ਮਾਨਸਾ, 22 ਫਰਵਰੀ (ਸਫਲਸੋਚ)ਮਾਨਸਾ ਦੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿੱਚ 24 ਫਰਵਰੀ ਨੂੰ ਸ਼੍ਰੀ ਅਖੰਡ ਪਾਠ ਦਾ ਪ੍ਰਕਾਸ਼ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ•ਾ ਨਾਜਰ ਸ਼੍ਰੀ ਮੱਖਣ ਸਿੰਘ ਨੇ ਕਿਹਾ ਕਿ ਕੰਪਲੈਕਸ ਵਿੱਚ ਤਾਇਨਾਤ ਸਮੂਹ ਸਟਾਫ ਵੱਲੋਂ ਡੀ.ਸੀ. ਦਫ਼ਤਰ ਦੇ ਸਟਾਫ਼ ਰੂਮ ਕਮਰਾ ਨੰਬਰ, 39 ਵਿੱਚ ਸਵੇਰੇ 8 ਵਜੇ ਸ਼੍ਰੀ ਅਖੰਡ ਪਾਠ ਦਾ ਪ੍ਰਕਾਸ਼ ਕਰਵਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ 26 ਫਰਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਦਾ ਭੋਗ ਪਵੇਗਾ। ਉਨ•ਾਂ ਬੇਨਤੀ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੇ ਲੜ ਲੱਗਣ ਲਈ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਅਤੇ ਵਾਹਿਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ।

Post a Comment