ਸਪੋਰਟ ਸਕੂਲ ਘੁੱਦਾ ਵਿਖੇ ਦਾਖਲੇ ਲਈ ਟਰਾਇਲ 27‑28 ਫਰਵਰੀ ਨੂੰ

Tuesday, February 26, 20130 comments

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਸਫਲਸੋਚ )ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿਚ ਸਥਾਪਿਤ ਸਪੋਰਟ ਸਕੂਲ ਘੁੱਦਾ ਵਿਖੇ ਛੇਵੀਂ ਜਮਾਤ ਵਿਚ ਦਾਖਲੇ ਲਈ ਟਰਾਇਲ 27 ਅਤੇ 28 ਫਰਵਰੀ 2013 ਨੂੰ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਹੋ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਨੇ ਦਿੱਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਵਿੰਦਰ ਰਜੌਰੀਆ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਪ੍ਰਾਈਮਰੀ ਸਕੁਲ ਮੁੱਖੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਵੀ ਜਮਾਤ ਦੇ ਖੇਡਾਂ ਵਿਚ ਚੰਗੇ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਇਸ ਟਰਾਇਲ ਵਿਚ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਸਪੋਰਟਸ ਸਕੂਲ ਘੁੱਦਾ ਵਿਚ ਪੜਾਈ, ਹੋਸਟਲ ਅਤੇ ਖਾਣਾ ਸਭ ਕੁਝ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਇੱਥੇ ਖੇਡਾਂ ਦੀ ਵਿਸਵਪੱਧਰੀ ਸਿਖਲਾਈ ਸਹੁਲਤ ਹੈ।
Share this article :

Post a Comment

 
Support : Creating Website | Johny Template | Mas Template
Copyright © 2011. SAFALSOCHNEWS - All Rights Reserved
Template Created by Creating Website Published by Mas Template
Proudly powered by Blogger