ਦੇਸ਼ ਦੇ ਕੌਮੀ ਸ਼ਹੀਦਾਂ ਦਾ ਬਲੀਦਾਨ ਸਾਨੂੰ ਦੇਸ਼ ਵਿੱਚ ਹਮੇਸ਼ਾ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ - ਨੀਰੂ ਕਤਿਆਲ ਗੁਪਤਾ

Wednesday, January 30, 20130 comments


ਲੁਧਿਆਣਾ, 30 ਜਨਵਰੀ(ਸਤਪਾਲ ਸੋਨ9) ਅੱਜ ਮਿੰਨੀ ਸਕੱਤਰੇਤ ਵਿਖੇ ਅਹਿੰਸਾ ਦੇ ਪੁਜਾਰੀ ਦੇਸ਼ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ ਇੱਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ: ਨੀਰੂ ਕਤਿਆਲ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਕੀਤੀ। ਸਮਾਗਮ ਵਿੱਚ ਦੇਸ਼ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 2 ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ। ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਨੂੰ ਆਪਣੀ ਸ਼ਰਧਾਂਜ਼ਲੀ ਭੇਟ ਕਰਦਿਆਂ ਡਾ: ਨੀਰੂ ਕਤਿਆਲ ਗੁਪਤਾ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਅੰਗਰੇਜ਼ ਸਰਕਾਰ ਦੇ ਖਿਲਾਫ਼ ਨਾ-ਮਿਲਵਰਤਣ ਲਹਿਰ ਚਲਾ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਹਨਾਂ ਕਿਹਾ ਕਿ ਮਹਾਤਮਾ ਗਾਂਧੀ ਅਤੇ ਦੇਸ਼ ਦੇ ਕੌਮੀ ਸ਼ਹੀਦਾਂ ਦਾ ਬਲੀਦਾਨ ਸਾਨੂੰ ਦੇਸ਼ ਵਿੱਚ ਹਮੇਸ਼ਾਂ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ। ਉਹਨਾਂ ਕਿਹਾ ਕਿ ਸਾਨੂੰ ਦੇਸ਼ ਦੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਰੋਏ ਸਮਾਜ ਦੀ ਸਿਰਜਣਾ ਲਈ ਭਰਪੂਰ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਸੀ ਭਾਈਚਾਰਾ ਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਅਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਹਨਾਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਾਡੀ ਸੱਚੀ ਸ਼ਰਧਾਂਜ਼ਲੀ ਇਹੀ ਹੋਵੇਗੀ ਕਿ ਅਸੀ ਆਪੋ-ਆਪਣੀ ਜਗ•ਾ ਤੇ ਕੰਮ ਕਰਦੇ ਹੋਏ ਦੇਸ਼ ਦੀ ਸਮਾਜਿਕ, ਆਰਥਿਕ ਅਤੇ ਵਿਗਿਆਨਕ ਤਰੱਕੀ ਵਿੱਚ ਆਪਣਾ ਭਰਪੂਰ ਯੋਗਦਾਨ ਪਾ ਕੇ ਦੇਸ਼ ਦਾ ਨਿਰਮਾਣ ਕਰੀਏ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਸ੍ਰੀਮਤੀ ਅਰੀਨਾ ਦੁੱਗਲ ਸਹਾਇਕ ਕਮਿਸ਼ਨਰ (ਜ), ਸ੍ਰੀਮਤੀ ਬਲਰਾਜ ਕੌਰ ਗਰੇਵਾਲ ਜ਼ਿਲਾ ਮਾਲ ਅਫ਼ਸਰ, ਸ੍ਰੀਮਤੀ ਅਪਨੀਤ ਰਿਐਤ, ਸ. ਸੁਖਪਾਲ ਸਿੰਘ ਬਰਾੜ ਏ.ਡੀ.ਸੀ.ਪੀ, ਸ੍ਰੀ ਅਜੀਤ ਸਿੰਘ ਗਿੱਲ ਤੇ ਸ੍ਰੀ ਦਲਬੀਰ ਭਾਰਦਵਾਜ਼ (ਦੋਵੇਂ ਸੁਪਰਡੈਟ ਡੀ.ਸੀ. ਦਫਤਰ), ਸ੍ਰੀ ਭਾਰਤ ਭੂਸ਼ਨ ਜੈਨ ਐਮ.ਏ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਅਤੇ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕ੍ਰਮਚਾਰੀ ਹਾਜ਼ਰ ਸਨ।


 ਡਾ: ਨੀਰੂ ਕਤਿਆਲ ਗੁਪਤਾ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ‘ਤੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਤੇ ਕ੍ਰਮਚਾਰੀ 2 ਮਿੰਟ ਦਾ ਮੋਨ ਧਾਰਨ ਕਰਦੇ ਹੋਏ।



Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger