ਮੋਗਾ ਜਿਮਨੀ ਚੋਣ ਅਕਾਲੀ ਭਾਜਪਾ ਗਠਜੋੜ ਸ਼ਾਨ ਨਾਲ ਜਿੱਤੇਗਾ- ਗਰਚਾ

Tuesday, January 29, 20130 comments


ਮੋਗਾ, 29 ਜਨਵਰੀ (        ) ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਮੋਗਾ ਜਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਕੇਵਲ ਆਪਣੀ ਸਾਖ ਬਚਾਉਣ ਦੀ ਖਾਤਰ ਚੋਣ ਲੜ ਰਹੀ ਹੈ। ਅਕਾਲੀ ਭਾਜਪਾ ਗਠਜੋੜ ਦੇ ਮੁਕਾਬਲੇ ਕਾਂਗਰਸ ਮੁੱਦਾਹੀਣ ਹੋ ਚੁੱਕੀ ਹੈ ਅਤੇ ਉਸਦੀ ਨੀਤੀ ਅਤੇ ਨੀਅਤ ਪੰਜਾਬ ਤੇ ਪੰਜਾਬੀਆਂ ਵਿਰੋਧੀ ਹੈ । ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਹੋਰ ਸੀਨੀਅਰ ਆਗੂਆਂ ਵਿੱਚ ਮੋਗੇ ਦੀ ਜਿਮਨੀ ਚੋਣ ਨੂੰ ਲੈ ਕੇ ਮਾਯੂਸੀ ਹੈ ਜੋ ਕਿ ਉਹਨਾਂ ਦੇ ਬਿਆਨਾਂ ਤੋਂ ਸਾਫ ਜਾਹਿਰ ਹੋ ਰਹੀ ਹੈ। ਨੋਜਵਾਨ ਅਕਾਲੀ ਆਗੂ ਸ. ਗਰਚਾ ਨੇ ਕਿਹਾ ਕਿ ਮੋਗਾ ਜਿਮਨੀ ਚੋਣ ਵਿੱਚ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਜੋਗਿੰਦਰਪਾਲ ਜੈਨ ਦੇ ਮੁਕਾਬਲੇ ਕਾਂਗਰਸ ਉਮੀਦਵਾਰ ਦੀ ਹਾਲਤ ਬਹੁਤ ਕਮਜ਼ੋਰ ਹੈ ਅਤੇ ਗਠਜੋੜ ਇਹ ਚੋਣ ਵੱਡੇ ਫਰਕ ਨਾਲ ਜਿੱਤੇਗਾ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਜਿੱਤ ਦਾ ਰਿਕਾਰਡ ਬਣਾਏਗਾ । ਉਹਨਾਂ ਕਿਹਾ ਕਿ ਯੂਥ ਅਕਾਲੀ ਦਲ ਮੋਗਾ ਜਿਮਨੀ ਚੋਣ ’ਚ ਉਮੀਦਵਾਰ ਜੋਗਿੰਦਰਪਾਲ ਜੈਨ ਦੇ ਹੱਕ ਵਿੱਚ ਦਿਨ ਰਾਤ ਇੱਕ ਕਰਕੇ ਚੋਣ ਪ੍ਰਚਾਰ ਕਰੇਗਾ ਅਤੇ ਕਾਂਗਰਸ ਦੇ ਲੋਕ ਵਿਰੋਧੀ ਨੀਤੀਆਂ ਤੇ ਫੈਸਲਿਆਂ ਤੋਂ ਜਨਤਾ ਨੂੰ ਜਾਣੂ ਕਰਵਾਏਗਾ । ਇਸ ਮੌਕੇ ਤੇ ਉਹਨਾਂ ਨਾਲ ਨੌਜਵਾਨ ਆਗੂ ਰਾਜੀਵ ਕੁਮਾਰ ਸ਼ਰਮਾ, ਹਰਦੀਪ ਸਿੰਘ ਮਾਨ, ਚਰਨਜੀਤ ਸਿੰਘ ਚੰਨੀ, ਹਰਵਿੰਦਰਪਾਲ ਸਿੰਘ ਹੈਰੀ ਤੇ ਕੰਵਲਜੀਤ ਸਿੰਘ ਵਾਲੀਆ ਆਦਿ ਵੀ ਮੌਜੂਦ ਸਨ ।


Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger