ਭਾਈ ਗੁਰਦਾਸ ਅਕੈਡਮੀ ਮਾਖਾ ਨੇ ਧੂਮ ਧਾਮ ਨਾਲ ਮਨਾਇਆ ਗਣਤੰਤਰ ਦਿਵਸ

Tuesday, January 29, 20130 comments


ਮੌੜ ਮੰਡੀ,- 64ਵੇਂ ਗਣਤੰਤਰ ਦਿਵਸ ਨੂੰ ਮੁਖ ਰਖਦੇ ਹੋਏ ਭਾਈ ਗੁਰਦਾਸ ਅਕੈਡਮੀ ਮਾਖਾ ਵਲੋਂ ਇਕ ਸਮਾਗਮ ਰੱਖਿਆ ਗਿਆ ਜਿਸ ਨੂੰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਕੋਰਿਓਗ੍ਰਾਫੀਆਂ, ਗੀਤ, ਭੰਗੜਾਂ, ਗਿੱਧਾ ਤੋਂ ਇਲਾਵਾ ਕਈ ਆਇਟਮਾਂ ਨਾਲ ਸਭ ਦਾ ਮਨ ਮੋਹਿਆ। ਇਸ ਤੋਂ ਇਲਾਵਾ ਬੱਚਿਆਂ ਦੇ ਭਾਸ਼ਣ ਅਤੇ ਕੁਇਜ਼ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੀ ਪ੍ਰਿੰਸੀਪਲ ਮੈਡਮ ਜਗਜੀਤ ਕੌਰ ਧਾਲੀਵਾਲ ਨੇ ਕਿਹਾ ਕਿ ਪੜ• ਲਿਖ ਕੇ ਚੰਗੇ ਨਾਗਰਿਕ ਬਣਨ ਲਈ ਦੇਸ਼ ਭਗਤਾਂ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਸਥਾ ਦੇ ਸਥੱਤਰ ਗੁਰਚਰਨ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਮੰਟੀ, ਨਿਰਮਲ ਸਿੰਘ, ਕਰਮਜੀਤ ਸਿੰਘ, ਰਜਿੰਦਰਪਾਲ ਸ਼ਰਮਾਂ, ਜਸਕਰਨ ਸਿੰਘ, ਮੈਡਮ ਨਿਰਮਲਾ ਦੇਵੀ, ਵੀਰਪਾਲ ਕੌਰ, ਸੁਖਜੀਤ ਕੌਰ, ਸੰਦੀਪ ਕੌਰ, ਰਾਜਪਾਲ ਕੌਰ, ਜਸਵਿੰਦਰ ਕੌਰ, ਬਸਕਰਨ ਕੌਰ, ਰਮਨਦੀਪ ਕੌਰ ਆਦਿ ਮੌਜੂਦ ਸਨ।

Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger