ਨਾਭਾ, 13 ਜਨਵਰੀ (ਜਸਬੀਰ ਸਿੰਘ ਸੇਠੀ)-ਪਿਛਲੇ ਕੁਝ ਸਮੇਂ ਤੋਂ ਪੰਜਾਬ ਅੰਦਰ ਕੁੱਖ ਵਿਚ ਧੀਆਂ ਨੂੰ ਕਤਲ ਕਰਵਾਉਣ ਦਾ ਸਿਲਸਿਲਾ ਜੰਗੀ ਪੱਧਰ ਤੇ ਚੱਲ ਰਿਹਾ ਸੀ, ਇਹ ਸਮਾਜਿਕ ਬੁਰਾਈ ਪੰਜਾਬ ਦੀ ਸੰਤੁਲਨ ਸਥਿੱਤੀ ਵਿਗਾੜਕੇ ਰੱਖ ਦਿੱਤੀ ਸੀ ਪਰ ਪੰਜਾਬ ਦੇ ਉ¤ਪ ਮੁੱਖ ਮੰਤਰੀ ਦੀ ਧਰਮ ਪਤਨੀ ਅਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਨੇ ਨੰਨੀ ਛਾਂ ਮੁਹਿੰਮ ਸ਼ੁਰੂ ਕਰਕੇ ਇਸ ਸਮਾਜ ਵਿਰੋਧੀ ਲਾਹਨਤ ਨੂੰ ਠੱਲ ਪਾਉਣ ਵਿਚ ਵੱਡਾ ਯੋਗਦਾਨ ਪਾਇਆ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਦੀ ਫੂਡ ਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਣਧੀਰ ਸਿੰਘ ਰੱਖੜਾ ਨਾਲ ਵਿਸ਼ੇਸ ਗੱਲਬਾਤ ਦੌਰਾਨ ਕਹੇ ਉਨ੍ਹਾਂ ਨੇ ਕਿਹਾ ਕਿ ਅੱਜ ਜੋ ਪੰਜਾਬ ਦੇ ਲੋਕ ਇਸ ਸਮਾਜਿਕ ਬੁਰਾਈ ਪ੍ਰਤੀ ਚੇਤਨ ਹੋਏ ਹਨ, ਇਹ ਦਾ ਸਿਹਰਾ ਨੰਨੀ ਛਾਂ ਮੁਹਿੰਮ ਨੂੰ ਹੀ ਜਾਂਦਾ ਹੈ, ਕੋਈ ਸਮਾਂ ਹੁੰਦਾ ਸੀ ਜਦੋਂ ਪੰਜਾਬ ਅੰਦਰ ਸਿਰਫ ਮੁੰਡਾ ਜੰਮਣ ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਮਿਹਨਤ ਸਦਕਾ ਅੱਜ ਪੰਜਾਬ ਦੇ ਪਿੰਡਾਂ ਵਿਚ ਕੁੜੀਆਂ ਦੀ ਲੋਹੜੀ ਮਨਾਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਸਦਕਾ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਅਧਿਕਾਰ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਕੁੜੀਆਂ ਦੀ ਪੜ੍ਹਾਈ ਮੁਫਤ ਕੀਤੀ ਗਈ ਹੈ ਅਤੇ ਗਰੀਬ ਬੱਚਿਆਂ ਨੂੰ ਸਾਇਕਲ ਵੀ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਬਹੁਤ ਖੁਸ਼ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਮੰਡੌਰ, ਵਿਜੈ ਕੁਮਾਰ ਕੈਦਪੂਰ, ਜਸ਼ਨਦੀਪ ਕੈਦੂਪੁਰ, ਹਰਜੋਤ ਸਿੰਘ ਰੱਖੜਾ, ਸੁਖਵਿੰਦਰ ਸਿੰਘ ਛਿੰਦਾ, ਆਦਿ ਹਾਜਰ ਸਨ।
ਫੂਡ ਗ੍ਰੇਨ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਸ. ਰਣਧੀਰ ਸਿੰਘ ਰੱਖੜਾ ਨਾਲ ਵਿਸ਼ੇਸ ਗੱਲਬਾਤ ਦੌਰਾਨ ਅਤੇ ਉਨ੍ਹਾਂ ਦੇ ਨਾਲ ਵਿਜੈ ਕੁਮਾਰ ਕੈਦੂਪੁਰ, ਜਸ਼ਨਦੀਪ ਕੈਦੂਪੁਰ ਆਦਿ ਬੈਠੇ ਹੋਏ। ਤਸਵੀਰ ਜਸਬੀਰ ਸਿੰਘ ਸੇਠੀ

Post a Comment