ਮਾਨਸਾ, 22 ਜਨਵਰੀ ( ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਜਵਾਹਰਕੇ ਵਿਖੇ ਨਗਰ ਕੀਰਤਨ ਸਜਾਇਆ ਗਿਆ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਤੇ ਇਸ ਮੌਕੇ ਤੇ ਸੰਗਤਾਂ ਦਾ ਭਾਰੀ ਇਕੱਠ ਹਾਜਰ ਸੀ।ਪਿੰਡ ਵਾਸ਼ੀਆਂ ਅਤੇ ਕਲੱਬ ਮੈਂਬਰਾਂ ਵਲੋ ਪ੍ਰਸ਼ਾਦ ਅਤੇ ਚਾਹ ਦਾ ਲੰਗਰ ਲਗਾਇਆ ਗਿਆ ਇਸ ਮੌਕੇ ਜਾਣਕਾਰੀ ਦਿੰਦਿਆ ਜਗਰੂਪ ਸਿੰਘ ਖਾਲਸਾ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਤੇ ਸੰਗਤਾਂ ਦੇ ਲਈ ਹਰ ਸਾਲ ਲੰਗਰ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਪਾਏ ਪੂਰਨਿਆਂ ਤੇ ਚੱਲਣਾਂ ਚਾਹੀਦਾ ਹੈ ਅਤੇ ਸਾਲ ਵਿੱਚ ਇੱਕ ਵਾਰੀ ਆਪਣੇ ਕਮਾਈ ਵਿਚੋ ਸਮਾਜ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਚੇਅਰਮੈਨ ਜਗਰੂਪ ਸਿੰਘ, ਰਾਜਪ੍ਰੀਤ ਸਿੰਘ, ਗਾਂਧਾ ਸਿੰਘ, ਹਰਮੇਲ ਸਿੰਘ, ਸੁਖਰਾਜ ਸਿੰਘ, ਬਲਕਰਨ ਸਿੰਘ, ਗੁਰਪਿਆਰ ਸਿੰਘ, ਮਹੰਤ ਸੁਖਦੇਵ ਸਿੰਘ, ਗੁਰਮੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।

Post a Comment