ਦਿੱਲੀ ਚੋਣਾਂ ਵਿਚ ਅਕਾਲੀ ਦਲ ਦੇ ਸਾਰੇ ਉਮੀਦਵਾਰ ਕਰਨਗੇ ਵੱਡੀ ਜਿੱਤ ਪ੍ਰਾਪਤ-ਲਾਲਕਾ
ਨਾਭਾ, 16 ਜਨਵਰੀ (ਜਸਬੀਰ ਸਿੰਘ ਸੇਠੀ)-ਦਿੱਲੀ ਵਿਚ ਹੋ ਰਹੀਆਂ ਸ੍ਰੋਮਣੀ ਕਮੇਟੀ ਚੋਣਾਂ ਸਬੰਧੀ ਅਕਾਲੀ ਦਲ ਦੇ ਵਰਕਰ ਆਪੋ-ਆਪਣੇ ਪਰਿਵਾਰਕ ਕੰਮਾਂ-ਕਾਰਾਂ ਨੂੰ ਛੱਡਕੇ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸ੍ਰੋਮਣੀ ਅਕਾਲੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਦੇ ਵਰਕਰ ਦਿੱਲੀ ਲਈ ਰਵਾਨਾ ਹੋ ਰਹੇ ਹਨ, ਇਸੇ ਲੜੀ ਦੇ ਤਹਿਤ ਅੱਜ ਨਾਭਾ ਦੇ ਹਲਕਾ ਇੰਚਾਰਜ ਸ. ਮੱਖਣ ਸਿੰਘ ਲਾਲਕਾ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਈ ਡਿਊਟੀ ਨੂੰ ਕਬੂਲਦੇ ਹੋਏ ਆਪਣੇ ਸਾਥੀਆਂ ਸਮੇਤ ਦਿੱਲੀ ਚੋਣਾਂ ਲਈ ਰਵਾਨਾ ਹੋ ਗਏ ਹਨ। ਇਸ ਸਬੰਧੀ ਅੱਜ ਨਾਭਾ ਉਨ੍ਹਾਂ ਦੇ ਗ੍ਰਹਿ ਵਿਖੇ ਹਲਕੇ ਦੇ ਵਰਕਰਾਂ ਦੀ ਇੱਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਸ. ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਪੰਜਾਬ ਦੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਚੋਣਾਂ ਲਈ ਮੇਰੀ ਡਿਊਟੀ ਲਗਾਈ ਗਈ ਹੈ, ਮੈਂ ਸ਼ੁਰੂ ਤੋਂ ਹੀ ਪਾਰਟੀ ਵੱਲੋਂ ਲਗਾਈ ਗਈ ਜੁੰਮੇਵਾਰੀ ਨੂੰ ਆਪਣਾ ਕਰਮ ਸਮਝਦਾ ਹਾਂ ਅਤੇ ਇਮਾਨਦਾਰੀ ਨਾਲ ਉਸ ਜੁੰਮੇਵਾਰੀ ਨੂੰ ਨਿਭਾਉਂਦਾ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਦਿੱਲੀ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਸਾਰੀਆਂ ਸੀਟਾਂ ਤੇ ਵੱਡੀ ਗਿਣਤੀ ਵਿਚ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ. ਸਤਵਿੰਦਰ ਸਿੰਘ ਟੌਹੜਾ, ਬਲਤੇਜ ਸਿੰਘ ਖੋਖ, ਗੁਰਸੇਵਕ ਸਿੰਘ ਗੋਲੂ, ਕੁਲਦੀਪ ਸਿੰਘ ਅਲੌਹਰਾਂ, ਧਰਮ ਸਿੰਘ ਧਾਰੋਂਕੀ, ਠੇਕੇਦਾਰ ਦਰਸ਼ਨ ਸਿੰਘ, ਮੱਖਣ ਸਿੰਘ ਬਿਨਾਹੇੜੀ, ਹਰਜੀਤ ਸਿੰਘ ਗਿੱਲ, ਬਲਤੇਜ ਸਿੰਘ, ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਦੀਪ ਸਿੰਘ ਘੁੰਮਣ, ਮੇਜਰ ਸਿੰਘ ਤੁੰਗਾਂ, ਜਸਵੀਰ ਸਿੰਘ ਛਿੰਦਾ ਪੀ.ਏ ਆਦਿ ਅਕਾਲੀ ਦਲ ਦੇ ਵਰਕਰ ਹਾਜਰ ਸਨ।
Post a Comment