ਨਾਭਾ, 20 ਜਨਵਰੀ (ਜਸਬੀਰ ਸਿੰਘ ਸੇਠੀ)-ਮੋਗਾ ਵਿਖੇ ਹੋ ਰਹੀ ਜਿਮਨੀ ਚੋਣ ਵਿਚ ਯੂਥ ਅਕਾਲੀ ਦਲ ਵਿੰਗ ਦੇ ਪ੍ਰਧਾਨ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਦਿਨ-ਰਾਤ ਮਿਹਨਤ ਕਰਕੇ ਇਹ ਸੀਟ ਹਰ ਹੀਲੇ ਪਾਰਟੀ ਦੀ ਝੋਲੀ ਵਿਚ ਪਾਵੇਗਾ। ਇਸ ਚੋਣ ਵਿਚ ਯੂਥ ਅਕਾਲੀ ਦਲ ਆਪਣਾ ਅਹਿੰਮ ਰੋਲ ਅਦਾ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਯੂਥ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਆਗੂ ਅਤੇ ਦੀ ਵੈਲਫੇਅਰ ਸੁਸਾਇਟੀ ਦੇ ਸਰਗਰਮ ਮੈਂਬਰ ਵਿਜੈ ਕੁਮਾਰ ਕੈਦੂਪੁਰ ਨੇ ਕਹੇ। ਉਨ੍ਰਾਂ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਅੱਜ ਨੌਜਵਾਨ ਵਰਗ ਅਕਾਲੀ ਦਲ ਨਾਲ ਜੁੜ ਰਿਹਾ ਹੈ ਜਿਸ ਕਰਕੇ ਅੱਜ ਪੰਜਾਬ ਦੇ ਲੋਕ ਅਕਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਸੰਤੁਸ਼ਟ ਹਨ। ਕਾਂਗਰਸੀ ਹੁਣ ਸਤਾ ਦੇ ਸੁਪਨੇ ਲੈਣੇ ਛੱਡ ਦੇਣ ਕਿਉਂਕਿ ਉਹ ਲੰਘਿਆ ਸਮਾਂ ਹੋ ਗਿਆ ਜਦੋਂ ਕਾਂਗਰਸ ਪਾਰਟੀ ਨੂੰ ਪੰਜਾਬ ਅੰਦਰ ਸਤਾ ਭੋਗਣ ਦਾ ਮੌਕਾ ਮਿਲਿਆ ਸੀ ਪਰ ਹੁਣ ਪੰਜਾਬ ਦੇ ਲੋਕ ਕਾਂਗਰਸ ਦੀਆਂ ਚਾਲਾਂ ਤੋਂ ਜਾਣੂ ਹੋ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਦਿੱਲੀ ਵਿਖੇ ਹੋ ਰਹੀਆਂ ਸ੍ਰੋਮਣੀ ਕਮੇਟੀ ਚੋਣਾਂ ਵਿਚ ਵੀ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀ. ਅਕਾਲੀ ਆਗੂ ਜਸ਼ਨਦੀਪ ਕੈਦੂਪੁਰ, ਗੁਰਪਿੰਦਰ ਸਿੰਘ, ਸੰਦੀਪ ਸਿੰਘ, ਕੁਲਦੀਪ ਸਿੰਘ, ਬੇਅੰਤ ਸਿੰਘ, ਕਮਲ ਸਿੰਘ, ਵਿੱਕੀ ਆਦਿ ਵੱਡੀ ਗਿਣਤੀ ਵਿਚ ਯੂਥ ਅਕਾਲੀ ਦਲ ਦੇ ਆਗੂ ਅਤੇ ਦੀ ਪਟਿਆਲਾ ਵੈਲਫੇਅਰ ਸੁਸਾਇਟੀ ਦੇ ਮੈਂਬਰ ਹਾਜਰ ਸਨ।
ਯੂਥ ਵਿੰਗ ਦੇ ਵਰਕਰਾਂ ਦੀ ਮੀਟਿੰਗ ਕਰਨ ਤੋਂ ਬਾਅਦ ਸੀਨੀ. ਯੂਥ ਵਿੰਗ ਦੇ ਆਗੂ ਵਿਜੈ ਕੁਮਾਰ ਕੈਦੂਪੁਰ, ਜਸ਼ਨਦੀਪ ਕੈਦੂਪੁਰ ਅਤੇ ਹੋਰ। ਤਸਵੀਰ : ਜਸਬੀਰ ਸਿੰਘ ਸੇਠੀ
Post a Comment