ਮਾਨਸਾ, 25 ਜਨਵਰੀ ( ): ਦੇਸ਼ ਦੇ 64ਵੇਂ ਗਣਤੰਤਰਤਾ ਦਿਹਾੜੇ ’ਤੇ ਜ਼ਿਲ•ਾ ਪੱਧਰੀ ਸਮਾਰੋਹ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ’ਚ ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮਹੱਤਵਪੂਰਨ ਦਿਹਾੜੇ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਪੰਜਾਬ ਦੇ ਮੁੱਖ ਮੰਸਦੀ ਸਕੱਤਰ ਜੇਲ•ਾਂ, ਸੈਰ-ਸਪਾਟਾ, ਸਭਿਆਚਾਰਕ ਮਾਮਲੇ, ਪੁਰਾਤਤਵ ਅਤੇ ਅਜਾਇਬਘਰ ਸੰਤ ਬਲਬੀਰ ਸਿੰਘ ਨੇ ਅਦਾ ਕੀਤੀ। ਇਸ ਮੌਕੇ ਉਨ•ਾਂ ਆਪਣੇ ਸੰਦੇਸ਼ ’ਚ ਨੌਜਵਾਨਾਂ ਨੂੰ ਰਾਜ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਅਤੇ ਕੌਮੀ ਏਕਤਾ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ•ਾਂ ਕਿਹਾ ਕਿ ਅਜਿਹਾ ਕਰਕੇ ਹੀ ਸਹੀ ਮਾਇਨੇ ਵਿਚ ਗਣਰਾਜ ਦਾ ਆਨੰਦ ਮਾਣਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਭਾਰਤ ਨੂੰ ਅਜ਼ਾਦੀ ਅਨੇਕਾਂ ਦੇਸ਼ ਭਗਤਾਂ ਅਤੇ ਸੂਰਬੀਰਾਂ ਦੀਆਂ ਬਹੁਮੁੱਲੀਆਂ ਕੁਰਬਾਨੀਆਂ ਸਦਕਾ ਮਿਲੀ ਹੈ, ਜਿਸ ਲਈ ਸਾਨੂੰ ਦੇਸ਼ ਦੇ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਸਾਡੇ ਮਹਾਨ ਆਗੂਆਂ ਵਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁਝ ਕਰਨ ਦੀ ਲੋੜ ਹੈ ਤਾਂ ਜੋ ਦੇਸ਼ ਦੀ ਆਵਾਮ ਦਾ ਜੀਵਨ ਪੱਧਰ ਉਚਾ ਚੁਕਿਆ ਜਾ ਸਕੇ। ਉਨ•ਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਾਸੀਆਂ ਦੇ ਜੀਵਨ ਮਿਆਰ ਨੂੰ ਉ¤ਚਾ ਚੁੱਕਣ ਲਈ ਸਿਰ-ਤੋੜ ਯਤਨ ਕੀਤੇ ਹਨ।
ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਪਿਛਲੇ ਤਕਰੀਬਨ ਛੇ ਸਾਲਾਂ ਦੌਰਾਨ ਜਨਤਾ ਨੂੰ ਆਵਾਜਾਈ ਦੀਆਂ ਬੇਹਤਰ ਸਹੂਲਤਾਂ ਮੁਹੱਈਆ ਕਰਨ ਲਈ ਅਨੇਕਾਂ ਕਦਮ ਚੁੱਕੇ, ਉਥੇ ਟਰਾਂਸਪੋਰਟ ਮਹਿਕਮੇ ਨਾਲ ਸਬੰਧਿਤ ਕਾਰਜਾਂ ਨੂੰ ਸਮੇਂ ਸੀਮਾ ਵਿੱਚ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਇਨਕਲਾਬੀ ਕਦਮ ਪੁੱਟੇ। ਉਨ•ਾਂ ਕਿਹਾ ਕਿ ਪੰਜਾਬ ਵਾਸੀਆਂ ਦੀ ਖੱਜਲ-ਖੁਆਰੀ ਘਟਾਉਣ ਅਤੇ ਪ੍ਰਸ਼ਾਸ਼ਨ ਨੂੰ ਜ਼ਿੰਮੇਵਾਰ ਅਤੇ ਜਵਾਬਦੇਹ ਬਣਾਉਣ ਲਈ ਸਾਲ 2011 ਵਿੱਚ ‘ਸੇਵਾ ਅਧਿਕਾਰ ਕਾਨੂੰਨ’ ਬਣਾਇਆ ਸੀ, ਇਸ ਦੇ ਹੇਠ 69 ਸੇਵਾਵਾਂ ਨੂੰ ਸਮੇਂ ਸੀਮਾ ਵਿੱਚ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ 41 ਹੋਰ ਸੇਵਾਵਾਂ ਨੂੰ ਇਸ ਕਾਨੂੰਨ ਹੇਠ ਲਿਆਂਦਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਬਿਜਲੀ ਦੀ ਪੈਦਾਵਾਰ ਵਿੱਚ ਆਤਮ ਨਿਰਭਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਗਏ ਹਨ। ਉਨ•ਾਂ ਕਿਹਾ ਕਿ ਸਰਕਾਰ ਨੇ ਆਪਣੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਦਾ ਵੀ ਪੂਰਾ ਤਹੱਈਆ ਕੀਤਾ ਹੋਇਆ ਹੈ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸੰਤ ਬਲਬੀਰ ਸਿੰਘ ਘੁੰਨਸ ਨੇ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਢਾਕਾ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨਾਲ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਨਦਾਰ ਪਰੇਡ ਵਿੱਚ ਹਿਸਾ ਲੈ ਰਹੀਆਂ ਪੰਜਾਬ ਪੁਲਿਸ, ਹੋਮ ਗਾਰਡਜ਼, ਐਨ.ਸੀ.ਸੀ. ਲੜਕੇ ਤੇ ਲੜਕੀਆਂ, ਸਕਾਊਟਸ ਤੇ ਗਰਲਜ਼ ਗਾਈਡਜ਼ ਦੀਆਂ ਟੁਕੜੀਆਂ ਅਤੇ ਆਰਮੀ ਬੈਂਡ ਬਠਿੰਡਾ ਦਾ ਨਿਰੀਖਣ ਕੀਤਾ। ਮੁੱਖ ਮਹਿਮਾਨ ਵੱਲੋਂ ਸੁਤੰਤਰਤਾ ਸੈਨਾਨੀਆਂ ਸ਼੍ਰੀ ਦਰਬਾਰਾ ਸਿੰਘ ਗੇਹਲੇ ਅਤੇ ਸ਼੍ਰੀ ਗੁਰਦੇਵ ਸਿੰਘ ਸਮਾਓਂ ਸਮੇਤ ਜੰਗੀ ਵਿਧਵਾਵਾਂ, ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆਂ, ਪਰੇਡ ਕਮਾਂਡਰ, ਪਰੇਡ ਵਿੱਚ ਹਿੱਸਾ ਲੈਣ ਵਾਲੀਆਂ ਟੁਕੜੀਆਂ ਦੇ ਪਲਾਟੂਨ ਕਮਾਂਡਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਖੇਡਾਂ, ਸਿੱਖਿਆ ਅਤੇ ਹੋਰ ਖੇਤਰਾਂ ’ਚ ਮੱਲਾਂ ਮਾਰਨ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਤ ਕੀਤਾ ਗਿਆ। ਸਮਾਰੋਹ ਦੌਰਾਨ ਲੋੜਵੰਦਾਂ ਨੂੰ ਟਰਾਈ ਸਾਈਕਲ ਵੀ ਮੁੱਖ ਸੰਸਦੀ ਸਕੱਤਰ ਵਲੋਂ ਵੰਡੇ ਗਏ। ਸੰਤ ਬਲਬੀਰ ਸਿੰਘ ਘੁੰਨਸ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਇਕ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।
