ਹੁਸ਼ਿਆਰਪੁਰ, 28 ਜਨਵਰੀ ( ) ਪਿੰਡਾਂ ਵਿੱਚ ਗੁਰਦੁਆਰਿਆਂ ਵਿੱਚ ਵਧ ਰਹੀ ਗਿਣਤੀ ਅਤੇ ਗੁਰਦੁਆਰਿਆਂ ਵਿੱਚ ਘਟ ਰਹੀ ਸੰਗਤ ਦੇ ਮੱਦੇਨਜ਼ਰ ਪਿਛਲੇ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪਿੰਡ ਵਿੱਚ ਇੱਕ ਹੀ ਗੁਰਦੁਆਰਾ ਹੋਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਇਨ•ਾ ਹੁਕਮਾਂ ਅਨੁਸਾਰ ਪਿੰਡਾਂ ਵਿੱਚ ਜਿੱਥੇ ਪਹਿਲਾਂ ਗੁਰਦੁਆਰਾ ਸਾਹਿਬ ਹਨ, ਉਥੇ ਨਵੇਂ ਗੁਰਦੁਆਰਾ ਸਾਹਿਬ ਦੀ ਉਸਾਰੀ ਨਹੀਂ ਕੀਤੀ ਜਾਵੇਗੀ। ਪਰ ਇਨ•ਾਂ ਹੁਕਮਾਂ ਦੀ ਉਲੰਘਣਾ ਕਰਕੇ ਪਿੰਡ ਪੰਡੋਰੀ ਰੁਕਮਾਣ ਵਿਖੇ ਇੱਕ ਨਵੇਂ ਉਸਾਰੀ ਅਰੰਭੀ ਗਈ ਹੈ। ਜਦੋਂ ਕਿ ਇਸ ਪਿੰਡ ਵਿੱਚ ਪਹਿਲਾਂ ਹੀ ਦੋ ਗੁਰਦੁਆਰਾ ਸਾਹਿਬ ਮੌਜੂਦ ਹਨ। ਇਸ ਪਿੰਡ ਦੇ ਕੁੱਲ ਘਰਾਂ ਦੀ ਗਿਣਤੀ ਕਰੀਬ 75 ਕੁ ਹੈ। ਪਿੰਡ ਦੇ ਪਹਿਲੇ ਗੁਰਦੁਆਰਾ ਸਾਹਿਬ ਵਿੱਚ ਰਹਿਤ ਮਰਿਯਾਦਾ ਦੇ ਵਖਰੇਵੇਂ ਕਾਰਨ ਇੱਕ ਨਵਾਂ ਗੁਰਦੁਆਰਾ ਉਸਾਰਿਆ ਜਾ ਰਿਹਾ ਹੈ। ਪਹਿਲੇ ਗੁਰਦੁਆਰੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਰਿਯਾਦਾ ਲਾਗੂ ਹੈ, ਜਦੋਂ ਕਿ ਨਵੀਂ ਧਿਰ ਨਿਰਮਲ ਕੁੱਟੀਆ ਜੌਹਲਾਂ ਦੀ ਮਰਿਯਾਦਾ ਲਾਗੂ ਕਰਨਾ ਚਾਹੁੰਦੀ ਹੈ। ਇਸ ਸਬੰਧ ਵਿੱਚ ਪਹਿਲੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਗੂ ਨੇ ਦੱਸਿਆ ਕਿ ਚੱਲ ਰਹੇ ਗੁਰਦੁਆਰੇ ਅੰਦਰ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਰਿਯਾਦਾ ਦੀ ਪਾਲਣਾ ਕੀਤੀ ਜਾਂਦੀ ਹੈ। ਉਨ•ਾਂ ਦੱਸਿਆ ਕਿ ਪਿੰਡ ਦੇ ਤੁਛ ਗਿਣਤੀ ਘਰ ਅਕਾਲ ਤਖਤ ਸਾਹਿਬ ਜੀ ਦੀ ਮਰਿਯਾਦਾ ਨੂੰ ਬਦਲ ਕੇ ਨਵੇਂ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਕੇ ਉਥੇ ਨਿਰਮਲ ਕੁਟੀਆ ਜੌਹਲਾਂ ਦੇ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਸ ਦੇ ਖਿਲਾਫ਼ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ• ਦੱਸਿਆ ਕਿ ਇਸ ਸਬੰਧ ਵਿੱਚ ਪਹਿਲਾਂ ਵੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਮਿਲ ਚੁੱਕੇ ਹਾਂ, ਜਿਨਾਂ• ਨੇ ਪੜਤਾਲੀਆ ਕਮੇਟੀ ਦੇ ਮੈਂਬਰ ਭੇਜੇ ਸਨ, ਉਨਾਂ• ਨੇ ਆਪਣੀ ਅਕਾਲ ਤਖਤ ਸਾਹਿਬ ਨੂੰ ਦਿੱਤੀ ਰਿਪੋਰਟ ਵਿੱਚ ਨਵੇਂ ਗੁਰਦੁਆਰਾ ਸਾਹਿਬ ਦੀ ਉਸਾਰੀ ’ਤੇ ਰੋਕ ਲਗਾਉਣ ਲਈ ਕਿਹਾ ਸੀ।
ਇਸ ਮੌਕੇ ਨਵੇਂ ਉਸਾਰੇ ਜਾ ਰਹੇ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਣ ਆਏ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਮੋਤਹਬਰ ਵਿਆਕਤੀਆ ਨੇ ਉਨਾਂ• ਨਾਲ ਸੰਪਰਕ ਕੀਤਾ ਸੀ ਅਤੇ ਨਿਮਰਲ ਕੁਟੀਆ ਦੀ ਮਰਿਯਾਦਾ ਹੇਠ ਨਵਾ ਗੁਰਦੁਆਰਾ ਉਸਾਰਨ ਲਈ ਕਿਹਾ ਸੀ। ਜਿਸ ਦੇ ਚੱਲਦਿਆਂ ਉਕਤ ਵਿਆਕਤੀ ਸ਼੍ਰੋਮਣੀ ਕਮੇਟੀ ਪਾਸ ਗਏ ਸਨ, ਜਿਨਾਂ• ਨੇ ਗੁਰਦੁਆਰਾ ਉਸਾਰਨ ਦੀ ਇਜਾਜ਼ਤ ਕੁਝ ਸਮਾਂ ਪਹਿਲਾਂ ਦਿੱਤੀ ਸੀ। ਜਿਸ ਦੇ ਚੱਲਦਿਆਂ ਇਹ ਉਸਾਰੀ ਅਰੰਭੀ ਗਈ ਹੈ।
ਇਸ ਸਬੰਧੀ ਗੱਲਬਾਤ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਅਜਿਹੇ ਗੁਰਦੁਆਰੇ ਸ਼੍ਰੋਮਣੀ ਕਮੇਟੀ ਦੀ ਸਿੱਖੀ ਦੇ ਪ੍ਰਚਾਰ ਵਿੱਚ ਰਹਿ ਰਹੀ ਕਮੀ ਦੇ ਚੱਲਦਿਆਂ ਹੀ ਉਸਾਰੇ ਜਾ ਰਹੇ ਹਨ। ਇਸ ਲਈ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਮੁੱਖ ਤੌਰ ’ਤੇ ਜਿੰਮੇਵਾਰ ਹਨ, ਜਿਹੜੇ ਕਿ ਆਪਣੀ ਡਿਊਟੀ ਤਨਦੇਹੀ ਨਾਲ ਨਹੀਂ ਨਿਭਾ ਰਹੇ।
ਇਸੇ ਤਰਾਂ• ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਮੈਂਬਰ ਰਛਪਾਲ ਸਿੰਘ ਨੇ ਕਿਹਾ ਕਿ ਉਹ ਇਸ ਸਬੰਧੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਾਹਿਬਾਨ ਨੂੰ ਮਿਲ ਕੇ ਅਕਾਲ ਤਖਤ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਂਦੇ ਹੋਏ ਅਜਿਹੀਆਂ ਉਸਾਰੀਆਂ ’ਤੇ ਰੋਕ ਲਗਾਉਣ ਦੀ ਮੰਗ ਕਰਨਗੇ।
Post a Comment