ਸ੍ਰੀ ਮੁਕਤਸਰ ਸਾਹਿਬ, 15 ਜਨਵਰੀ : ( )ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਵੱਲੋਂ ਬੀਤੀ ਰਾਤ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਦੀ ਅਗਵਾਈ ਵਿਚ ਲੋੜਵੰਦ ਲੋਕਾਂ ਨੂੰ ਕੰਬਲ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਰੇਲਵੇ ਸਟੇਸ਼ਨ, ਬੱਸ ਅੱਡਾ ਅਤੇ ਹੋਰ ਥਾਵਾਂ ਤੇ ਰਾਤ ਗੁਜਾਰਨ ਵਾਲੇ ਬੇਸਹਾਰਾ ਲੋਕਾਂ ਵਿਚ ਜਾ ਕੇ ਮੌਕੇ ਤੇ ਉਨ੍ਹਾਂ ਨੂੰ ਗਰਮ ਕਬੰਲ ਵੰਡੇ ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਲੋਕਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਸੰਸਥਾ ਹੈ ਅਤੇ ਇਸ ਉੱਧਮ ਲੋੜਵੰਦ ਲੋਕਾਂ ਦੀ ਮਦਦ ਹੋਈ ਹੈ। ਉਨ੍ਹਾਂ ਕਿਹਾ ਕਿ ਰੈਡ ਕ੍ਰਾਸ ਸੰਸਥਾ ਦਾ ਹਮੇਸਾ ਹੀ ਮਨੋਰਥ ਰਿਹਾ ਹੈ ਕਿ ਲੋੜਵੰਦਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੱਗੋਂ ਵੀ ਰੈਡ ਕ੍ਰਾਸ ਸੰਸਥਾਂ ਅਜਿਹੇ ਸਮਾਜ ਭਲਾਈ ਦੇ ਕੰਮ ਕਰਦੀ ਰਹੇਗੀ। ਸ਼ਰਦੀ ਦੇ ਇਸ ਮੌਸਮ ਵਿਚ ਜ਼ਿਨ੍ਹਾਂ ਨੂੰ ਕਬੰਲ ਮਿਲੇ ਉਹ ਬਹੁਤ ਹੀ ਖੁਸ਼ ਨਜਰ ਆਏ ਅਤੇ ਉਨ੍ਹਾਂ ਨੇ ਰੈਡ ਕ੍ਰਾਸ ਦੇ ਇਸ ਉਪਰਾਲੇ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।ਇਸ ਮੌਕੇ ਏ.ਸੀ.ਯੂ.ਟੀ. ਸ੍ਰੀ ਕੇ.ਐਸ. ਰਾਜ ਅਤੇ ਸਕੱਤਰ ਰੈਡ ਕ੍ਰਾਸ ਸ੍ਰੀਮਤੀ ਹਰਦੇਵ ਕੌਰ ਗਿੱਲ ਵੀ ਹਾਜਰ ਸਨ।
ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਬੀਤੀ ਰਾਤ ਰੇਲਵੇ ਸਟੇਸ਼ਨ ਤੇ ਲੋੜਵੰਦ ਲੋਕਾਂ ਨੂੰ ਕਬੰਲ ਵੰਡਦੇ ਹੋਏ।




Post a Comment