ਫਿਰੋਜ਼ਪੁਰ 22 ਫਰਵਰੀ (ਸਫਲਸੋਚ ) ਗ੍ਰਾਮ ਪੰਚਾਇਤਾਂ/ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਲ 2013 ਵਿੱਚ ਹੋਣ ਵਾਲੀਆਂ ਚੋਣਾਂ ਲਈ ਵੋਟਰ ਸੂਚੀਆਂ ਵਾਰਡਾਂ ਅਨੁਸਾਰ ਬਨਣਗੀਆਂ। ਇਹ ਜਾਣਕਾਰੀ ਸ. ਮਨਜੀਤ ਸਿੰਘ ਨਾਰੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਮੌਕੇ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਪ੍ਰੀਤਮ ਸਿੰਘ ਜੋਹਲ, ਐਸ.ਡੀ.ਐਮ. ਸ. ਗੁਰਜੀਤ ਸਿੰਘ ਪੰਨੂ, ਡੀ.ਡੀ.ਪੀ.ਓ. ਸ. ਅਮਰੀਕ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਕਾਰੀਆਂ ਨੇ ਭਾਗ ਲਿਆ । ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਨਾਰੰਗ ਨੇ ਦੱਸਿਆ ਕਿ ਇਸ ਕੰਮ ਲਈ ਸਬੰਧਤ ਪ੍ਰਿਟਿੰਗ ਪ੍ਰੈਸਾਂ ਤੋਂ ਕੁਟੇਸ਼ਨਾਂ ਮੰਗੀਆਂ ਗਈਆਂ ਸਨ ਅਤੇ ਇਹ ਕੰਮ ਮੈਰਿਟ ਦੇ ਅਧਾਰ 'ਤੇ ਇੱਕ ਫਰਮ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਇਸ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Post a Comment