‑ਵਿਦਿਆਰਥੀਆਂ ਦੇ ਭਾਸ਼ਣ, ਪੇਟਿੰਗ ਅਤੇ ਸਲੋਗਨ ਲਿੱਖਣ ਦੇ ਮੁਕਾਬਲੇ ਕਰਵਾਏ ਗਏ

Friday, January 25, 20130 comments


ਸ੍ਰੀ ਮੁਕਤਸਰ ਸਾਹਿਬ, 25 ਜਨਵਰੀ, ( ):ਅੱਜ ਇੱਥੇ ਰੈਡ ਕ੍ਰਾਸ ਭਵਨ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕੌਮੀ ਵੋਟਰ ਦਿਵਸ, ਵੋਟ ਅਤੇ ਵੋਟਰ ਪਹਿਚਾਣ ਪੱਤਰ ਦੇ ਮਹੱਤਵ ਅਤੇ ਚੋਣਕਮਿਸ਼ਨ ਦੇ ਕੰਮਕਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਵੋਟਰ ਵਜੋਂ ਰਸਿਟਰਡ ਹੋਣ ਅਤੇ ਆਪਣੇ ਵੋਟ ਅਧਿਕਾਰ ਦਾ ਬਿਨ੍ਹਾਂ ਕਿਸੇ ਡਰ‑ਭੈਅ ਦੇ ਇਸਤੇਮਾਲ ਕਰਨ ਦੀ ਅਪੀਲ ਕੀਤੀ।ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਵੀ.ਪੀ.ਐਸ. ਬਾਜਵਾ ਜ਼ਿਨ੍ਹਾਂ ਨੂੰ ਜ਼ਿਲ੍ਹੇ ਦੇ ਸਭ ਤੋਂ ਵਧੀਆਂ ਚੋਣਕਾਰ ਰਜਿਸ਼ਟਰੇਸ਼ਨ ਅਫ਼ਸਰ ਦਾ ਪੁਰਸ਼ਕਾਰ ਵੀ ਦਿੱਤਾ ਗਿਆ ਨੇ ਨੌਜਵਾਨਾਂ ਦੀ ਵੋਟ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਨਗਰ ਕੌਸ਼ਲ ਦੇ ਪ੍ਰਧਾਨ ਸ: ਮਿੱਤ ਸਿੰਘ ਬਰਾੜ ਨੇ ਉਮਰ ਦੇ ਤਜਰਬੇ ਸਾਂਝੇ ਕਰਦਿਆਂ ਅਗਲੀ ਪੀੜੀ ਨੂੰ ਲੋਕਤੰਤਰ ਨੂੰ ਹੋਰ ਮਜਬੂਤ ਕਰਨ ਲਈ ਸੁਚੇਤ ਹੋ ਕੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਕਿਹਾ। ਡਾ: ਨਰੇਸ਼ ਪਰੂਥੀ ਐਨ.ਜੀ.ਓ. ਕੋਆਰਡੀਨੇਟਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ 18 ਤੋਂ 19 ਸਾਲ ਤੱਕ ਦੇ ਨਵੇਂ ਬਣੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਵੀ ਵੰਡੇ ਗਏ। ਜ਼ਿਲ੍ਹੇ ਵਿਚ ਵਧੀਆ ਕੰਮ ਕਰਨ ਲਈ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਨੋਡਲ ਅਫ਼ਸਰ ਪਰਮਿੰਦਰ ਸਿੰਘ ਅਤੇ ਜ਼ਿਲ੍ਹੇ ਵਿਚੋਂ ਸ਼੍ਰੇਸਠ ਬੀ.ਐਲ.ਓ. ਚੁਣੇ ਗਏ ਗੁਰਇੰਦਰਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਜ਼ਿਨ੍ਹਾਂ ਵਿਚ ਗੁਰੂ ਨਾਨਕ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਪਹਿਲਾ, ਸਰਕਾਰੀ ਕਾਲਜ ਦੇ ਅਨੰਤ ਰਾਮ ਨੇ ਦੂਜਾ ਅਤੇ ਖਾਲਸਾ ਕਾਲਜ ਆਫ ਐਜੂਕੇਸ਼ਨ ਦੇ ਅਨੀਸ਼ ਦੂਮੜਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਾਰਿਆ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਇਮਾਨਦਾਰੀ ਨਾਲ ਕਰਨ ਦੀ ਸਹੁੰ ਵੀ ਚੁਕਾਈ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ: ਐਨ.ਐਸ. ਬਾਠ, ਤਹਸੀਲਦਾਰ ਸ੍ਰੀ ਰਵਿੰਦਰ ਬਾਂਸਲ, ਤਹਸੀਲਦਾਰ ਚੋਣਾਂ ਸ: ਹੁਕਮ ਸਿੰਘ ਸੋਢੀ, ਸਕੱਤਰ ਰੈਡ ਕ੍ਰਾਸ ਮੈਡਮ ਹਰਦੇਵ ਕੌਰ ਆਦਿ ਵੀ ਹਾਜਰ ਸਨ।

ਕੌਮੀ ਵੋਟਰ ਦਿਵਸ ਸਮਾਗਮ ਦੀਆਂ ਝਲਕਾਂ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger