ਹੁਸ਼ਿਆਰਪੁਰ, 22 ਫਰਵਰੀ/ਸਫਲਸੋਚ/ਵੱਖ-ਵੱਖ ਵਿਭਾਗਾਂ ਵੱਲੋਂ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਸਿਕ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਐਮ.ਪੀ.ਲੈਡਜ਼, ਬੀ.ਆਰ.ਜੀ.ਐਫ. ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਮਨੱਸਵੀ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਵਿਕਾਸ ਕਾਰਜਾਂ ਅਧੀਨ ਚੱਲ ਰਹੇ ਪ੍ਰੋਜੈਕਟ ਜਲਦੀ ਮੁਕੰਮਲ ਕੀਤੇ ਜਾਣ ਅਤੇ ਕੀਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਦਿੱਤੇ ਜਾਣ ਤਾਂ ਜੋ ਹੋਰ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਵਿਕਾਸ ਕਾਰਜਾਂ ਵਿੱਚ ਕੰਮ ਸ਼ੁਰੂ ਕਰਨਾ ਸੰਭਵ ਨਹੀਂ ਹੈ, ਉਨ੍ਹਾਂ ਦੇ ਫੰਡ ਵਾਪਸ ਕੀਤੇ ਜਾਣ ਤਾਂ ਜੋ ਉਹ ਕਿਸੇ ਹੋਰ ਵਿਕਾਸ ਕਾਰਜਾਂ ਲਈ ਵਰਤੇ ਜਾ ਸਕਣ। ਵਧੀਕ ਡਿਪਟੀ ਕਮਿਸ਼ਨਰ (ਜ) ਬੀ.ਐਸ. ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਮਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਨ ਸਿੰਘ, ਐਸ ਡੀ ਐਮ ਗੜ੍ਹਸ਼ੰਕਰ ਮੈਡਮ ਰਣਜੀਤ ਕੌਰ, ਐਸ ਡੀ ਐਮ ਦਸੂਹਾ ਬਰਜਿੰਦਰ ਸਿੰਘ, ਐਸ ਡੀ ਐਮ ਮੁਕੇਰੀਆਂ ਰਾਹੁਲ ਚਾਬਾ, ਉਪ ਅਰਥ ਤੇ ਅੰਕੜਾ ਸਲਾਹਕਾਰ ਰਾਕੇਸ਼ ਕਾਲੀਆ, ਸਿਵਲ ਸਰਜਨ ਡਾ. ਸੁਰਿੰਦਰ ਗੰਗੜ, ਵਣ ਮੰਡਲ ਅਫ਼ਸਰ ਦੇਵ ਰਾਜ ਸ਼ਰਮਾ, ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

Post a Comment