ਸ੍ਰੀ ਮੁਕਤਸਰ ਸਾਹਿਬ, 25 ਜਨਵਰੀ, ( ): 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾਣ ਵਾਲੇ 64ਵੇਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਸਟੇਡੀਅਮ ਵਿਖੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਇਹ ਗੱਲ ਆਖੀ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸ: ਮਨਤਾਰ ਸਿੰਘ ਬਰਾੜ ਮੁੱਖ ਸੰਸਦੀ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੰਜਾਬ ਸਰਕਾਰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਤਿਰੰਗਾ ਲਹਿਰਾਉਣਗੇ। ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਗਣਤੰਤਰ ਦਿਵਸ ਸਮਾਗਮਾਂ ਵਿਚ ਲਾਜ਼ਮੀ ਤੌਰ ਤੇ ਭਾਗ ਲੈਣ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਵੀ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆ ਅਪੀਲ ਕੀਤੀ ਕਿ ਸਾਰੇ ਨਾਗਰਿਕ ਇਸ ਸਮਾਗਮ ਵਿਚ ਭਾਗ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਸ: ਸਰਜੀਤ ਸਿੰਘ, ਏ.ਡੀ.ਸੀ. ਡੀ. ਸ੍ਰੀ ਰਾਮਬੀਰ ਸਿੰਘ, ਐਸ.ਪੀ. ਸ: ਐਨ.ਪੀ.ਐਸ. ਸਿੱਧੂ, ਏ.ਸੀ.ਯੂ.ਟੀ. ਸ੍ਰੀ ਕੇ.ਐਸ.ਰਾਜ. ਐਸ.ਡੀ.ਐਮ. ਸ੍ਰੀ.ਵੀ.ਪੀ.ਐਸ. ਬਾਜਵਾ, ਸਹਾਇਕ ਕਮਿਸ਼ਨਰ ਜਨਰਲ ਸ: ਚਰਨਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਵਿੰਦਰ ਰਜੌਰੀਆ, ਸਕੱਤਰ ਰੈਡ ਕ੍ਰਾਸ ਸ੍ਰੀਮਤੀ ਹਰਦੇਵ ਕੌਰ ਗਿੱਲ, ਜ਼ਿਲ੍ਹਾ ਖੇਡ ਅਫ਼ਸਰ ਸ: ਬਲਵੰਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸ: ਗੁਰਸੇਵਕ ਸਿੰਘ, ਆਦਿ ਵੀ ਹਾਜਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।
Post a Comment