ਪੰਜਾਬ ਦੇ ਚੋਣ ਨਕਸ਼ੇ ਤੋਂ ਕਾਂਗਰਸ ਦੀ ਹੋਂਦ ਮਿਟ ਜਾਵੇਗੀ-ਮਜੀਠੀਆ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ/ ਕੇਂਦਰ ਦੀ ਯੂ.ਪੀ.ਏ. ਸਰਕਾਰ ਦੇਸ਼ ਦੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿਚ ਪੂਰੀ ਤਰਾਂ ਅਸਫਲ ਸਾਬਿਤ ਹੋਈ ਹੈ ਜਿਸ ਕਾਰਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਜਿਹੀ ਲੋਕ ਵਿਰੋਧੀ ਸਰਕਾਰ ਦਾ ਸਫਾਇਆ ਕਰਕੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਹੇਠ ਐਨ.ਡੀ.ਏ. ਸਰਕਾਰ ਦਾ ਗਠਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਇੱਥੇ ਇਤਿਹਾਸਕ ਮਾਘੀ ਮੇਲੇ ਦੌਰਾਨ 40 ਮੁਕਤਿਆਂ, ਮਾਈ ਭਾਗੋ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸੰਗਤਾਂ ਦੇ ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਆਖੀ।
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰਾਂ, ਵਿਧਾਨਕਾਰਾਂ ਅਤੇ ਸੀਨੀਅਰ ਪਾਰਟੀਆਂ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 27 ਜਨਵਰੀ 2013 ਨੂੰ ਹੋਣ ਵਾਲੀਆਂ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਜਿੱਤ ਵਿਚ ਦਿਨ ਰਾਤ ਇਕ ਕਰ ਦੇਣ ਤਾਂ ਜੋ ਕਾਂਗਰਸ ਪੱਖੀ ਪਾਰਟੀ ਨੂੰ ਹਾਰ ਦੇ ਕੇ ਗੁਰਦੁਆਰਾ ਪ੍ਰਬੰਧ ਪੰਥਕ ਉਮੀਦਵਾਰਾਂ ਨੂੰ ਸੌਂਪਿਆ ਜਾ ਸਕੇ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਦਾ ਇਸ ਗੱਲੋ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ‑ਭਾਜਪਾ ਗਠਜੋੜ ਨੂੰ ਕਾਮਯਾਬ ਕਰਕੇ 5 ਸਾਲ ਹੋਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਆਸਾਂ ਊਮੀਦਾਂ ਤੇ ਖਰਾ ਉਤਰਦਿਆਂ ਅਗਲੇ ਚਾਰ ਸਾਲਾਂ ਵਿਚ ਰਾਜ ਦਾ ਸਰਵਪੱਖੀ ਵਿਕਾਸ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਨੇ ਪੰਜਾਬ ਦੇ ਹਿੱਤਾਂ ਨਾਲ ਹਮੇਸਾ ਹੀ ਖਿਲਵਾੜ ਕੀਤਾ ਹੈ ਅਤੇ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਹੀ ਪੰਜਾਬ ਦੀ ਕਿਰਸਾਨੀ, ਵਪਾਰੀ, ਕਰਮਚਾਰੀ, ਉਦਯੋਗਪਤੀ ਅਤੇ ਮਜਦੂਰਾਂ ਸਮੇਤ ਹਰ ਵਰਗ ਦੁੱਖੀ ਹੈ। ਕਾਂਗਰਸ ਨੇ ਪਾੜੋ ਅਤੇ ਰਾਜ ਕਰੋ ਦੀ ਨੀਤੀ ਤੇ ਚਲਦਿਆਂ ਹਮੇਸਾਂ ਹੀ ਪੰਜਾਬ ਦੇ ਹਿੱਤਾਂ ਦਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਦੇ ਸਰਵਪੱਖੀ ਵਿਕਾਸ ਅਤੇ ਸਥਾਪਿਤ ਕੀਤੇ ਗਏ ਆਪਸੀ ਭਾਈਚਾਰੇ ਅਤੇ ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕਾਂ ਨੇ ਗਠਜੋੜ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਂਦਾ ਹੈ। ਕਾਂਗਰਸ ਨੂੰ ਏਜੰਡਾ ਰਹਿਤ ਅਤੇ ਲੀਡਰਸ਼ਿਪ ਰਹਿਤ ਪਾਰਟੀ ਦਸੱਦਿਆ ਉਨ੍ਹਾਂ ਕਿਹਾ ਕਿ ਇਸ ਦਾ ਕੱਚਾ ਚਿੱਠਾ ਜੱਗ ਜਾਹਿਰ ਹੋ ਚੁੱਕਾ ਹੈ ਅਤੇ ਇਹ ਵਾਰ ਵਾਰ ਲੋਕਾਂ ਨੂੰ ਮੁਰਖ ਨਹੀਂ ਬਣਾ ਸਕਦੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮੁਸਕਿਲ ਘੜੀ ਵਿਚ ਰਾਜ ਦੇ ਲੋਕਾਂ ਅਤੇ ਕਿਸਾਨੀ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨੀ ਦਾ ਆਰਥਿਕ ਹਾਲਤ ਨੂੰ ਉੱਚਾ ਚੁੱਕਣ ਲਈ ਖੇਤੀ ਸੈਕਟਰ ਲਈ ਮੁਫ਼ਤ ਬਿਜਲੀ ਦੀ ਸਹੁਲਤ ਉਪਲਬੱਧ ਕਰਵਾ ਰਹੀ ਹੈ ਜਿਸ ਤੇ ਸਲਾਨਾ 5800 ਕਰੋੜ ਰੁਪਏ ਖਰਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੰਨ ਭੰਡਾਰ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਉਪਜ ਦਾ ਨਿਗੁਣਾ ਭਾਅ ਦਿੱਤਾ ਜਾ ਰਿਹਾ ਹੈ ਜਦ ਕਿ ਅੱਤ ਦੀ ਮੰਹਿਗਾਈ ਕਾਰਨ ਕਿਸਾਨਾਂ ਦੇ ਖੇਤੀ ਖਰਚੇ ਦਿਨੋਂ ਦਿਨ ਵੱਧ ਰਹੇ ਹਨ।
ਕਾਂਗਰਸ ਦੇ ਇੰਨ੍ਹਾਂ ਦਾਅਵਿਆ ਕਿ ਪੰਜਾਬ ਦਾ ਵਿਕਾਸ ਕੇਂਦਰੀ ਫੰਡਾਂ ਨਾਲ ਹੋ ਰਿਹਾ, ਨੂੰ ਝੂਠ ਦਾ ਪੁ¦ਦਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਹਮੇਸਾ ਹੀ ਰਾਜਾਂ ਨਾਲ ਵਿੱਤੀ ਅਤੇ ਹੋਰ ਮਾਮਲਿਆਂ ਵਿਚ ਪੱਖਪਾਤ ਕੀਤਾ ਜਾਂਦਾ ਹੈ ਅਤੇ ਸੂਬਿਆਂ ਵੱਲੋਂ ਉਗਰਾਹੇ ਜਾਂਦੇ ਟੈਕਸਾਂ ਵਿਚੋਂ 70 ਫੀਸਦੀ ਟੈਕਸ ਕੇਂਦਰ ਆਪਣੇ ਕੋਲ ਰੱਖ ਲੈਂਦੀ ਹੈ ਜਦ ਕਿ ਰਾਜਾਂ ਨੂੰ ਵਿਕਾਸ ਅਤੇ ਹੋਰ ਗਤੀਵਿਧੀਆਂ ਲਈ ਸਿਰਫ 30 ਫੀਸਦੀ ਫੰਡ ਹੀ ਦਿੱਤੇ ਜਾਂਦੇ ਹਨ। ਉਨ੍ਹਾਂ ਕੇਂਦਰ ਦੀ ਇਸ ਗੱਲੋਂ ਵੀ ਅਲੋਚਨਾ ਕੀਤੀ ਕਿ ਉਹ ਦੇਸ਼ ਦੇ ਲੋਕਾਂ ਵਿਚ ਅੰਦੂਰਨੀ ਅਤੇ ਬਾਹਰੀ ਦੇਸ਼ ਵਿਰੋਧੀ ਤਾਕਤਾਂ ਤੋਂ ਸਰੱਖਿਆ ਦੀ ਭਾਵਨਾ ਪੈਦਾ ਕਰਨ ਵਿਚ ਪੂਰੀ ਤਰਾਂ ਨਾਕਾਮ ਰਹੀ ਹੈ ਅਤੇ ਪਾਕਿਸਤਾਨ ਵੱਲੋਂ ਲੁਕਵੇਂ ਅਤੇ ਜ਼ਾਹਿਰਾ ਤੌਰ ਤੇ ਦੇਸ਼ ਤੇ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇ ਕੇ ਸਿੱਖ ਧਰਮ ਨੂੰ ਕਮਜੋਰ ਕਰਨ ਦੀ ਕੋਸ਼ਿਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਭ ਤੋਂ ਪੱਵਿਤਰ ਸਥਾਨ ਸ੍ਰੀ ਹਰਮੰਦਰ ਸਾਹਿਬ ਤੇ ਹਮਲਾ ਕਾਂਗਰਸ ਨੇ ਹੀ ਕੀਤਾ ਸੀ ਜਿਸ ਨਾਲ ਸਿੱਖ ਹਿਰਦੇ ਵ¦ੁਧਰੇ ਗਏ ਸਨ। ਊਨ੍ਹਾਂ ਕਿਹਾ ਕਿ ਹੁਣ ਵੀ ਕਾਂਗਰਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂਚੋਣਾਂ ਨੂੰ ਪਿੱਛੇ ਪਾਉਣ ਦਾ ਹਰ ਹਰਬਾ ਵਰਤਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਕਾਂਗਰਸ ਪੱਖੀ ਗੁੱਟ ਦਾ ਗਲਬਾ ਖਤਮ ਕਰਕੇ ਦਮ ਲਵੇਗਾ।
ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਨੇ ਰਾਜ ਅੰਦਰ ਅਮਨ ਸਾਂਤੀ ਅਤੇ ਆਪਸੀ ਭਾਈਚਾਰੇ ਦੀ ਸਥਾਪਤੀ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਸੂਬੇ ਵਿੱਚ 33 ਫੀਸਦੀ ਦਲਿਤਾਂ ਦੀ ਆਬਾਦੀ ਜੋ ਕਿ ਦੇਸ਼ ਵਿਚ ਸਭ ਤੋਂ ਵੱਧ ਹੈ, ਵਾਲੇ ਸੂਬੇ ਦੀ ਨੁਮਾਇੰਦਿਗੀ ਕਰਦੀ ਹੈ । ਇਸੇ ਤਰ੍ਹਾਂ ਔਰਤਾਂ ਅਤੇ ਹੋਰ ਘੱਟ ਗਿਣਤੀਆਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਇੰਨਾਂ ਤਬਕਿਆਂ ਦੀ ਭਲਾਈ ਲਈ ਵੱਖਰੇ ਕਮਿਸ਼ਨਾਂ ਦੀ ਵੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਔਰਤਾਂ ਤੇ ਹੁੰਦੇ ਅਤਿਆਚਾਰਾਂ ਦੀ ਰੋਕਥਾਮ ਲਈ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਤਹਿਤ 500 ਮਹਿਲਾ ਸਬ-ਇੰਸਪੈਕਟਾਂ ਦੀ ਭਰਤੀ ਕਰਕੇ ਸਾਰਿਆਂ ਥਾਣਿਆਂ ਵਿੱਚ ਉਨ੍ਹਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਵੀ ਅਪੀਲ ਕੀਤੀ ਹੈ ਕਿ ਔਰਤਾਂ ਨਾਲ ਸਬੰਧਤ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਫਾਸਟ ਟਰੈਕ ਕੋਰਟਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਪੀੜਤਾਂ ਨੂੰ ਜਲਦ ਇੰਨਸਾਫ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਕਾਨੂੰਨ ਮੰਤਰੀ ਸ੍ਰੀ ਅਸ਼ਵਨੀ ਕੁਮਾਰ ਨੂੰ ਹਾਈ ਕੋਰਟ ਅਤੇ ਹੇਠਲੀਆਂ ਅਦਾਲਤਾਂ ਵਿਚ ਔਰਤ ਜੱਜਾਂ ਦੀ ਨਿਯੁਕਤੀ ਲਈ ਵੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦਾ ਸਰਵਪੱਖੀ ਵਿਕਾਸ ਕਰਨਾ ਹੈ। ਰਾਜ ਅੰਦਰ ਸੜਕਾਂ ਦੀ ਮੁਰੰਮਤ ਤੇ 1700 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪੀਣ ਵਾਲੇ ਪਾਣੀ ਲਈ ਆਰ.ਓ. ਸਿਸਟਮ ਅਤੇ ਵਾਟਰ ਵਰਕਸ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਬੰਧੀ ਲੋਕਾਂ ਨੂੰ ਹੋਰ ਜਿਆਦਾ ਜਾਣੂ ਕਰਵਾਉਣ ਲਈ ਰਾਜ ਅੰਦਰ ਵੱਡੀ ਪੱਧਰ ਯਾਦਗਾਰਾਂ ਸਥਾਪਿਤ ਕੀਤੀਆਂ ਹਨ। ਉਨ੍ਹਾਂ ਉੁਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਇਸ ਗੱਲੋਂ ਤਾਰੀਫ ਕੀਤੀ ਕਿ ਉਨ੍ਹਾਂ ਵੱਲੋਂ ਰਾਜ ਵਿਚ ਕੀਤੇ ਵਿਕਾਸ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਭਾਵਨਾ ਕਾਰਨ ਹੀ ਗਠਜੋੜ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਪਰਤਣ ਦਾ ਮੌਕਾ ਮਿਲਿਆ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿਚ 40 ਮੁਕਤਿਆਂ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਵੱਡੀਆਂ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਰਾਜ ਵਿਚ ਅਕਾਲੀ ਭਾਜਪਾ ਸਰਕਾਰ ਦੀ ਮੁੜ ਸਥਾਪਤੀ ਲਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਠਜੋੜ ਦੀ ਸਰਕਾਰ ਪਹਿਲਾਂ ਨਾਲੋਂ ਵੀ ਵੱਧ ਸਮਰੱਥਾ ਨਾਲ ਰਾਜ ਦੇ ਵਿਕਾਸ ਲਈ ਕੰਮ ਕਰੇਗੀ। ਉਨ੍ਹਾਂ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਦਿੱਲੀ ਗੁਰਦੁਆਰਾ ਅਤੇ ਮੋਗਾ ਉਪ ਚੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਪਹਿਲਾਂ ਤੋਂ ਵੀ ਸ਼ਾਨਦਾਰ ਜਿੱਤ ਦਿਵਾਉਣ ਲਈ ਦਿਨ ਰਾਤ ਇਕ ਕਰ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਗਠਜੋੜ ਸਰਕਾਰ ਨੇ ਰਾਜ ਦੇ ਗਰੀਬ ਵਰਗਾਂ ਲਈ ਆਟਾ ਦਾਲ, ਸ਼ਗਨ, ਮੁਫਤ ਬਿਜਲੀ ਅਤੇ ਪੈਨਸਨ ਵਰਗੀਆਂ ਸਕੀਮਾਂ ਚਲਾਈਆਂ ਹਨ ਅਤੇ ਕਿਸਾਨੀ ਲਈ ਮੁਫਤ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਇਕ ਸਾਲ ਵਿਚ ਰਾਜ ਬਿਜਲੀ ਸਰਪਲਸ ਰਾਜ ਬਣ ਜਾਵੇਗਾ। ਕਾਂਗਰਸ ਤੇ ਵਰਦਿਆਂ ਉਪਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰਾਂ ਦਿਸ਼ਾਹੀਣ ਹੋ ਚੁੱਕੀ ਹੈ ਅਤੇ ਇਸ ਦੇ ਆਗੁੂ ਹੁਣ ਝੂੱਠੀ ਸ਼ੌਹਰਤ ਹਾਸਲ ਕਰਨ ਲਈ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀਆਂ ਦੀਆਂ ਮੋਮੋਠਗਣੀਆਂ ਤੇ ਵਿਸਵਾਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਰਾਜ ਦੇ ਵਿਕਾਸ ਲਈ ਪੈਸੇ ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਪੰਜਾਬ ਅਤੇ ਪੂਰੇ ਦੇਸ਼ ਵਿਚ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ ਅਤੇ ਉਨ੍ਹਾਂ ਨੂੰ 2012 ਦੇ ਵਿਧਾਨ ਸਭਾ ਨਤੀਜਿਆਂ ਤੋਂ ਸਬਕ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਸ਼ਰ ਮੋਗਾ ਉਪਚੋਣ ਅਤੇ ਦਿੱਲੀ ਗੁਰਦੁਆਰਾ ਚੋਣਾਂ ਵਿਚ ਪਹਿਲਾਂ ਤੋਂ ਵੀ ਮਾੜਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕਾਗਰਸ ਦੇ ਚਾਰ ਪੰਜ ਹੋਰ ਵਿਧਾਇਕਾਂ ਤੋਂ ਇਲਾਵਾ ਵੱਡੇ ਆਗੂੁ ਵੀ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਲਈ ਤਿਆਰ ਬੈਠੇ ਹਨ।
ਇਸ ਸਮਾਗਮ ਨੂੰ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ, ਸ: ਬਲਵਿੰਦਰ ਸਿੰਘ ਭੁੰਦੜ ਮੈਂਬਰ ਰਾਜ ਸਭਾ, ਸ: ਪ੍ਰੇਮ ਸਿੰਘ ਚੰਦੂਮਾਜਰਾ ਜਨਰਲ ਸਕੱਤਰ, ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਸ: ਸ਼ੇਰ ਸਿੰਘ ਘੁਬਾਇਆ ਦੋਨੋਂ ਮੈਂਬਰ ਲੋਕ ਸਭਾ, ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਉਪ ਪ੍ਰਧਾਨ ਸ: ਰਣਜੀਤ ਸਿੰਘ ਬ੍ਰਹਮਪੁਰਾ, ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ੍ਰੀ ਕਮਲ ਸ਼ਰਮਾ, ਸ: ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੀ ਮਨਜੀਤ ਸਿੰਘ ਰਾਏ ਜਨਰਲ ਸਕੱਤਰ ਭਾਜਪਾ, ਸ: ਮਨਜੀਤ ਸਿੰਘ ਬਰਕੰਦੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਸਿੰਚਾਈ ਮੰਤਰੀ ਸ: ਜਨਮੇਜ਼ਾ ਸਿੰਘ ਸੇਖੋਂ, ਸਿੱਖਿਆ ਮੰਤਰੀ ਸ: ਸਿਕੰਦਰ ਸਿੰਘ ਮਲੂਕਾ, ਪੇਂਡੂ ਵਿਕਾਸ ਮੰਤਰੀ ਸ: ਸੁਰਜੀਤ ਸਿੰਘ ਰਖੜਾ,ਪ੍ਰੇਮਮਿੱਤਲ ਵਿਧਾਇਕ ਅਕਾਲੀ ਦਲ ਜ਼ਿਲ੍ਹਾ ਮਾਨਸਾ, ਸ: ਮਨਤਾਰ ਸਿੰਘ ਬਰਾੜ, ਸ: ਹਰਪ੍ਰੀਤ ਸਿੰਘ ਵਿਧਾਇਕ ਮਲੋਟ, ਸ: ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸ: ਸੰਤ ਸਿੰਘ ਬਰਾੜ, ਸ: ਮਿੱਤ ਸਿੰਘ ਬਰਾੜ ਪ੍ਰਧਾਨ ਨਗਰ ਕੌਂਸਲ, ਸ: ਅਮਰਜੀਤ ਸਿੰਘ ਸਿੱਧੂ, ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ, ਸ: ਮਨਜਿੰਦਰ ਸਿੰਘ ਬਿੱਟੂ, ਸ: ਗੁਰਤੇਜ ਸਿੰਘ ਘੁੜਿਆਣਾ, ਸ: ਜੋਗਿੰਦਰ ਸਿੰਘ ਜਿੰਦੁੂ, ਸ: ਚਰਨਜੀਤ ਸਿੰਘ ਬਰਾੜ, ਸ: ਬਸੰਤ ਸਿੰਘ ਕੰਗ, ਸ੍ਰੀ ਰਾਕੇਸ਼ ਧੀਗੜਾ, ਰਣਜੋਧ ਸਿੰਘ ¦ਬੀ, ਜਸਵਿੰਦਰ ਸਿੰਘ ਧੌਲਾ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਆਦਿ ਵੀ ਹਾਜਰ ਸਨ।




Post a Comment