ਹੁਸ਼ਿਆਰਪੁਰ, 2 ਫਰਵਰੀ:/ ਜਿਲ੍ਹਾ ਹੁਸ਼ਿਆਰਪੁਰ ਵਿੱਚ ਮਨਰੇਗਾ ਸਕੀਮ ਤਹਿਤ ਸਾਲ 2013-14 ਲਈ 192 ਕਰੋੜ 82 ਲੱਖ ਰੁਪਏ ਦਾ ਲੇਬਰ ਬਜ਼ਟ ਬਣਾਇਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਨਰੇਗਾ) ਸ੍ਰੀ ਮਨੱਸਵੀ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਾਲ 2013-14 ਵਿੱਚ ਮਨਰੇਗਾ ਸਕੀਮ ਅਧੀਨ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਲੇਬਰ ਬਜ਼ਟ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਆਯੋਜਿਤ ਮੀਟਿੰਗ ਦੌਰਾਨ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਪਰਮਦੀਪ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਨ ਸਿੰਘ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਬਲਾਕਾਂ ਵਿੱਚ ਤਾਇਨਾਤ ਏ.ਪੀ.ਓਜ਼, ਏ ਈ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਇਸ ਮੀਟਿੰਗ ਵਿਚ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਸਾਲ 2013-14 ਲਈ ਬਲਾਕ ਹੁਸ਼ਿਆਰਪੁਰ-1 ਦਾ ਲੇਬਰ ਬਜ਼ਟ 19 ਕਰੋੜ, ਬਲਾਕ ਭੂੰਗਾ ਦਾ 25.42 ਕਰੋੜ ਰੁਪਏ, ਦਸੂਹਾ 23.45 ਕਰੋੜ, ਮੁਕੇਰੀਆਂ 17.05 ਕਰੋੜ, ਹਾਜੀਪੁਰ 17.18 ਕਰੋੜ, ਹੁਸ਼ਿਆਰਪੁਰ-2 ਲਈ 13.75 ਕਰੋੜ, ਤਲਵਾੜਾ 20.17 ਕਰੋੜ, ਮਾਹਿਲਪੁਰ 19.75 ਕਰੋੜ, ਗੜ੍ਹਸ਼ੰਕਰ 20.85 ਕਰੋੜ ਅਤੇ ਬਲਾਕ ਟਾਂਡਾ ਲਈ 16.20 ਕਰੋੜ ਰੁਪਏ ਦਾ ਬਜ਼ਟ ਤਿਆਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਮਨਰੇਗਾ ਸਕੀਮ ਤਹਿਤ ਸਾਲ 2012-13 ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹੋਇਆਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 71653 ਜਾਬ ਕਾਰਡ ਬਣਾਏ ਗਏ ਹਨ ਅਤੇ ਇਸ ਸਾਲ 11554 ਲੋਕਾਂ ਵੱਲੋਂ ਕੰਮ ਦੀ ਮੰਗ ਕੀਤੀ ਗਈ ਸੀ ਜਿਨ੍ਹਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ ਅਤੇ 553 ਵੱਖ-ਵੱਖ ਵਿਕਾਸ ਕਾਰਜਾਂ ਤੇ ਕੰਮ ਚਲ ਰਿਹਾ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮਨਰੇਗਾ ਸਕੀਮ ਅਧੀਨ ਚਲ ਰਹੇ ਵਿਕਾਸ ਕਾਰਜਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ ਅਤੇ ਚਾਲੂ ਵਿੱਤੀ ਸਾਲ ਦੌਰਾਨ ਇਸ ਸਕੀਮ ਤਹਿਤ ਮਿਲੀ ਰਾਸ਼ੀ ਨੂੰ ਤੁਰੰਤ ਖਰਚ ਕਰਕੇ ਖਰਚੇ ਨੂੰ ਆਨ ਲਾਈਨ ਕੀਤਾ ਜਾਵੇ। ਹੋਰਨਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਕੁਲਬੀਰ ਸਿੰਘ ਦਿਓਲ, ਭੂਮੀ ਰੱਖਿਆ ਅਫ਼ਸਰ ਨਰੇਸ਼ ਗੁਪਤਾ, ਵਣ ਮੰਡਲ ਅਫ਼ਸਰ ਦੇਵ ਰਾਜ ਸ਼ਰਮਾ, ਵਣ ਮੰਡਲ ਅਫ਼ਸਰ ਜੰਗਲੀ ਜੀਵ ਸਤਨਾਮ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ (ਸੈ:) ਸੁਖਵਿੰਦਰ ਕੌਰ, ਜਿਲ੍ਹਾ ਸਿੱਖਿਆ ਅਫ਼ਸਰ (ਐਲੀ:) ਰਾਮ ਪਾਲ ਸਿੰਘ, ਬਾਗਬਾਨੀ ਅਫ਼ਸਰ ਡਾ. ਨਰੇਸ਼ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਹਾਜ਼ਰ ਸਨ।
Post a Comment