ਸਮਾਰੋਹ ਵਿੱਚ ਜ਼ਿਲ•ਾ ਅਤੇ ਸੈਸ਼ਨ ਜੱਜ ਸ਼੍ਰੀ ਗੁਰਬੀਰ ਸਿੰਘ, ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਹਲਕਾ ਵਿਧਾਇਕ ਬੁਢਲਾਡਾ ਸ਼੍ਰੀ ਚਤਿੰਨ ਸਿੰਘ ਸਮਾਓ, ਜ਼ਿਲ•ਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਮੰਗਤ ਰਾਏ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਅਨਮੋਲ ਸਿੰਘ ਧਾਲੀਵਾਲ , ਜ਼ਿਲ•ਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਬੰਸ ਸਿੰਘ ਸੰਧੂ, ਜ਼ਿਲ•ਾ ਖੇਡ ਅਫ਼ਸਰ ਸ਼੍ਰੀ ਦਰਸ਼ਨ ਸਿੰਘ ਭੁੱਲਰ ਅਤੇ ਸੇਵਾ ਮੁਕਤ ਡੀ.ਪੀ.ਆਰ.ਓ. ਸ਼੍ਰੀ ਰਘਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ਼੍ਰੀ ਮਿੱਠੂ ਸਿੰਘ ਕਾਹਨੇਕੇ, ਵੱਖ-ਵੱਖ ਧਾਰਮਿਕ ਤੇ ਸਿਆਸੀ ਆਗੂ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ, ਸਕੂਲਾਂ-ਕਾਲਜਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਸਮੇਤ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਅੱਜ ਦੇ ਜਸ਼ਨਾਂ ਨੂੰ ਚਾਰ ਚੰਨ ਲਾਉਣ ਲਈ ਜ਼ਿਲੇ ਦੇ ਸਕੂਲਾਂ, ਜਿਨ•ਾਂ ਵਿੱਚ ਮਾਨਸਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ) ਸਕੂਲ, ਬੀ.ਐਮ.ਡੀ. ਸਕੂਲ, ਖ਼ਾਲਸਾ ਹਾਈ ਸਕੂਲ, ਦਸ਼ਮੇਸ਼ ਪਬਲਿਕ ਸਕੂਲ, ਸ੍ਰ. ਚੇਤਨ ਸਿੰਘ ਸਰਵ ਹਿੱਤਕਾਰੀ ਵਿੱਦਿਆ ਮੰਦਰ, ਡੀ.ਏ.ਵੀ. ਪਬਲਿਕ ਸਕੂਲ, ਮਾਈ ਨਿੱਕੋ ਦੇਵੀ ਮਾਡਲ ਸਕੂਲ, ਪੁਲਿਸ ਪਬਲਿਕ ਸਕੂਲ, ਸਮਰ ਫੀਲਡ ਪਬਲਿਕ ਸਕੂਲ, ਆਰੀਆ ਹਾਈ ਸਕੂਲ, ਐਸ.ਐਸ. ਮਿੱਤਲ ਸਕੂਲ, ਸਰਕਾਰੀ ਹਾਈ ਸਕੂਲ ਰੜ•, ਜੈਨ ਹਾਈ ਸਕੂਲ, ਏਵਨ ਮਾਡਲ ਸਕੂਲ, ਸਰਕਾਰੀ ਸੈਕੰਡਰੀ ਸਕੂਲ ਮੂਸਾ, ਸਰਕਾਰੀ ਨਹਿਰੂ ਕਾਲਜ, ਗਲੋਬਲ ਅਕੈਡਮੀ ਅਕਲੀਆ, ਗਾਂਧੀ ਸੈਕੰਡਰੀ ਸਕੂਲ ਮਾਨਸਾ, ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਅਤੇ ਐਸ.ਡੀ. ਗਰਲਜ਼ ਕਾਲਜ ਸ਼ਾਮਿਲ ਸਨ, ਦੇ ਵਿਦਿਆਰਥੀਆਂ ਵੱਲੋਂ ਪੀ. ਟੀ., ਡੰਬਲ ਲੇਜ਼ੀਅਮ ਸ਼ੋਅ ਅਤੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਚਲਾਈਆਂ ਸਕੀਮਾਂ ਨੂੰ ਉਜਾਗਰ ਕਰਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਸਮਾਰੋਹ ਦੇ ਅਖ਼ੀਰ ਵਿੱਚ ਐਸ.ਡੀ.ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ।

Post a Comment