ਹੁਸ਼ਿਆਰਪੁਰ , 23 ਜਨਵਰੀ (ਨਛ¤ਤਰ ਸਿੰਘ)-ਜ਼ਿਲਾ ਸਿੱਖਿਆ ਅਧਿਕਾਰ ਮੰਚ ਦੀ ਇੱਕ ਭਰਵੀਂ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੰਡੋਰੀ ਖਜ਼ੂਰ ਦੇ ਗੇਟ ਸਾਹਮਣੇ ਹੋਈ। ਜਿਸ ’ਚ ਮੰਚ ਦੇ ਅਹੁੱਦੇਦਾਰ , ਮੈਂਬਰਾਂ ਤੋਂ ਇਲਾਵਾ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਹੋਰ ਕਈ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਮੀਟਿੰਗ ਦੌਰਾਨ ਪ੍ਰਾਈਵੇਟ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਦੀ ਹੁੰਦੀ ਜਾ ਰਹੀ ਲੁੱਟ-ਖਸੁੱਟ ਅਤੇ ਵਿੱਦਿਆ ਦੇ ਡਿੱਗ ਰਹੇ ਮਿਆਰ ਬਾਰੇ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸਿੱਖਿਆ ਮੰਚ ਵਲੋਂ ਸਮੂਹ ਜ਼ਿਲੇ ਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪ੍ਰਾਈਵੇਟ ਸਕੂਲਾਂ ਵਲੋਂ ਹੁੰਦੀ ਲੁੱਟ ਖਸੁੱਟ ਜਾਂ ਕਿਸੇ ਹੋਰ ਪ੍ਰਕਾਰ ਦੀ ਕੋਈ ਵੀ ਪ੍ਰੇਸ਼ਾਨੀ ਹੋਵੇ ਤਾਂ ਸਿੱਖਿਆ ਮੰਚ ਦੇ ਧਿਆਨ ਵਿੱਚ ਲਿਆਂਦੀ ਜਾਵੇ। ਇਸ ਮੌਕੇ ਮੰਚ ਵਲੋਂ ਆਪਣੇ ਤੌਰ ’ਤੇ ਛਾਣਬੀਣ ਕਰਕੇ ਜਾਇਜ਼ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੰਚ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਨੂੰ ਇੱਕ ਮੈਮੋਰੰਡਮ ਦਿੱਤਾ ਗਿਆ। ਇਸ ਮੌਕੇ ਮੰਚ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਖੱਬਲਾਂ, ਜਨਰਲ ਸਕੱਤਰ ਅਵਤਾਰ ਸਿੰਘ , ਓਮ ਸਿੰਘ ਸਟਿਆਣਾ, ਸੇਵਾ ਸਿੰਘ, ਬਿੱਕਰ ਸਿੰਘ, ਸਰਪੰਰ ਅਵਤਾਰ ਸਿੰਘ ਢੇਰੀ ਬੁਲੋ•ਵਾਲ, ਬਲਵਿੰਦਰ ਸਿੰਘ ਕਮੇਟੀ ਮੈਂਬਰ, ਗੁਰਦੀਪ ਸਿੰਘ ਖੁਣ ਖੁਣ, ਰਣਵੀਰ ਸਿੰਘ ਗਿਗਨੋਵਾਲ, ਰਣਧੀਰ ਸਿੰਘ, ਦਲਜੀਤ ਸਿੰਘ, ਕੁਲਵੰਤ ਸਿੰਘ, ਬਖਸ਼ਿੰਦਰ ਸਿੰਘ,ਗੁਰਜੀਤ ਸਿੰਘ,ਸੁਰਿੰਦਰ ਸਿੰਘ, ਰੇਸ਼ਮ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਹੋਰ ਕਈ ਹਾਜ਼ਰ ਸਨ।

Post a Comment