ਨਾਭਾ, 14 ਜਨਵਰੀ (ਜਸਬੀਰ ਸਿੰਘ ਸੇਠੀ)-ਸਰਕਾਰੀ ਮਿਡਲ ਸਕੂਲ ਮੈਹਸ ਵਿਖੇ ਮੁੱਖ ਅਧਿਆਪਕ ਯਾਦਵਿੰਦਰ ਪਾਲ ਦੀ ਅਗਵਾਈ ਵਿੱਚ ਲੋਹੜੀ ਅਤੇ ਸਵਾਮੀ ਵਿਵੇਕਾਨੰਦ ਜਯੰਤੀ ਮਨਾਈ ਗਈ। ਮੁੱਖ ਅਧਿਆਪਕ ਨੇ ਬੱਚਿਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ। ਸ੍ਰੀਮਤੀ ਮੰਜੂਸਾ ਸ਼ਰਮਾਂ ਨੇ ਬੱਚਿਆਂ ਨੂੰ ਵਿਸਥਾਰ ਨਾਲ ਲੋਹੜੀ ਦੇ ਪਿਛੋਕੜ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸੁਰਜੀਤ ਸਿੰਘ, ਸੁਨੀਲ ਕੁਮਾਰ ਦੁੱਗਲ, ਸ੍ਰੀਮਤੀ ਚੰਦਰ ਕਲਾ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਤੇ ਬੱਚਿਆਂ ਨੂੰ ਮੂੰਗਫਲੀ, ਗੱਚਕ ਅਤੇ ਰੇਵੜੀਆ ਵੰਡੀਆਂ ਗਈਆ। ਭੁਪਿੰਦਰ ਸਿੰਘ ਨੇ ਸਹਿਯੋਗ ਦਿੱਤਾ।

Post a Comment