ਹੁਸ਼ਿਆਰਪੁਰ, 19 ਜਨਵਰੀ:/ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਤੋਂ ਪਿਛਲੇ 9 ਬੈਚਾ ਵਿੱਚ 767 ਲੜਕੀਆਂ ਸਿਖਲਾਈ ਪ੍ਰਾਪਤ ਕਰਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਹਨ ਜੋ ਕਿ ਔਰਤਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਇਹ ਵਿਚਾਰ ਆਈ. ਜੀ. ਪੁਲਿਸ ਜ¦ਧਰ ਜੋਨ-2 ਸ੍ਰੀਮਤੀ ਗੁਰਪ੍ਰੀਤ ਕੌਰ ਦਿਓ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਵਿਖੇ ਟਰੇਨਿੰਗ ਪ੍ਰਾਪਤ ਕਰ ਚੁੱਕੇ ਸਿਖਿਆਰਥੀਆਂ ਦੀ ਪਾਸਿੰਗ ਆਊਟ ਪਰੇਡ ਮੌਕੇ ਪ੍ਰਗਟ ਕੀਤੇ। ਇਸ ਮੌਕੇ ਤੇ ਉਨ੍ਹਾਂ ਬੈਚ ਨੰਬਰ 212 ਅਤੇ 212-ਏ ਦੇ ਸਿਖਲਾਈ ਪ੍ਰਾਪਤ ਕਰ ਚੁੱਕੇ ਸੀਮਾ ਸੁਰੱਖਿਆ ਬੱਲ ਦੇ 190 ਸਿਖਿਆਰਥੀਆਂ ਜਿਨ੍ਹਾਂ ਵਿੱਚ 115 ਲੜਕੀਆਂ ਅਤੇ 75 ਲੜਕੇ ਸ਼ਾਮਲ ਹਨ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਪ੍ਰਭਾਵਸ਼ਾਲੀ ਪਰੇਡ ਤੋਂ ਸਲਾਮੀ ਲਈ ਅਤੇ ਵੱਖ-ਵੱਖ ਵਿਸ਼ਿਆਂ ਵਿੱਚ ਅਵੱਲ ਰਹਿਣ ਵਾਲੇ ਸਿਖਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ। ਇਸ ਮੌਕੇ ਤੇ ਸਿਖਲਾਈ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਦੇਸ਼ ਦੀ ਸੇਵਾ ਲਈ ਸਮਰਪਿਤ ਹੋਣ ਪ੍ਰਤੀ ਸਹੁੰ ਵੀ ਚੁਕਾਈ ਗਈ।
ਸ੍ਰੀਮਤੀ ਗੁਰਪ੍ਰੀਤ ਦਿਓ ਨੇ ਇਸ ਮੌਕੇ ਤੇ ਪਰੇਡ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਆਪਣੀ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਮੁਹਾਰਤ ਦਾ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਸਹਾਇਕ ਸਿਖਲਾਈ ਕੇਂਦਰ ਸੀਮਾ ਸੁਰੱਖਿਆ ਬੱਲ ਖੜਕਾਂ ਦੇ ਅਧਿਕਾਰੀਆਂ ਅਤੇ ਟਰੇਨਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਿਖਿਆਰਥੀਆਂ ਨੂੰ ਬਹੁਤ ਹੀ ਉੱਚ ਕਿਸਮ ਦੀ ਸਿਖਲਾਈ ਦਿੱਤੀ ਗਈ ਹੈ। ਇਸ ਸਿਖਲਾਈ ਸੈਂਟਰ ਤੋਂ ਪ੍ਰਾਪਤ ਕੀਤੀ ਚੰਗੀ ਸਿਖਲਾਈ ਨਾਲ ਉਹ ਆਪਣੇ ਦੇਸ਼ ਦੀ ਰਾਖੀ ਅਤੇ ਆਪਣੇ ਫਰਜ ਚੰਗੇ ਢੰਗ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਦੀ ਪਾਸਿੰਗ ਆਊਡ ਪਰੇਡ ਵਿੱਚ ਜਿਆਦਾਤਰ ਲੜਕੀਆਂ ਸ਼ਾਮਲ ਹਨ ਅਤੇ ਉਹ ਨੌਜਵਾਨਾਂ ਦੇ ਬਰਾਬਰ ਦੇਸ਼ ਦੀ ਸੇਵਾ ਲਈ ਵਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ।
ਡਿਪਟੀ ਇੰਸਪੈਕਟਰ ਜਨਰਲ ਸਹਾਇਕ ਸੀਮਾ ਸੁਰੱਖਿਆ ਬਲ ਖੜਕਾਂ ਨੇ ਐਚ.ਐਸ. ਢਿਲੋਂ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਅਤੇ ਬੰਗਾਲ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚੋਂ ਲੜਕੀਆਂ ਭਰਤੀ ਕੀਤੀਆਂ ਗਈਆਂ ਹਨ ਜੋ ਅੱਜ ਸੀਮਾ ਸੁਰੱਖਿਆ ਬੱਲ ਦਾ ਹਿੱਸਾ ਬਣ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਵਿੱਚੋਂ 10, ਛਤੀਸਗੜ੍ਹ ਤੋਂ 77, ਪੱਛਮੀ ਬੰਗਾਲ ਤੋਂ 31, ਮੱਧਿਆ ਪ੍ਰਦੇਸ਼ ਤੋਂ 12, ਕਰਨਾਟਕ ਤੋਂ 08, ਰਾਜਸਥਾਨ ਤੋਂ 08, ਮਹਾਂਰਾਸ਼ਟਰ ਤੋਂ 07, ਝਾਰਖੰਡ ਆਸਾਮ, ਹਰਿਆਣਾ ਤੋਂ 6-6, ਉੜੀਸਾ, ਯੂ ਪੀ ਤੇ ਕੇਰਲਾ ਤੋਂ 5-5, ਜੰਮੂ ਕਸ਼ਮੀਰ ਤੋਂ 2, ਉਤਰਾਖੰਡ ਅਤੇ ਬਿਹਾਰ ਰਾਜ ਤੋਂ 1-1 ਆਏ ਨਵੇਂ ਸਿਖਿਆਰਥੀਆਂ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ ਹੈ। ਜਿਨ੍ਹਾਂ ਵਿੱਚ 16 ਸਿਖਿਆਰਥੀਆਂ ਦੀ ਵਿਦਿਅਕ ਯੋਗਤਾ ਗਰੈਜੂਏਟ, 142 ਦੀ ਇੰਟਰ ਮੀਡੀਅਟ ਅਤੇ 32 ਦੀ ਮੈਟ੍ਰਿਕ ਹੈ।
ਉਨ੍ਹਾਂ ਹੋਰ ਦੱਸਿਆ ਕਿ ਇਨ੍ਹਾਂ ਸਿਖਿਆਰਥੀਆਂ ਨੂੰ 9 ਮਹੀਨੇ ਦੀ ਸਖਤ ਬੁਨਿਆਦੀ ਸਿਖਲਾਈ ਦਿੱਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੂੰ ਹਥਿਆਰ ਚਲਾਉਣਾ, ਲੜਾਈ ਦੇ ਢੰਗ, ਡਰਿੱਲ, ਦੇਸ਼ ਦੀਆਂ ਹੱਦਾਂ ਦੀ ਨਿਗਰਾਨੀ, ਕੁਦਰਤੀ ਆਫ਼ਤਾਂ, ਫ਼ਸਟ ਏਡ, ਸਰਚਿੰਗ ਅਤੇ ਮਨੁੱਖੀ ਅਧਿਕਾਰਾਂ ਬਾਰੇ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਗਈ ਹੈ। ਸਿਖਲਾਈ ਦੌਰਾਨ ਇਨ੍ਹਾਂ ਸਿਖਿਆਰਥੀਆਂ ਨੂੰ ਆਤਮ ਨਿਰਭਰ, ਅਨੁਸ਼ਾਸ਼ਨ ਵਿੱਚ ਰਹਿਣ, ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਹ ਸਿਖਿਆਰਥੀ ਆਪਣੀ ਡਿਊਟੀ ਦੌਰਾਨ ਅਣ-ਸੁਖਾਵੇਂ ਹਾਲਾਤਾਂ ਦਾ ਸਾਹਮਣਾ ਮਜ਼ਬੂਤੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਖਿਆਰਥੀਆਂ ਨੂੰ ਅੱਜ ਦੇ ਸਹੁੰ ਚੁਕ ਸਮਾਗਮ ਤੋਂ ਬਾਅਦ ਅਡਵਾਂਸ ਕਮਬੈਟ ਟਰੇਨਿੰਗ ਵੀ ਦਿੱਤੀ ਜਾਵੇਗੀ।
ਅੱਜ ਦੀ ਪਾਸਿੰਗ ਆਊਟ ਪਰੇਡ ਨੂੰ ਡਿਪਟੀ ਕਮਾਂਡੈਂਟ ਟਰੇਨਿੰਗ ਡੀ.ਐਸ. ਚੋਹਾਨ, ਡਿਪਟੀ ਕਮਾਂਡੈਂਟ ਗੁਰਦੀਪ ਸਿੰਘ, ਇੰਸਪੈਕਟਰ ਸੀ.ਡੀ.ਆਈ. ਸੁਰਿਆ ਭਾਨ ਸਿੰਘ, ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਗਈ। ਕਮਾਂਡੈਂਟ ਟਰੇਨਿੰਗ ਸੰਦੀਪ ਚੰਨਣ, ਸੁਨੀਲ ਸਿੰਘ ਅਤੇ ਸੀਮਾ ਸੁਰੱਖਿਆ ਬੱਲ ਦੇ ਅਧਿਕਾਰੀ ਤੇ ਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਤੇ ਸਹਾਇਕ ਸੀਮਾ ਸੁਰੱਖਿਆ ਬੱਲ ਖੜ੍ਹਕਾਂ ਵੱਲੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਜਵਾਨਾਂ ਵੱਲੋਂ ਪੀ.ਟੀ. ਸ਼ੋਅ ਅਤੇ ਲੇਜ਼ਿਅਮ ਦਾ ਵੀ ਪ੍ਰਦਰਸ਼ਨ ਕੀਤਾ ਗਿਆ। ਅੱਜ ਦੀ ਪਾਸਿੰਗ ਆਊਟ ਪਰੇਡ ਮੌਕੇ ਸਿਖਲਾਈ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਮੁਹਾਰਤ ਪ੍ਰਾਪਤ ਕਰਨ ਵਾਲੇ ਜਵਾਨਾਂ ਵਿੱਚੋਂ ਬੈਚ ਨੰਬਰ 212 ਦੇ ਓਵਰ ਆਲ ਪਹਿਲੇ ਸਥਾਨ ਤੇ ਰਹਿਣ ਵਾਲੇ ਰਾਜਇਨਰ ਕੁਮਾਰ ਨਾਗ, ਦੂਜੇ ਸਥਾਨ ਤੇ ਮੈਨੁਅਲ ਏਕਾ, ਬੈਸਟ ਇਨ ਸ਼ੂਟਿੰਗ ਪ੍ਰਵੀਨ ਬੈਕ, ਬੈਸਟ ਇਨ ਐਂਡੂਰੈਂਸ ਸੁਨੀਲ ਕੁਮਾਰ, ਬੈਸਟ ਇਨ ਡਰਿੱਲ ਸੀਤਾ ਰਾਮ ਰਹੇ। ਇਸ ਤਰ੍ਹਾਂ ਬੈਚ ਨੰਬਰ 212-ਏ (ਲੜਕੀਆਂ) ਓਵਰ ਆਲ ਪਹਿਲੇ ਸਥਾਨ ਤੇ ਰਹਿਣ ਵਾਲੀ ਸ਼ਰਨਜੀਤ ਕੌਰ, ਦੂਜੇ ਸਥਾਨ ਤੇ ਰੂਪਰੇਖਾ ਬੋਰਹਾ, ਬੈਸਟ ਇਨ ਸ਼ੂਟਿੰਗ ਊਸ਼ਾ ਕਸ਼ਅਪ, ਬੈਸਟ ਇਨ ਐਂਡੂਰੈਂਸ ਅੰਜਲੀਨਾ ਤਿਰਕੀ, ਬੈਸਟ ਇਨ ਡਰਿੱਲ ਚਿਤਰਾ ਕੁਮਾਰੀ ਰਹੀ।
Post a Comment