ਪ੍ਰੀਖਿਆ ਕੇਂਦਰਾਂ ਦੁਆਲੇ ਧਾਰਾ 144 ਲਾਗੂ

Tuesday, February 26, 20130 comments

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਸਫਲਸੋਚ )ਬੋਰਡ ਦੀਆਂ ਜਮਾਤਾਂ ਦੇ ਸਲਾਨਾ ਇਮਤਿਹਾਨਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਪਰਮਜੀਤ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 1 ਮਾਰਚ 2013 ਤੋਂ 5 ਅਪ੍ਰੈਲ 2013 ਤੱਕ ਲਾਗੂ ਰਹਿਣਗੇ। ਇਹ ਹੁਕਮ ਸਲਾਨਾ ਪ੍ਰੀਖਿਆਵਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਨਕਲ ਨੂੰ ਰੋਕਣ ਲਈ ਕੀਤੇ ਗਏ ਹਨ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger