ਸ੍ਰੀ ਮੁਕਤਸਰ ਸਾਹਿਬ, 3 ਜਨਵਰੀ ( )ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਵੱਖ ਵੱਖ ਵਿਭਾਗ ਮੁੱਖੀਆਂ ਨਾਲ ਬੈਠਕ ਕਰਕੇ ਮਾਘੀ ਮੇਲੇ ਅਤੇ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਦੀਆਂ ਚੱਲ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਰਿੰਦਰ ਸਿੰਘ ਬਾਠ, ਐਸ.ਪੀ. ਸ੍ਰੀ ਐਨ.ਪੀ.ਐਸ. ਸਿੱਧੂ, ਏ.ਸੀ.ਯੂ.ਟੀ. ਸ੍ਰੀ ਕੇ.ਐਸ. ਰਾਜ, ਸ੍ਰੀ ਮੁਕਤਸਰ ਸਾਹਿਬ ਦੇ ਐਸ.ਡੀ.ਐਮ. ਸ੍ਰੀ ਵੀ.ਪੀ.ਐਸ. ਬਾਜਵਾ, ਗਿੱਦੜਬਾਹਾ ਦੇ ਐਸ.ਡੀ.ਐਮ. ਸ੍ਰੀ ਕੁਮਾਰ ਅਮਿਤ, ਸਹਾਇਕ ਕਮਿਸ਼ਨਰ ਜਨਰਲ ਸ: ਚਰਨਦੀਪ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਰਾਜਦੀਪ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਨਰੇਸ਼ ਸਚਦੇਵਾ, ਜ਼ਿਲ੍ਹਾ ਖੇਡ ਅਫ਼ਸਰ ਸ: ਬਲਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਗੁਰਵਿੰਦਰਪਾਲ ਕੌਰ ਆਦਿ ਵੀ ਹਾਜਰ ਸਨ।ਬੈਠਕ ਦੌਰਾਨ ਉਨ੍ਹਾਂ ਦੱਸਿਆ ਕਿ ਕੌਮੀ ਪਸ਼ੂਧਨ ਚੈਂਪੀਅਨਸ਼ਿਪ 8 ਤੋਂ 12 ਜਨਵਰੀ 2013 ਤੱਕ ਹੋ ਰਹੀ ਹੈ। ਇਸ ਲਈ ਪਸ਼ੂਪਾਲਕਾਂ, ਜਾਨਵਰਾਂ ਅਤੇ ਪ੍ਰਬੰਧਕੀ ਅਮਲੇ ਦੇ ਠਹਿਰਾਓ, ਖਾਣਪੀਣ ਦੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਮੇਲੇ ਵਾਲੀ ਥਾਂ ਤੇ ਸਫਾਈ ਦਾ ਵਿਸੇਸ਼ ਖਿਆਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਸਵਾ ਕਰੋੜ ਦੇ ਨਗਦ ਇਨਾਮ ਦਿੱਤੇ ਜਾਣੇ ਹਨ।ਮਾਘੀ ਮੇਲੇ ਸਬੰਧੀ ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਨੂੰ 7 ਸੈਕਟਰਾਂ ਵਿਚ ਵੰਡ ਕੇ ਉਨ੍ਹਾਂ ਵਿਚ ਸਿਵਲ ਅਤੇ ਪੁਲਿਸ ਦੇ ਸੈਕਟਰ ਇੰਚਾਰਚ ਬਣਾਏ ਜਾਣਗੇ। ਉਨ੍ਹਾਂ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਅੱਗੇ ਰੱਖੇ ਸਮਾਨ ਆਦਿ ਦੁਕਾਨਾਂ ਦੇ ਅੰਦਰ ਰੱਖਣ ਅਤੇ ਜੇਕਰ ਕਿਸੇ ਨੇ ਸਰਕਾਰੀ ਥਾਂ ਤੇ ਨਜਾਇਜ ਕਬਜਾ ਕੀਤਾ ਹੋਇਆ ਹੈ ਤਾਂ ਉਹ ਆਪਣੇ ਆਪ ਹੀ ਛੱਡ ਦੇਵੇ। ਉਨ੍ਹਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਇਸ ਵਿਸੇਸ਼ ਮੁਹਿੰਮ ਚਲਾ ਕੇ ਮੁੜ ਤੋਂ ਸਾਰੇ ਨਜਾਇਜ਼ ਕਬਜੇ ਹਟਾ ਦਿੱਤੇ ਜਾਣ। ਉਨ੍ਹਾਂ ਰੈਡ ਕ੍ਰਾਸ ਸਕੱਤਰ ਵੱਲੋਂ ਉਠਾਏ ਮੁੱਦੇ ਤੇ ਨਗਰ ਕੌਸ਼ਲ ਦੇ ਕਾਰਜ ਸਾਧਕ ਅਫ਼ਸਰ ਨੂੰ ਰੈਡ ਕ੍ਰਾਸ ਦੇ ਪਾਰਕ ਦੀਆਂ ਲਾਈਟਾਂ ਠੀਕ ਕਰਵਾਉਣ ਦੇ ਹੁਕਮ ਵੀ ਦਿੱਤੇ। ਬੈਠਕ ਤੋਂ ਬਾਅਦ ਉਨ੍ਹਾਂ ਨੇ ਕੌਮੀ ਪਸ਼ੂਧਨ ਮੇਲੇ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਮੌਕੇ

Post a Comment