੰਘ ਬਾਜਵਾ ਐਸ.ਡੀ.ਐਮ, ਸ੍ਰੀ ਚਰਨਦੀਪ ਸਿੰਘ ਸਹਾਇਕ ਕਮਿਸ਼ਨਰ ਸ੍ਰੀਮਤੀ ਹਰਦੇਵ ਕੌਰ ਗਿੱਲ ਸਕੱਤਰ ਜਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਮੌਜੂਦ ਸਨ। ਸ੍ਰੀ ਸੁਰਜੀਤ ਸਿੰਘ ਐਸ.ਐਸ.ਪੀ. ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆਂ ਅਤੇ ਪਰੇਡ ਦਾ ਨਿਰੀਖਣ ਕੀਤਾ। ਉਹਨਾਂ ਅੱਗੇ ਦੱਸਿਆਂ ਕਿ ਸ੍ਰੀ ਕੰਵਲਪ੍ਰੀਤ ਸਿੰਘ ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਕੈਡਿਟ ਅਤੇ ਸਕਾਊਟਸ ਵਲੋਂ ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੀ ਜਾਣ ਵਾਲੀ ਪਰੇਡ ਦੀ ਤਿਆਰੀ ਕੀਤੀ ਗਈ ਹੈ । ਸ੍ਰੀ ਨਰਿੰਦਰ ਸਿੰਘ ਬਾਠ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਨੇ ਦੱਸਿਆਂ ਕਿ
ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਪ੍ਰਭਾਵਸ਼ਾਲੀ ਬਨਾਉਣ ਲਈ ਸਕੂਲੀ ਬੱਚਿਆਂ ਵਲੋਂ ਦਿਨ ਰਾਤ ਇੱਕ ਕਰਕੇ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਤੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ, ਐਕਸ਼ਨ ਗੀਤ, ਕੋਰੀਓਗ੍ਰਾਫੀ, ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਤੇ ਸ੍ਰੀ ਬਾਠ ਨੇ ਸਕੁਲ ਪ੍ਰਬੰਧਕਾਂ ਨੂੰ ਕਿਹਾ ਕਿ ਗਣਤੰਤਰਤਾ ਦਿਵਸ ਦੀ ਫੁੱਲ ਡਰੈਸ ਰਿਹਰਸਲ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਹੋਵੇਗੀ ਅਤੇ ਇਸ ਰਿਹਰਸਲ ਵਿੱਚ ਪੂਰੀ ਤਿਆਰੀ ਨਾਲ ਸਮੇਂ ਸਿਰ ਪਹੁੰਚਿਆ ਜਾਵੇ।
ਸ੍ਰੀ ਸੁਰਜੀਤ ਸਿੰਘ ਐਸ.ਐਸ.ਪੀ. ਅਤੇ ਸ੍ਰੀ ਨਰਿੰਦਰ ਸਿੰਘ ਬਾਠ ਗਣੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣਵਾਲੀ ਰਿਹਰਸਲ ਦਾ ਨਿਰੀਖਣ ਕਰਦੇ ਹੋਏ। ਸਕੂਲੀ ਬੱਚਿਆਂ ਵਲੋਂ ਪੇਸ਼ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮਾਂ ਦੇ ਦ੍ਰਿਸ਼

Post a Comment