- ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਮੋਗਾ ਦੀ ਦਾਣਾ ਮੰਡੀ ‘ਚ
ਮੋਗਾ, 27 ਜਨਵਰੀ, / ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ। ਇਸ ਮੌਕੇ ਜੰਗਲਾਤ ਅਤੇ ਕਿਰਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਆਪਣੇ ਸੰਬੋਧਨ ਦੌਰਾਨ ਸ੍ਰੀ ਜਿਆਣੀ ਨੇ ਜ਼ਿਲਾ ਵਾਸੀਆਂ ਨੂੰ ਦੇਸ਼ ਦੇ ਗਣਤੰਤਰ ਦਿਵਸ ਦੀ 64ਵੀਂ ਵਰ੍ਹੇਗੰਢ ਮੌਕੇ ਮੁਬਾਰਕਵਾਦ ਦਿੱਤੀ। ਉਨ੍ਹਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਸਾਡੇ ਦੇਸ਼ ਦੇ ਬਹਾਦਰ ਸੈਨਿਕ ਭਰਾਵਾਂ ਅਤੇ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਅਹਿਮ ਯੋਗਦਾਨ ਪਾ ਰਹੀਆਂ ਰਾਜ ਦੀਆਂ ਪੁਲਿਸ ਫੋਰਸਾਂ ਦੇ ਜਵਾਨਾਂ ਨੂੰ ਵੀ ਵਧਾਈ ਦਿੱਤੀ। ਨੌਜਵਾਨਾਂ ਨੂੰ ਪ੍ਰੇਰਨਾ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰਮਾਣ ‘ਚ ਨੌਜਵਾਨ ਪੀੜ੍ਹੀ ਦਾ ਯੋਗਦਾਨ ਬਹੁਤ ਅਹਿਮ ਤੇ ਮਹੱਤਵਪੂਰਣ ਹੁੰਦਾ ਹੈ ਇਸ ਲਈ ਨੌਜਵਾਨਾਂ ਤੇ ਮੁਟਿਆਰਾਂ ਨੂੰ ਦੇਸ਼ ਦੇ ਵਿਕਾਸ ‘ਚ ਅਹਿਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ।
ਸ੍ਰੀ ਜਿਆਣੀ ਨੇ ਕਿਹਾ ਕਿ 26 ਜਨਵਰੀ ਦਾ ਦਿਨ ਸਾਨੂੰ ਇਸ ਗੱਲ ਦੀ ਵੀ ਪ੍ਰੇਰਣਾ ਦਿੰਦਾ ਹੈ ਕਿ ਦੇਸ਼ ਦੇ ਹਰ ਨਾਗਰਿਕ ਨੂੰ ਨੈਤਿਕ ਕਦਰਾਂ ਕੀਮਤਾਂ ’ਤੇ ਕਾਇਮ ਰਹਿੰਦਿਆਂ ਦੇਸ਼ ਦੀ ਪ੍ਰਗਤੀ ਦੀ ਦਿਸ਼ਾ ਦੇ ਨਿਰਧਾਰਨ ਅਤੇ ਇਸ ਨੂੰ ਹੋਰ ਤੇਜ਼ ਕਰਨ ਵਿੱਚ ਢੁੱਕਵਾਂ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ 14 ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ। ਜ਼ਿਲੇ ਦੇ ਵੱਖ-ਵੱਖ 25 ਦੇ ਕਰੀਬ ਸਕੂਲਾਂ ਦੇ ਦੋ ਹਜ਼ਾਰ ਤੋਂ ਵੀ ਜ਼ਿਆਦਾ ਵਿਦਿਆਰਥੀਆਂ ਵੱਲੋਂ ਦੇਸ਼ ਪ੍ਰੇਮ ਨਾਲ ਗੜੁੱਚ ਅਤੇ ਸੱਭਿਆਚਾਰ ਵੰਨਗੀਆਂ ਰਾਹੀਂ ਹਾਜ਼ਰ ਲੋਕਾਂ ਦਾ ਮਨ ਮੋਹ ਲਿਆ। ਸਟੇਜ ਸੰਚਾਲਨ ਡਾ. ਪ੍ਰਿਆ ਸਟੋਨੀ ਤੇ ਮੈਡਮ ਸੁਖਜੀਵਨ ਕੌਰ ਬਰਾੜ ਨੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਜ਼ਿਲਾ ਪੁਲਿਸ ਮੁਖੀ ਸ੍ਰੀ ਆਸ਼ੀਸ਼ ਚੌਧਰੀ, ਵਧੀਕ ਡਿਪਟੀ ਕਮਿਸ਼ਨਰ ਡਾ. ਜੋਰਾਮ ਬੇਦਾ, ਜ਼ਿਲਾ ਸ਼ੈਸ਼ਨ ਜੱਜ ਸ੍ਰੀ ਕਰਮਜੀਤ ਸਿੰਘ, ਐਸ.ਪੀ. ਸ੍ਰੀ ਦਿਲਬਾਗ ਸਿੰਘ ਪੰਨੂੰ, ਐਸ.ਡੀ.ਐਮ ਸ੍ਰੀ ਭੁਪਿੰਦਰ ਸਿੰਘ, ਮੈਡਮ ਜੋਤੀ ਮ¤ਟੂ ਜੀ.ਏ. ਟੂ ਡੀ.ਸੀ., ਜ਼ਿਲਾ ਟਰਾਂਸਪੋਰਟ ਅਫਸਰ ਸ੍ਰੀ ਗੁਰਤੇਜ ਸਿੰਘ, ਸਿਵਲ ਸਰਜਨ ਡਾ. ਸੁਬੋਧ ਗੁਪਤਾ, ਕਾਰਜ ਸਾਧਕ ਅਫਸਰ ਸ੍ਰੀ ਕੇ.ਐਸ. ਬਰਾੜ, ਜ਼ਿਲਾ ਸਿ¤ਖਿਆ ਅਫਸਰ ਸ੍ਰੀ ਪ੍ਰੀਤਮ ਸਿੰਘ ਧਾਲੀਵਾਲ, ਏ.ਈ.ਓ. ਸ੍ਰੀ ਇੰਦਰਪਾਲ ਸਿੰਘ, ਜ਼ਿਲਾ ਮੰਡੀ ਅਫਸਰ ਸ੍ਰੀ ਧਨਵੀਰ ਸਿੰਘ, ਤਹਿਸੀਲਦਾਰ ਸ੍ਰੀ ਲਖਵੀਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਮਦਨ ਮੋਹਨ, ਸ੍ਰੀ ਅਸ਼ੋਕ ਹਾਂਡਾ, ਸ੍ਰੀ ਜੋਗਿੰਦਰ ਸਿੰਘ, ਸ੍ਰੀ ਨਰੇਸ਼ ਸਮੇਤ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਨਾਮੀਂ ਹਸਤੀਆਂ ਹਾਜ਼ਰ ਸਨ।

Post a Comment