ਲੁਧਿਆਣਾ 18 ਜਨਵਰੀ ( ) ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸੁਲਤਾਨ-ਓਲ-ਕੌਮ ਗੁਰਦੁਆਰਾ ਨਵਾਬ ਜੱਸਾ ਸਿੰਘ ਆਹਲੂਵਾਲੀਆ ਮਾਡਲ ਗ੍ਰਾਮ ਲੁਧਿਆਣਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਗਏ । ਜਿਸ ਵਿੱਚ ਰਾਗੀ ਜੱਥੇ ਪ੍ਰੋ: ਬਲਵਿੰਦਰ ਕੌਰ ਖਾਲਸਾ ਜੀ ਨੇ ਰਸ ਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਉਪਰੰਤ ਗੁਰੂ ਕੇ ਲੰਗਰ ਵਰਤਾਏ ਗਏ । ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਵਾਲੀਆ, ਹਰਿੰਦਰ ਸਿੰਘ ਵਾਲੀਆ, ਰਜਿੰਦਰ ਸਿੰਘ ਰਾਜੂ, ਧੀਰ ਸਿੰਘ, ਗਿਆਨੀ ਰਘਬੀਰ ਸਿੰਘ, ਮਹਿੰਦਰ ਸਿੰਘ, ਜਤਿੰਦਰ ਸਿਕੰਦ ਆਦਿ ਹਾਜ਼ਰ ਸਨ ।
Post a Comment